Fact Check: ਕਾਨੂੰਨ ਵਾਪਸੀ ਦੀ ਘੋਸ਼ਣਾ ਤੋਂ ਬਾਅਦ ਕਿਸਾਨਾਂ ਨੇ ਨਹੀਂ ਕੀਤੀ ਕੀਤੇ ਭੰਨਤੋੜ
Published : Nov 28, 2021, 7:46 pm IST
Updated : Nov 29, 2021, 11:33 am IST
SHARE ARTICLE
Fact Check Old Video of from Jan shared as recent to defame farmers image
Fact Check Old Video of from Jan shared as recent to defame farmers image

ਇਹ ਵੀਡੀਓ ਹਾਲੀਆ ਨਹੀਂ ਬਲਕਿ ਜਨਵਰੀ 2021 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਕੁਝ ਲੋਕਾਂ ਨੂੰ ਭਾਜਪਾ ਦੇ ਪ੍ਰੋਗਰਾਮ ਵਿਚ ਜਾ ਕੇ ਸਟੇਜ 'ਤੇ ਚੜ੍ਹ ਭੰਨਤੋੜ ਕਰਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਖੇਤੀ ਕਾਨੂੰਨਾਂ ਦੇ ਵਾਪਸੀ ਦੀ ਘੋਸ਼ਣਾ ਹੋਣ ਤੋਂ ਬਾਅਦ ਕਿਸਾਨਾਂ ਨੇ ਭਾਜਪਾ ਦੇ ਪ੍ਰੋਗਰਾਮ ਵਿਚ ਜਾ ਕੇ ਭੰਨਤੋੜ ਕੀਤੀ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਇਹ ਵੀਡੀਓ ਹਾਲੀਆ ਨਹੀਂ ਬਲਕਿ ਜਨਵਰੀ 2021 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਫੇਸਬੁੱਕ ਯੂਜ਼ਰ Sufiyan Choudhary ਨੇ ਵਾਇਰਲ ਵੀਡੀਓ 21 ਨਵੰਬਰ 2021 ਨੂੰ ਸ਼ੇਅਰ ਕਰਦਿਆਂ ਡਿਸਕ੍ਰਿਪਸ਼ਨ ਲਿਖਿਆ, "लो भाई तीनों कृषि कानूनों के वापसी की घोषणा के बाद रुझान आने शुरू... कोई गोदी मीडिया नहीं दिखायेगा..."

ਇਸ ਵੀਡੀਓ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ।

ਸਾਨੂੰ ਵੀਡੀਓ ਦੇ ਅੰਸ਼ India TV ਦੀ ਇੱਕ ਰਿਪੋਰਟ ਵਿਚ ਸ਼ੇਅਰ ਕੀਤੇ ਮਿਲੇ। India Tv ਨੇ 10 ਜਨਵਰੀ 2021 ਨੂੰ ਵੀਡੀਓ ਨੂੰ ਲੈ ਕੇ ਖਬਰ ਪ੍ਰਕਾਸ਼ਿਤ ਕਰਦੇ ਆਪਣੇ ਵੀਡੀਓ ਬੁਲੇਟਿਨ ਦਾ ਸਿਰਲੇਖ ਲਿਖਿਆ, "Haryana: करनाल में बवाल के बाद CM खट्टर का महापंचायत रद्द, हम विरोध करेंगे"

IndiaTV

ਖਬਰ ਅਨੁਸਾਰ ਮਾਮਲਾ ਕਰਨਾਲ ਦਾ ਸੀ ਜਦੋਂ ਭਾਜਪਾ ਦੇ ਪ੍ਰੋਗਰਾਮ ਦੇ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਵੱਲੋਂ ਭੰਨਤੋੜ ਕੀਤੀ ਗਈ ਸੀ। ਇਸ ਵੀਡੀਓ ਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਹੋਰ ਸਰਚ ਕਰਨ 'ਤੇ ਸਾਨੂੰ ਮਾਮਲੇ ਨੂੰ ਲੈ ਕੇ ਕਈ ਖਬਰਾਂ ਮਿਲੀਆਂ। ਇਨ੍ਹਾਂ ਖਬਰਾਂ ਤੋਂ ਸਾਫ ਹੋਇਆ ਕਿ ਵੀਡੀਓ ਹਾਲੀਆ ਨਹੀਂ ਬਲਕਿ ਜਨਵਰੀ 2021 ਦਾ ਹੈ।

ਇਸ ਮਾਮਲੇ ਨੂੰ ਲੈ ਕੇ ABP ਅਤੇ Live Hindustan ਦੀ ਖਬਰ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਇਹ ਵੀਡੀਓ ਹਾਲੀਆ ਨਹੀਂ ਬਲਕਿ ਜਨਵਰੀ 2021 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Claim- Farmers Thrashed BJP Program's Stage After Announcement of Farm Laws Repealed
Claimed By- FB User Sufiyan Choudhary
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement