ਕਪਤਾਨ ਰੋਹਿਤ ਸ਼ਰਮਾ ਦੀ ਬੇਟੀ ਦਾ ਵਾਇਰਲ ਹੋ ਰਿਹਾ ਇਹ ਵੀਡੀਓ ਵਿਸ਼ਵ ਕੱਪ 2023 ਨਾਲ ਸਬੰਧਿਤ ਨਹੀਂ ਹੈ
Published : Nov 28, 2023, 1:22 pm IST
Updated : Nov 28, 2023, 2:48 pm IST
SHARE ARTICLE
Old video of Rohit Sharma Daughter Samaira Viral Linked To CWC 2023 Defeat To India
Old video of Rohit Sharma Daughter Samaira Viral Linked To CWC 2023 Defeat To India

ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਇਸਦਾ ਕ੍ਰਿਕੇਟ ਵਿਸ਼ਵ ਕੱਪ 2023 ਵਿਚ ਭਾਰਤ ਨੂੰ ਮਿਲੀ ਸ਼ਿਕਸਤ ਨਾਲ ਕੋਈ ਸਬੰਧ ਨਹੀਂ ਹੈ।

RSFC (Team Mohali)- ਵਿਸ਼ਵ ਕੱਪ ਦੇ ਫਾਈਨਲ ਮੁਕਾਬਲੇ ਵਿਚ ਮਿਲੀ ਹਾਰ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਦੀ ਬੇਟੀ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸਦੇ ਵਿਚ ਇੱਕ ਵਿਅਕਤੀ ਰੋਹਿਤ ਦੀ ਬੇਟੀ ਸਮਾਇਯਰਾ ਨੂੰ ਰੋਹਿਤ ਸ਼ਰਮਾ ਬਾਰੇ ਸਵਾਲ ਪੁੱਛਦਾ ਹੈ ਤਾਂ ਉਸਦੀ ਬੇਟੀ ਕਹਿੰਦੀ ਹੈ ਕਿ ਉਸਦੇ ਪਿਤਾ ਬਿਲਕੁਲ ਠੀਕ ਹਨ ਤੇ ਉਹ ਇੱਕ ਮਹੀਨੇ ਵਿਚ ਪਹਿਲਾਂ ਵਾਂਗ ਹੋ ਜਾਣਗੇ।

ਫੇਸਬੁੱਕ ਪੇਜ Punjab Ik Nazar ਨੇ ਵਾਇਰਲ ਵੀਡੀਓ ਦਾ ਰੀਲ ਸਾਂਝਾ ਕਰਦਿਆਂ ਲਿਖਿਆ, "ਰੋਹਿਤ ਸ਼ਰਮਾ ਦੀ ਬੇਟੀ ਕਹਿੰਦੀ, ਪਾਪਾ ਕਮਰੇ ਵਿਚ ਆ, ਇੱਕ ਮਹੀਨੇ ਵਿਚ ਦੁਬਾਰਾ ਹੱਸਣ ਲੱਗ ਜਾਣਗੇ, ਦੇਖੋ ਧੀਆਂ ਕਿੰਨਾ ਖਿਆਲ ਰੱਖਦੀਆਂ"

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਇਸਦਾ ਕ੍ਰਿਕੇਟ ਵਿਸ਼ਵ ਕੱਪ 2023 ਵਿਚ ਭਾਰਤ ਨੂੰ ਮਿਲੀ ਸ਼ਿਕਸਤ ਨਾਲ ਕੋਈ ਸਬੰਧ ਨਹੀਂ ਹੈ।

ਸਪੋਕਸਮੈਨ ਦੀ ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ।

ਵਾਇਰਲ ਵੀਡੀਓ ਪੁਰਾਣਾ ਹੈ

ਸਾਨੂੰ ਇਹ ਵੀਡੀਓ X ਪਲੇਟਫਾਰਮ 'ਤੇ ਜੂਨ 2022 ਦਾ ਸਾਂਝਾ ਕੀਤਾ ਮਿਲਿਆ। ਅਕਾਊਂਟ "Krish" ਨੇ ਇਹ ਵੀਡੀਓ ਸਾਂਝਾ ਕਰਦਿਆਂ ਲਿਖਿਆ, "#RohitSharma Daughter #samaira   Today at  #Leicester How cute she is ????????  MY FATHER IS TAKING REST IN THE ROOM  GOT #covidpositive @ritssajdeh @ImRo45 #ENGvIND @ITGDsports"

 

 

ਮੌਜੂਦ ਜਾਣਕਾਰੀ ਅਨੁਸਾਰ ਇਹ ਵੀਡੀਓ ਉਸ ਸਮੇਂ ਬਣਾਇਆ ਗਿਆ ਜਦੋਂ ਰੋਹਿਤ ਸ਼ਰਮਾ ਕੋਰੋਨਾ ਪੋਸਿਟਿਵ ਹੋਣ ਕਾਰਣ ਬੈਡ ਰੈਸਟ 'ਤੇ ਸਨ ਤੇ ਉਨ੍ਹਾਂ ਦੀ ਬੇਟੀ ਨੇ ਇੱਕ ਵਿਅਕਤੀ ਨੂੰ ਜਵਾਬ ਦਿੰਦਿਆਂ ਕਿਹਾ ਸੀ ਕਿ ਉਸਦੇ ਪਿਤਾ ਜਲਦੀ ਪਹਿਲਾਂ ਵਾਂਗ ਹੋ ਜਾਣਗੇ।

ਰੋਹਿਤ ਸ਼ਰਮਾ ਦੇ ਕੋਰੋਨਾ ਪੋਸਿਟਿਵ ਹੋਣ ਨੂੰ ਲੈ ਕੇ ਖਬਰਾਂ ਇਥੇ ਅਤੇ ਇਥੇ ਕਲਿਕ ਕਰ ਪੜ੍ਹੀਆਂ ਜਾ ਸਕਦੀਆਂ ਹਨ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ ਅਤੇ ਇਸਦਾ ਕ੍ਰਿਕੇਟ ਵਿਸ਼ਵ ਕੱਪ 2023 ਵਿਚ ਭਾਰਤ ਨੂੰ ਮਿਲੀ ਸ਼ਿਕਸਤ ਨਾਲ ਕੋਈ ਸਬੰਧ ਨਹੀਂ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਾਨੂੰ ਕੋਈ ਅਫ਼ਸੋਸ ਨਹੀਂ' ਚਾਚੇ ਦੇ ਮੁੰਡੇ ਨੂੰ ਆਸ਼ਿਕ ਨਾਲ ਮਿਲਕੇ ਮਾ*ਨ ਵਾਲੀ ਭੈਣ ਕਬੂਲਨਾਮਾ

18 Sep 2024 9:19 AM

'ਸਾਨੂੰ ਕੋਈ ਅਫ਼ਸੋਸ ਨਹੀਂ' ਚਾਚੇ ਦੇ ਮੁੰਡੇ ਨੂੰ ਆਸ਼ਿਕ ਨਾਲ ਮਿਲਕੇ ਮਾ*ਨ ਵਾਲੀ ਭੈਣ ਕਬੂਲਨਾਮਾ

18 Sep 2024 9:17 AM

ਹਿੰਦੂਆਂ ਲਈ ਅੱ+ਤ+ਵਾ+ਦੀ ਹੈ ਭਿੰਡਰਾਂਵਾਲਾ- ਵਿਜੇ ਭਾਰਦਵਾਜ "ਭਾਜਪਾ ਦੇ MP 5 ਦਿਨ ਸੰਤ ਭਿੰਡਰਾਂਵਾਲਾ ਦੇ ਨਾਲ ਰਹੇ ਸੀ"

18 Sep 2024 9:14 AM

ਹਿੰਦੂਆਂ ਲਈ ਅੱ+ਤ+ਵਾ+ਦੀ ਹੈ ਭਿੰਡਰਾਂਵਾਲਾ- ਵਿਜੇ ਭਾਰਦਵਾਜ "ਭਾਜਪਾ ਦੇ MP 5 ਦਿਨ ਸੰਤ ਭਿੰਡਰਾਂਵਾਲਾ ਦੇ ਨਾਲ ਰਹੇ ਸੀ"

18 Sep 2024 9:12 AM

ਦੋਸਤਾਂ-ਰਿਸ਼ਤੇਦਾਰਾਂ ਤੋਂ ਕਰਜ਼ਾ ਲੈ ਕੇ ਖਿਡਾਰੀਆਂ ਨੂੰ ਓਲੰਪਿਕ ਲਈ ਤਿਆਰ ਕਰ ਰਿਹਾ ਫ਼ੌਜੀ ਪਤੀ-

17 Sep 2024 9:18 AM
Advertisement