ਤੱਥ ਜਾਂਚ: ਬਿਨ੍ਹਾਂ ਸਰਿੰਜ ਪ੍ਰੈਸ ਕੀਤੇ ਟੀਕਾ ਲਗਾਉਣ ਦਾ ਇਹ ਵੀਡੀਓ ਭਾਰਤ ਦਾ ਨਹੀਂ ਮੈਕਸੀਕੋ ਦਾ ਹੈ
Published : Apr 29, 2021, 5:27 pm IST
Updated : Apr 29, 2021, 5:29 pm IST
SHARE ARTICLE
Viral Post
Viral Post

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ। ਇਹ ਵੀਡੀਓ ਭਾਰਤ ਦਾ ਨਹੀਂ ਬਲਕਿ ਮੈਕਸੀਕੋ ਦਾ ਹੈ।

ਰੋਜ਼ਾਨਾ ਸਪੋਕਸਮੈਨ (ਮੋਹਾਲੀ ਟੀਮ) - ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਜਿਸ ਦੇ ਵਿਚ ਇੱਕ ਨਰਸ ਨੂੰ ਇੱਕ ਮਰੀਜ ਦੇ ਟੀਕਾ ਲਗਾਉਂਦੇ ਹੋਏ ਵੇਖਿਆ ਜਾ ਸਕਦਾ ਹੈ। ਗੌਰ ਕਰਨ ਵਾਲੀ ਗੱਲ ਹੈ ਕਿ ਨਰਸ ਟੀਕਾ ਲਾਏ ਬਿਨ੍ਹਾਂ ਸਰਿੰਜ ਨੂੰ ਵਾਪਸ ਖਿੱਚ ਲੈਂਦੀ ਹੈ। ਯੂਜ਼ਰ ਵੀਡੀਓ ਨੂੰ ਭਾਰਤ ਦਾ ਦੱਸ ਕੇ ਸ਼ੇਅਰ ਕਰ ਰਹੇ ਹਨ ਅਤੇ ਲੋਕਾਂ ਨੂੰ ਸੁਚੇਤ ਕਰ ਰਹੇ ਹਨ ਕਿ ਕੋਰੋਨਾ ਦੇ ਨਾਂ ਤੋਂ ਭਾਰਤ ਵਿਚ ਭ੍ਰਿਸ਼ਟਾਚਾਰ ਹੋ ਰਿਹਾ ਹੈ।

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ। ਇਹ ਵੀਡੀਓ ਭਾਰਤ ਦਾ ਨਹੀਂ ਬਲਕਿ ਮੈਕਸੀਕੋ ਦਾ ਹੈ।

ਵਾਇਰਲ ਪੋਸਟ

ਫੇਸਬੁੱਕ ਪੇਜ "हिन्दू योद्धा" ਨੇ 26 ਅਪ੍ਰੈਲ ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "टीका लगाने जाओ तो ध्यान से देखो .... कहीं टीका लगाए बिना इंजेक्शन वापस तो नही ले लिया जाता???????? ऐसा क्यों कर रहें हैं... ये भी कहीं साजिश तो नहीं....??"

ਵਾਇਰਲ ਪੋਸਟ ਦਾ ਫੇਸਬੁੱਕ ਲਿੰਕ।

ਇਸ ਵੀਡੀਓ ਨੂੰ ਕਈ ਸਾਰੇ ਯੂਜ਼ਰ ਭਾਰਤ ਦੇ ਨਾਂ ਤੋਂ ਵਾਇਰਲ ਕਰ ਰਹੇ ਹਨ। ਇਨ੍ਹਾਂ ਪੋਸਟਾਂ ਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ Invid ਟੂਲ ਵਿਚ ਅਪਲੋਡ ਕੀਤਾ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢੇ। ਫੇਰ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। ਸਾਨੂੰ ਇਹ ਵੀਡੀਓ El Universal ਦੇ ਅਧਿਕਾਰਿਕ Youtube ਚੈੱਨਲ 'ਤੇ ਅਪਲੋਡ ਮਿਲਿਆ। ਇਸ ਅਨੁਸਾਰ ਇਹ ਮਾਮਲਾ ਮੈਕਸੀਕੋ ਦਾ ਹੈ। ਵੀਡੀਓ ਨੂੰ ਸ਼ੇਅਰ ਕਰਦਿਆਂ ਸਿਰਲੇਖ ਲਿਖਿਆ ਗਿਆ, "IMSS retira de vacunación a enfermera que fingió vacunar a adulto mayor en la GAM"

ਗੂਗਲ ਅਨੁਵਾਦ, "ਆਈਐਮਐਸਐਸ ਵਿਚ ਇੱਕ ਨਰਸ ਟੀਕਾਕਰਣ ਤੋਂ ਕੱਢੀ ਗਈ ਜਿਸਨੇ GAM ਵਿੱਚ ਇੱਕ ਬਜ਼ੁਰਗ ਵਿਅਕਤੀ ਨੂੰ ਟੀਕਾ ਲਗਾਉਣ ਦਾ ਦਿਖਾਵਾ ਕੀਤਾ ਸੀ"

Photo

ਇਸ ਵੀਡੀਓ ਦੇ ਡਿਸਕ੍ਰਿਪਸ਼ਨ ਅਨੁਸਾਰ : "ਵਾਇਰਲ ਹੋਈ ਵੀਡੀਓ ਵਿਚ ਇਹ ਦੇਖਿਆ ਗਿਆ ਹੈ ਕਿ ਨਰਸ ਆਦਮੀ ਨੂੰ ਟੀਕਾ ਲਗਾਉਣ ਦਾ ਦਿਖਾਵਾ ਕਰਦੀ ਹੈ ਜਿਸਦੇ ਬਾਅਦ ਆਈਐਮਐਸਐਸ ਨੇ ਇਸ ਨੂੰ ਲੈ ਕੇ ਮੁਆਫੀ ਮੰਗੀ"

ਹੋਰ ਸਰਚ ਕਰਨ 'ਤੇ ਸਾਨੂੰ ਮਾਮਲੇ ਨੂੰ ਲੈ ਕੇ ਹੋਰ ਖਬਰਾਂ ਮਿਲੀਆਂ। aristeguinoticias.com ਨੇ 4 ਅਪ੍ਰੈਲ ਨੂੰ ਮਾਮਲੇ ਨੂੰ ਲੈ ਕੇ ਖਬਰ ਪ੍ਰਕਾਸ਼ਿਤ ਕਰਦਿਆਂ ਸਿਰਲੇਖ ਲਿਖਿਆ, "IMSS withdraws a volunteer who pretended to inject a vaccine to an older adult in the GAM | Video"

Photo

ਇਨ੍ਹਾਂ ਸਾਰੀਆਂ ਖ਼ਬਰਾਂ ਅਨੁਸਾਰ ਮਾਮਲਾ ਮੈਕਸੀਕੋ ਦੇ ਇੱਕ ਪੋਲੀਟੈਕਨਿਕ ਇੰਸਟੀਟਿਊਟ ਦੀ ਹੈ ਜਿਥੇ ਨਰਸ ਨੇ ਕੋਰੋਨਾ ਵੈਕਸੀਨ ਲਗਾਉਣ ਦਾ ਦਿਖਾਵਾ ਕੀਤਾ ਜਿਸਦੇ ਬਾਅਦ ਉਸਨੂੰ ਕੱਢ ਦਿੱਤਾ ਗਿਆ।

ਸਾਨੂੰ ਇਸ ਮਾਮਲੇ ਨੂੰ ਲੈ ਕੇ Imss ਦਾ ਵੀਡੀਓ ਨੂੰ ਲੈ ਕੇ ਸਪਸ਼ਟੀਕਰਨ ਟਵੀਟ ਵੀ ਮਿਲਿਆ ਜਿਸਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

Photo

"ਇਸ ਮਹਾਂਮਾਰੀ ਦੇ ਦੌਰ ਵਿਚ ਕੁੱਝ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ 'ਤੇ ਪੁਰਾਣੇ ਵੀਡੀਓਜ਼ ਅਤੇ ਪੁਰਾਣੀਆਂ ਤਸਵੀਰਾਂ ਵਾਇਰਲ ਕਰ ਲੋਕਾਂ ਦੇ ਮਨਾ ਵਿਚ ਡਰ ਦਾ ਮਾਹੌਲ ਪੈਦਾ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਗਲਤ ਜਾਣਕਾਰੀ ਦੇ ਕੇ ਗੁੰਮਰਾਹ ਕਰ ਰਹੇ ਹਨ। ਸਪੋਕਸਮੈਨ ਅਪੀਲ ਕਰਦਾ ਹੈ ਕਿ ਅਜਿਹੇ ਵਾਇਰਲ ਪੋਸਟਾਂ ਨੂੰ ਸ਼ੇਅਰ ਕਰਨ ਤੋਂ ਪਹਿਲਾਂ ਇਹ ਜਰੂਰ ਵੇਖੋ ਕਿ ਉਹ ਜਾਣਕਾਰੀ ਕਿਸੇ ਅਧਿਕਾਰਕ ਸਰੋਤ ਦੁਆਰਾ ਸ਼ੇਅਰ ਕੀਤੀ ਗਈ ਹੈ ਜਾਂ ਨਹੀਂ।"

ਨਤੀਜਾ - ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ। ਇਹ ਵੀਡੀਓ ਭਾਰਤ ਦਾ ਨਹੀਂ ਬਲਕਿ ਮੈਕਸੀਕੋ ਦਾ ਹੈ।

Claim: ਵਾਇਰਲ ਵੀਡੀਓ ਭਾਰਤ ਦਾ 
Claimed By: ਫੇਸਬੁੱਕ ਪੇਜ "हिन्दू योद्धा"
Fact Check: 
ਗੁੰਮਰਾਹਕੁਨ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement