ਅਕਾਲੀ ਦਲ ਦੀ ਰੈਲੀ 'ਚ ਆਪ ਨੂੰ ਵੋਟ ਪਾਉਣ ਦੀ ਗੱਲ ਕਰਦੇ ਸਮਰਥਕ ਦਾ ਇਹ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ, Fact Check ਰਿਪੋਰਟ
Published : Apr 29, 2024, 6:17 pm IST
Updated : Apr 29, 2024, 6:17 pm IST
SHARE ARTICLE
Fact Check Video Of AAP Supporter Participating In Akali Dal Rally Is Old
Fact Check Video Of AAP Supporter Participating In Akali Dal Rally Is Old

ਇਹ ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ 2022 ਤੋਂ ਵਾਇਰਲ ਹੁੰਦਾ ਆ ਰਿਹਾ ਹੈ।

Claim

ਲੋਕਸਭਾ ਚੋਣਾਂ 2024 ਦੀ ਸਰਗਰਮੀਆਂ ਵਿਚਕਾਰ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਇੱਕ ਵਿਅਕਤੀ ਅਕਾਲੀ ਦਲ ਦੀ ਰੈਲੀ ਵਿਚ ਭਾਗ ਦਿੰਦਾ ਦਿਖਾਈ ਦੇ ਰਿਹਾ ਹੈ ਪਰ ਵੋਟ ਪਾਉਣ ਦੇ ਸਵਾਲ 'ਤੇ ਝਾੜੂ ਨੂੰ ਵੋਟ ਦੇਣ ਦੀ ਗੱਲ ਕਰ ਰਿਹਾ ਹੈ। ਹੁਣ ਇਸ ਵੀਡੀਓ ਨੂੰ ਹਾਲੀਆ ਦੱਸ ਵਾਇਰਲ ਕਰਦਿਆਂ ਅਕਾਲੀ ਦਲ 'ਤੇ ਤਨਜ਼ ਕਸੇ ਜਾ ਰਹੇ ਹਨ।

Instagram ਅਕਾਊਂਟ Rangla Punjab ਨੇ ਇਸ ਵਾਇਰਲ ਵੀਡੀਓ ਨੂੰ ਸਾਂਝਾ ਕੀਤਾ ਅਤੇ ਆਪ ਪੰਜਾਬ ਸਰਕਾਰ ਦੀ ਤਰੀਫ ਕਰਦੇ ਅਕਾਲੀ ਦਲ 'ਤੇ ਨਿਸ਼ਾਨੇ ਸਾਧੇ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਨੂੰ ਗੁੰਮਰਾਹਕੁਨ ਪਾਇਆ ਹੈ। ਅਕਾਲੀ ਦਲ ਦੀ ਰੈਲੀ ਵਿਚ ਸ਼ਾਮਿਲ ਵਿਅਕਤੀ ਦਾ ਆਪ ਨੂੰ ਵੋਟ ਪਾਉਣ ਦੀ ਗੱਲ ਕਰਦਾ ਇਹ ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ 2022 ਤੋਂ ਵਾਇਰਲ ਹੁੰਦਾ ਆ ਰਿਹਾ ਹੈ। ਇਸ ਵੀਡੀਓ ਦਾ ਹਾਲੀਆ ਲੋਕਸਭਾ ਚੋਣਾਂ 2024 ਨਾਲ ਕੋਈ ਸਬੰਧ ਨਹੀਂ ਹੈ।


Investigation 

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਮਾਮਲੇ ਨੂੰ ਲੈ ਕੇ ਕੀਵਰਡ ਸਰਚ ਕੀਤਾ।

ਵਾਇਰਲ ਹੋ ਰਿਹਾ ਇਹ ਵੀਡੀਓ ਪੁਰਾਣਾ ਹੈ

ਦੱਸ ਦਈਏ ਸਾਨੂੰ ਇਹ ਵੀਡੀਓ ਕਈ ਪੁਰਾਣੇ ਪੋਸਟਾਂ 'ਚ ਅਪਲੋਡ ਮਿਲਿਆ। ਸਭਤੋਂ ਪੁਰਾਣੇ ਪੋਸਟ ਸਾਨੂੰ ਫਰਵਰੀ 2022 ਦੇ ਮਿਲੇ। 

ਫੇਸਬੁੱਕ ਪੇਜ "ਆਮ ਆਦਮੀ ਪਾਰਟੀ ਰਾਜੋਕੇ" ਨੇ ਇਸ ਵੀਡੀਓ ਨੂੰ 19 ਫਰਵਰੀ 2022 ਨੂੰ ਸਾਂਝਾ ਕਰਦਿਆਂ ਲਿਖਿਆ, "ਜਾਣਾ ਪੈਂਦਾ"

ਇਸੇ ਤਰ੍ਹਾਂ ਸਮਾਨ ਕੈਪਸ਼ਨ ਨਾਲ ਫੇਸਬੁੱਕ ਯੂਜ਼ਰ "Divesh Kitty Verma" ਨੇ ਵੀ ਇਹ ਵੀਡੀਓ 19 ਫਰਵਰੀ 2022 ਨੂੰ ਸਾਂਝਾ ਕੀਤਾ। 

ਮਤਲਬ ਸਾਫ ਸੀ ਕਿ ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਲੋਕਸਭਾ ਚੋਣਾਂ 2024 ਨਾਲ ਜੋੜਕੇ ਵਾਇਰਲ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

"ਰੋਜ਼ਾਨਾ ਸਪੋਕਸਮੈਨ ਇਸ ਵੀਡੀਓ ਦੀ ਅਧਿਕਾਰਿਕ ਮਿਤੀ ਅਤੇ ਥਾਂ ਦੀ ਕੋਈ ਪੁਸ਼ਟੀ ਨਹੀਂ ਕਰਦਾ ਹੈ ਪਰ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2022 ਤੋਂ ਵਾਇਰਲ ਹੁੰਦਾ ਆ ਰਿਹਾ ਹੈ ਅਤੇ ਇਸ ਵੀਡੀਓ ਦਾ ਹਾਲੀਆ ਲੋਕਸਭਾ ਚੋਣਾਂ 2024 ਨਾਲ ਕੋਈ ਸਬੰਧ ਨਹੀਂ ਹੈ।

Conclusion 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਨੂੰ ਗੁੰਮਰਾਹਕੁਨ ਪਾਇਆ ਹੈ। ਅਕਾਲੀ ਦਲ ਦੀ ਰੈਲੀ ਵਿਚ ਸ਼ਾਮਿਲ ਵਿਅਕਤੀ ਦਾ ਆਪ ਨੂੰ ਵੋਟ ਪਾਉਣ ਦੀ ਗੱਲ ਕਰਦਾ ਇਹ ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ 2022 ਤੋਂ ਵਾਇਰਲ ਹੁੰਦਾ ਆ ਰਿਹਾ ਹੈ। ਇਸ ਵੀਡੀਓ ਦਾ ਹਾਲੀਆ ਲੋਕਸਭਾ ਚੋਣਾਂ 2024 ਨਾਲ ਕੋਈ ਸਬੰਧ ਨਹੀਂ ਹੈ।

Result- Misleading

Our Sources

Meta Post Of ਆਮ ਆਦਮੀ ਪਾਰਟੀ ਰਾਜੋਕੇ Shared On19 Feb 2022
Meta Post Of Divesh Kitty Verma Shared On19 Feb 2022

ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ

SHARE ARTICLE

ਸਪੋਕਸਮੈਨ FACT CHECK

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement