ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਇਹ ਵੀਡੀਓ 10 ਸਾਲ ਪੁਰਾਣਾ ਹੈ ਹਾਲੀਆ ਨਹੀਂ, Fact Check ਰਿਪੋਰਟ
Published : May 29, 2024, 12:49 pm IST
Updated : May 29, 2024, 12:49 pm IST
SHARE ARTICLE
Old Video Of Amarinder Raja Warring Slapping A Man Viral As Recent Linked To Elections 2024
Old Video Of Amarinder Raja Warring Slapping A Man Viral As Recent Linked To Elections 2024

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਵੀਡੀਓ ਹਾਲੀਆ ਨਹੀਂ ਬਲਕਿ 2014 ਦਾ ਹੈ।

Claim

ਪੰਜਾਬ ਲੋਕ ਸਭਾ ਚੋਣਾਂ 2024 ਲਈ ਲੁਧਿਆਣਾ ਸੀਟ ਤੋਂ ਕਾਂਗਰਸ ਉਮੀਦਵਾਰ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਮੁੜ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਰਾਜਾ ਵੜਿੰਗ ਨੂੰ ਇੱਕ ਵਿਅਕਤੀ ਨੂੰ ਥੱਪੜ ਮਾਰਦੇ ਵੇਖਿਆ ਜਾ ਸਕਦਾ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਹੈ ਅਤੇ ਇਸਨੂੰ ਵਾਇਰਲ ਕਰਦਿਆਂ ਪੰਜਾਬ ਕਾਂਗਰਸ ਤੇ ਰਾਜਾ ਵੜਿੰਗ 'ਤੇ ਤਨਜ਼ ਕਸੇ ਜਾ ਰਹੇ ਹਨ।

ਫੇਸਬੁੱਕ ਪੇਜ "ਪੰਜਾਬ ਦੀ ਆਵਾਜ਼" ਨੇ 21 ਮਈ 2024 ਨੂੰ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "ਹਾਲਾਤ ਬਦਲਦਾ ਹੋਇਆ ਹੱਥ…"

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਵੀਡੀਓ ਹਾਲੀਆ ਨਹੀਂ ਬਲਕਿ 2014 ਦਾ ਹੈ। ਹੁਣ ਲਗਭਗ 10 ਸਾਲ ਪੁਰਾਣੇ ਵੀਡੀਓ ਨੂੰ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਹ ਪਹਿਲੀ ਵਾਰ ਵੀ ਨਹੀਂ ਕਿ ਇਸ ਵੀਡੀਓ ਨੂੰ ਹੁਣ ਵਾਇਰਲ ਕੀਤਾ ਗਿਆ ਹੋਵੇ। ਇਹ ਵੀਡੀਓ ਪਿਛਲੇ ਕਈ ਸਾਲਾਂ ਤੋਂ ਵਾਇਰਲ ਹੁੰਦਾ ਆ ਰਿਹਾ ਹੈ। 

Investigation

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। 

ਸਾਨੂੰ ਇਸ ਮਾਮਲੇ ਨੂੰ ਲੈ ਕੇ 2019 ਦੀਆਂ ਕਈ ਖਬਰਾਂ ਮਿਲੀਆਂ ਪਰ ਕਿਸੇ ਅਦਾਰੇ ਨੇ ਵੀ ਵੀਡੀਓ ਦੀ ਅਸਲ ਪੁਸ਼ਟੀ ਪੁਖਤਾ ਤੌਰ 'ਤੇ ਨਹੀਂ ਕੀਤੀ। ਫੇਰ ਅੱਗੇ ਵਧਦੇ ਹੋਏ ਅਸੀਂ ਫੇਸਬੁੱਕ ਸਰਚ ਜਰੀਏ ਵੀਡੀਓ ਨੂੰ ਲੱਭਿਆ।

Old Old

ਸਾਨੂੰ ਆਪਣੀ ਸਰਚ ਦੌਰਾਨ ਕਈ ਪੁਰਾਣੇ ਫੇਸਬੁੱਕ ਪੋਸਟਾਂ 'ਤੇ ਇਹ ਵੀਡੀਓ ਅਪਲੋਡ ਮਿਲਿਆ। ਇਨ੍ਹਾਂ ਪੋਸਟਾਂ ਤੋਂ ਇਹ ਗੱਲ ਸਾਫ ਸਾਬਿਤ ਹੋਈ ਕਿ ਇਹ ਵੀਡੀਓ ਪਹਿਲੀ ਵਾਰ ਵਾਇਰਲ ਨਹੀਂ ਹੋਇਆ ਹੈ। ਵੱਖ-ਵੱਖ ਵਿਰੋਧੀ ਧਿਰ ਲੱਗਭਗ ਪਿਛਲੇ 4-5 ਸਾਲਾਂ ਤੋਂ ਇਹ ਵੀਡੀਓ ਵਾਇਰਲ ਕਰ ਰਹੇ ਹਨ। ਅਜਿਹਾ ਹੀ ਇੱਕ ਸਾਨੂੰ 2016 ਦਾ ਮਿਲਿਆ। ਫੇਸਬੁੱਕ ਪੇਜ "We Support All Aap Candidates" ਨੇ 10 ਸਿਤੰਬਰ 2016 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਕਾਂਗਰਸ ਅਪਣੇ ਚੋਣ ਨਿਸ਼ਾਨ ਦਾ ਪ੍ਰਚਾਰ practically ਕਰਦੀ ਹੋਈ। ਕੱਲ ਹੰਸ ਰਾਜ ਹੰਸ ਨੇ ਕੀਤਾ ਅੱਜ ਰਾਜਾ ਵੜਿੰਗ ਨੇ ਕਰਤਾ। ਕਾਂਗਰਸ ਥਪੜੋ-ਥਪੜੀ ਹੋ ਰਹੀ।" 

ਇਸ ਪੋਸਟ ਵਿਚ ਇੱਕ ਯੂਜ਼ਰ ਨੇ ਕਮੈਂਟ ਕੀਤਾ ਹੋਇਆ ਸੀ ਕਿ ਇਹ ਵੀਡੀਓ ਹੋਰ ਵੀ ਪੁਰਾਣਾ ਹੈ। ਮਤਲਬ ਸਾਫ ਸੀ ਕਿ ਹਜੇ ਵੀਡੀਓ ਦਾ ਸੱਚ ਕਾਫੀ ਦੂਰ ਹੈ।

ਹੋਰ ਸਰਚ ਕਰਨ 'ਤੇ ਸਾਨੂੰ www.tribuneindia.com ਦੀ ਇਸ ਮਾਮਲੇ ਨੂੰ ਲੈ ਕੇ ਪੂਰੀ ਖਬਰ ਮਿਲੀ।

ਇਹ ਵੀਡੀਓ ਅਪ੍ਰੈਲ 2014 ਦਾ ਹੈ

Tribune ਦੀ ਇਸ ਖਬਰ ਵਿਚ ਵੀਡੀਓ ਦਾ ਸਕ੍ਰੀਨਸ਼ੋਟ ਸੀ। ਇਸ ਖਬਰ ਵਿਚ ਸਾਫ ਦੱਸਿਆ ਗਿਆ ਕਿ ਵੀਡੀਓ 30 ਅਪ੍ਰੈਲ 2014 ਦਾ ਹੈ ਜਦੋਂ ਰਾਜਾ ਵੜਿੰਗ ਨੇ ਆਪਣੇ ਰਿਸ਼ਤੇਦਾਰ ਨੂੰ ਥੱਪੜ ਮਾਰੀਆ ਸੀ। 

TribuneTribune

Tribune ਦੀ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਮਤਲਬ ਸਾਫ ਸੀ ਕਿ 2014 ਦੇ ਵੀਡੀਓ ਨੂੰ ਪਿਛਲੇ ਕਈ ਸਾਲਾਂ ਤੋਂ ਗਲਤ ਦਾਅਵਿਆਂ ਨਾਲ ਵਾਇਰਲ ਕੀਤਾ ਜਾਂਦਾ ਰਿਹਾ ਹੈ ਤੇ ਹੁਣ ਇਸਨੂੰ ਲੋਕਸਭਾ ਚੋਣਾਂ 2024 ਨਾਲ ਜੋੜਕੇ ਵਾਇਰਲ ਕੀਤਾ ਜਾ ਰਿਹਾ ਹੈ।

"ਦੱਸ ਦਈਏ ਕਿ ਇਸ ਵੀਡੀਓ ਦੀ ਪੜਤਾਲ ਅਸੀਂ ਨਵੰਬਰ 2021 ਵਿਚ ਵੀ ਕੀਤੀ ਸੀ। ਸਾਡੀ ਪਿਛਲੀ ਪੁਰਾਣੀ ਪੜਤਾਲ ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।"

Conclusion

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਵੀਡੀਓ ਹਾਲੀਆ ਨਹੀਂ ਬਲਕਿ 2014 ਦਾ ਹੈ। ਹੁਣ ਲਗਭਗ 10 ਸਾਲ ਪੁਰਾਣੇ ਵੀਡੀਓ ਨੂੰ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਹ ਪਹਿਲੀ ਵਾਰ ਵੀ ਨਹੀਂ ਕਿ ਇਸ ਵੀਡੀਓ ਨੂੰ ਹੁਣ ਵਾਇਰਲ ਕੀਤਾ ਗਿਆ ਹੋਵੇ। ਇਹ ਵੀਡੀਓ ਪਿਛਲੇ ਕਈ ਸਾਲਾਂ ਤੋਂ ਵਾਇਰਲ ਹੁੰਦਾ ਆ ਰਿਹਾ ਹੈ। 

Result- Misleading

Our Sources

Meta Post Of "We Support All Aap Candidates" Shared On 10 September 2016

News Report Of The Tribune Published On 2 May 2014

ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ

SHARE ARTICLE

ਸਪੋਕਸਮੈਨ FACT CHECK

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement