ਚੰਡੀਗੜ੍ਹ ਵਿਖੇ ਚੀਤੇ ਨੇ ਕੀਤਾ ਸਾਈਕਲ ਸਵਾਰ 'ਤੇ ਹਮਲਾ? ਨਹੀਂ, ਵਾਇਰਲ ਵੀਡੀਓ ਪੁਰਾਣਾ ਤੇ ਅਸਮ ਦਾ ਹੈ- Fact Check ਰਿਪੋਰਟ
Published : Jul 29, 2024, 4:50 pm IST
Updated : Jul 29, 2024, 4:56 pm IST
SHARE ARTICLE
Fact Check Old Video Of Leopard Attack On Cycle Rider From Assam Viral As Recent In The Name Of Chandigarh
Fact Check Old Video Of Leopard Attack On Cycle Rider From Assam Viral As Recent In The Name Of Chandigarh

ਵਾਇਰਲ ਵੀਡੀਓ ਪੁਰਾਣਾ ਹੈ ਅਤੇ ਅਸਮ ਦਾ ਜਿਸਨੂੰ ਹੁਣ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Claim

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਇੱਕ ਜਾਨਵਰ ਨੂੰ ਇੱਕ ਸਾਈਕਲ ਸਵਾਰ 'ਤੇ ਹਮਲਾ ਕਰਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਮਾਮਲਾ ਚੰਡੀਗੜ੍ਹ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਚੀਤੇ ਵੱਲੋਂ ਸਾਈਕਲ ਸਵਾਰ 'ਤੇ ਹਮਲਾ ਕੀਤਾ ਗਿਆ।

Instagram ਅਕਾਊਂਟ "welcome.to.chandigarh" ਨੇ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "साइकिल पर जाते हुए आदमी पर किया ? ने अटैक ?"

 


 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਚੰਡੀਗੜ੍ਹ ਦਾ ਨਹੀਂ ਹੈ। ਵਾਇਰਲ ਵੀਡੀਓ ਪੁਰਾਣਾ ਹੈ ਅਤੇ ਅਸਮ ਦਾ ਜਿਸਨੂੰ ਹੁਣ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Investigation

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ।

ਵਾਇਰਲ ਵੀਡੀਓ ਚੰਡੀਗੜ੍ਹ ਦਾ ਨਹੀਂ ਹੈ

ਸਾਨੂੰ ਇਸ ਮਾਮਲੇ ਨੂੰ ਲੈ ਕੇ ਕਈ ਖਬਰਾਂ ਮਿਲੀਆਂ। ਮੀਡੀਆ ਏਜੰਸੀ ANI ਨੇ 15 ਜੂਨ 2022 ਨੂੰ ਵਾਇਰਲ ਵੀਡੀਓ ਆਪਣੀ ਖਬਰ ਵਿਚ ਸਾਂਝਾ ਕੀਤਾ ਅਤੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਸਿਰਲੇਖ ਲਿਖਿਆ, "Caught on Cam: Leopard attacks cyclist at NH near Kaziranga National Park"

ਇਥੇ ਮੌਜੂਦ ਜਾਣਕਾਰੀ ਅਨੁਸਾਰ ਇਹ ਵੀਡੀਓ ਅਸਮ ਦੇ ਕਾਜ਼ੀਰੰਗਾ ਨੈਸ਼ਨਲ ਪਾਰਕ ਦਾ ਹੈ। 

ਇਸ ਵੀਡੀਓ ਨੂੰ IFS ਅਧਿਕਾਰੀ ਪਰਵੀਨ ਕਸਵਾਨ ਨੇ ਆਪਣੀ ਟਵੀਟ ਵਿਚ ਸਾਂਝਾ ਕੀਤਾ ਸੀ ਅਤੇ ਜਾਣਕਾਰੀ ਦਿੱਤੀ ਸੀ ਕਿ ਇਹ ਵੀਡੀਓ ਵੀਡੀਓ ਅਸਮ ਦੇ ਕਾਜ਼ੀਰੰਗਾ ਨੈਸ਼ਨਲ ਪਾਰਕ ਦਾ ਹੈ ਜਿਥੇ ਹਾਈਵੇ 'ਤੇ ਸਾਈਕਲ ਸਵਾਰ ਅਤੇ ਲਿਓਪਾਰਡ ਵਿਚਕਾਰ ਟੱਕਰ ਹੋ ਗਈ। ਜਾਣਕਾਰੀ ਅਨੁਸਾਰ ਇਹ ਵੀਡੀਓ ਅਥਾਰਿਟੀ ਵੱਲੋਂ ਲਾਏ ਗਏ ਕੈਮਰਿਆਂ ਵਿਚ ਕੈਦ ਹੋਇਆ ਸੀ।

 

 

Conclusion

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਚੰਡੀਗੜ੍ਹ ਦਾ ਨਹੀਂ ਹੈ। ਵਾਇਰਲ ਵੀਡੀਓ ਪੁਰਾਣਾ ਹੈ ਅਤੇ ਅਸਮ ਦਾ ਜਿਸਨੂੰ ਹੁਣ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Result: Misleading

Our Sources:

Youtube Video Of ANI News Shared On 15 June 2022

Tweet Of Parveen Kaswan Shared On 15 June 2022

ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ

SHARE ARTICLE

ਸਪੋਕਸਮੈਨ FACT CHECK

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement