Fact Check: ਕੀ ਅਮਰਿੰਦਰ ਰਾਜਾ ਵੜਿੰਗ ਨੇ ਵੀ ਕੈਬਿਨੇਟ ਤੋਂ ਦਿੱਤਾ ਅਸਤੀਫਾ? ਫਰਜ਼ੀ ਲੈਟਰ ਵਾਇਰਲ
Published : Sep 29, 2021, 2:05 pm IST
Updated : Sep 29, 2021, 2:05 pm IST
SHARE ARTICLE
Fact Check Fake letter viral in the name of Raja Warring's resignation as Punjab Cabinet Minister
Fact Check Fake letter viral in the name of Raja Warring's resignation as Punjab Cabinet Minister

ਅਮਰਿੰਦਰ ਰਾਜਾ ਵੜਿੰਗ ਨੇ ਅਸਤੀਫਾ ਨਹੀਂ ਦਿੱਤਾ ਹੈ। ਹੁਣ ਇਸ ਲੈਟਰ ਨੂੰ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ।

RSFC (Team Mohali)- ਨਵਜੋਤ ਸਿੰਘ ਸਿੱਧੂ ਨੇ ਕਲ 28 ਸਿਤੰਬਰ 2021 ਨੂੰ ਪੰਜਾਬ ਕਾਂਗਰੇਸ ਦੀ ਪ੍ਰਧਾਨਗੀ ਛੱਡ ਕੇ ਸਾਰੇ ਦੇਸ਼ ਨੂੰ ਸੋਚਾਂ ਵਿਚ ਪਾਇਆ। ਨਵਜੋਤ ਸਿੱਧੂ ਦੇ ਨਾਲ-ਨਾਲ ਰਜ਼ੀਆ ਸੁਲਤਾਨਾ, ਗੁਲਜ਼ਾਰ ਇੰਦਰ ਚਾਹਲ ਅਤੇ ਯੋਗੇਂਦਰ ਸਿੰਘ ਢੀਂਗਰਾ ਵਰਗੇ ਕਾਂਗਰੇਸ ਆਗੂਆਂ ਨੇ ਵੀ ਅਸਤੀਫਾ ਦਿੱਤਾ। ਹੁਣ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ। ਇਸ ਪੋਸਟ ਵਿਚ ਇੱਕ ਅਸਤੀਫੇ ਦਾ ਲੈਟਰ ਹੈ ਅਤੇ ਇਸ ਲੈਟਰ ਵਿਚ ਅਮਰਿੰਦਰ ਰਾਜਾ ਵੜਿੰਗ ਦਾ ਨਾਂਅ ਵੇਖਿਆ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਨਵੇਂ ਨਿਯੁਕਤ ਕੈਬਿਨੇਟ ਮਿਨਿਸਟਰ ਅਮਰਿੰਦਰ ਰਾਜਾ ਵੜਿੰਗ ਨੇ ਵੀ ਅਸਤੀਫਾ ਦੇ ਦਿੱਤਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਲੈਟਰ ਫਰਜ਼ੀ ਹੈ। ਹਾਲੇ ਤਕ ਅਮਰਿੰਦਰ ਰਾਜਾ ਵੜਿੰਗ ਨੇ ਅਸਤੀਫਾ ਨਹੀਂ ਦਿੱਤਾ ਹੈ। ਹੁਣ ਇਸ ਲੈਟਰ ਨੂੰ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਫੇਸਬੁੱਕ ਯੂਜ਼ਰ "ਕੱਟੜ ਅਕਾਲੀ ਯੋਧਾ" ਨੇ ਵਾਇਰਲ ਲੈਟਰ ਸ਼ੇਅਰ ਕਰਦਿਆਂ ਲਿਖਿਆ, "ਇੱਕ ਹੋਰ ਕੈਬਨਿਟ ਮੰਤਰੀ ਵਲੋ ਸਿਧੂ ਦੇ ਹੱਕ ਵਿੱਚ ਅਸਤੀਫਾ,,ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋ ਅਸਤੀਫਾ।"

ਇਹ ਪੋਸਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਇਸ ਮਾਮਲੇ ਨੂੰ ਲੈ ਕੇ ਕੀਵਰਡ ਸਰਚ ਜਰੀਏ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਜੇਕਰ ਅਮਰਿੰਦਰ ਰਾਜਾ ਵੜਿੰਗ ਅਸਤੀਫਾ ਦਿੰਦੇ ਤਾਂ ਉਸਨੇ ਸੁਰਖੀ ਜ਼ਰੂਰ ਬਣਨਾ ਸੀ ਪਰ ਸਾਨੂੰ ਉਨ੍ਹਾਂ ਦੇ ਅਸਤੀਫੇ ਨੂੰ ਲੈ ਕੇ ਕੋਈ ਹਾਲੀਆ ਖਬਰ ਨਹੀਂ ਮਿਲੀ।

ਅੱਗੇ ਵਧਦੇ ਹੋਏ ਅਸੀਂ ਉਨ੍ਹਾਂ ਦੇ ਫੇਸਬੁੱਕ ਪੇਜ ਵੱਲ ਰੁੱਖ ਕੀਤਾ। ਸਾਨੂੰ ਉਨ੍ਹਾਂ ਵੱਲੋਂ ਸ਼ੇਅਰ ਕੀਤੇ ਹਾਲੀਆ ਪੋਸਟ ਤੋਂ ਜਾਣਕਾਰੀ ਮਿਲੀ ਕਿ ਅੱਜ 29 ਸਿਤੰਬਰ 2021 ਨੂੰ ਉਨ੍ਹਾਂ ਨੇ ਕੈਬਿਨੇਟ ਦੀ ਮੀਟਿੰਗ ਵਿਚ ਹਿੱਸਾ ਲਿਆ ਹੈ। ਮਤਲਬ ਸਾਫ ਸੀ ਕਿ ਵਾਇਰਲ ਲੈਟਰ ਫਰਜ਼ੀ ਹੈ।

ਅੱਗੇ ਵਧਦੇ ਹੋਏ ਅਸੀਂ ਇਸ ਮਾਮਲੇ ਨੂੰ ਲੈ ਕੇ ਸਾਡੇ ਸੀਨੀਅਰ ਪੱਤਰਕਾਰ ਸੁਰਖ਼ਾਬ ਚੰਨ ਨਾਲ ਗਲਬਾਤ ਕੀਤੀ। ਸੁਰਖਾਬ ਨੇ ਸਾਡੇ ਨਾਲ ਗੱਲ ਕਰਦੇ ਹੋਏ ਕਿਹਾ, "ਇਹ ਲੈਟਰ ਫਰਜ਼ੀ ਹੈ। ਅਮਰਿੰਦਰ ਰਾਜਾ ਵੜਿੰਗ ਨੇ ਨੇ ਕੈਬਿਨੇਟ ਮੰਤਰੀ ਦੇ ਵਜੋਂ ਅਸਤੀਫਾ ਨਹੀਂ ਦਿੱਤਾ ਹੈ। ਅੱਜ ਹੋ ਰਹੀ ਕੈਬਿਨੇਟ ਦੀ ਮੀਟਿੰਗ ਵਿਚ ਰਾਜਾ ਵੜਿੰਗ ਨੇ ਹਿੱਸਾ ਲਿਆ ਹੈ ਜਿਸਤੋਂ ਸਾਫ ਹੁੰਦਾ ਹੈ ਕਿ ਉਨ੍ਹਾਂ ਨੇ ਅਸਤੀਫਾ ਨਹੀਂ ਦਿੱਤਾ ਹੈ।"

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਲੈਟਰ ਫਰਜ਼ੀ ਹੈ। ਹਾਲੇ ਤਕ ਅਮਰਿੰਦਰ ਰਾਜਾ ਵੜਿੰਗ ਨੇ ਅਸਤੀਫਾ ਨਹੀਂ ਦਿੱਤਾ ਹੈ। ਹੁਣ ਇਸ ਲੈਟਰ ਨੂੰ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

Claim- Raja Warring resinged as cabinet minister
Claimed By- FB User ਕੱਟੜ ਅਕਾਲੀ ਯੋਧਾ

Fact Check- Fake

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement