Fact Check: ਭਗਵੰਤ ਮਾਨ ਨੇ ਟਵੀਟ ਕਰ ਸਿੱਧੂ ਦਾ ਆਪ 'ਚ ਕੀਤਾ ਸਵਾਗਤ? ਨਹੀਂ, ਇਹ ਟਵੀਟ ਫਰਜ਼ੀ ਹੈ
Published : Sep 29, 2021, 11:59 am IST
Updated : Sep 29, 2021, 12:14 pm IST
SHARE ARTICLE
Fact Check Fake tweet going viral in the name of Bhagwant Mann
Fact Check Fake tweet going viral in the name of Bhagwant Mann

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਭਗਵੰਤ ਮਾਨ ਵੱਲੋਂ ਅਜਿਹਾ ਕੋਈ ਵੀ ਟਵੀਟ ਨਹੀਂ ਕੀਤਾ ਗਿਆ ਹੈ। ਭਗਵੰਤ ਮਾਨ ਦੇ ਨਾਂਅ ਤੋਂ ਵਾਇਰਲ ਹੋ ਰਿਹਾ ਇਹ ਟਵੀਟ ਫਰਜ਼ੀ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦੇ ਟਵੀਟ ਦਾ ਇੱਕ ਸਕ੍ਰੀਨਸ਼ੋਟ ਵਾਇਰਲ ਹੋ ਰਿਹਾ ਹੈ। ਟਵੀਟ ਮੁਤਾਬਕ ਮਾਨ ਨੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਬਤੌਰ ਮੁੱਖ ਮੰਤਰੀ ਦੇ ਚਿਹਰੇ ਵਜੋਂ ਸਵਾਗਤ ਕੀਤਾ ਹੈ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਭਗਵੰਤ ਮਾਨ ਵੱਲੋਂ ਅਜਿਹਾ ਕੋਈ ਵੀ ਟਵੀਟ ਨਹੀਂ ਕੀਤਾ ਗਿਆ ਹੈ। ਭਗਵੰਤ ਮਾਨ ਦੇ ਨਾਂਅ ਤੋਂ ਵਾਇਰਲ ਹੋ ਰਿਹਾ ਇਹ ਟਵੀਟ ਫਰਜ਼ੀ ਹੈ।

ਵਾਇਰਲ ਪੋਸਟ

ਫੇਸਬੁੱਕ ਯੂਜ਼ਰ 'ਮਹਿਕ ਦੀਪ ਕੌਰ ਟਿਵਾਣਾ' ਨੇ ਟਵੀਟ ਦਾ ਸਕ੍ਰੀਨਸ਼ੋਟ ਸ਼ੇਅਰ ਕਰਦਿਆਂ ਲਿਖਿਆ, 'ਸਿੱਧੂ ਅਜੇ ਘਰ ਨੀ ਪਹੁੰਚਿਆ ਭਗਵੰਤ ਮਾਨ ਨੇ ਤਾਂ ਕਰਤਾ ਸਵਾਗਤ????????#ਲਾਹਨਤੀਲਾਣਾ #ਪੋਚਾਪਾਰਟੀ'

ਇਹ ਪੋਸਟ ਹੇਠਾਂ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਵਾਇਰਲ ਹੋ ਰਹੇ ਟਵੀਟ ਨੂੰ ਧਿਆਨ ਨਾਲ ਦੇਖਿਆ। ਅਸੀਂ ਪਾਇਆ ਕਿ ਟਵੀਟ ਵਿਚ ਕੁਝ ਖਾਮੀਆਂ ਹਨ। ਸੋਸ਼ਲ ਮੀਡੀਆ 'ਤੇ ਭਗਵੰਤ ਮਾਨ ਦੇ ਨਾਮ ਤੋਂ ਵਾਇਰਲ ਹੋ ਰਹੇ ਟਵੀਟ 'ਚ ਟਵੀਟ ਨੂੰ ਟਰਾਂਸਲੇਟ ਦਾ ਆਪਸ਼ਨ ਨਹੀਂ ਦਿਖਾਈ ਦੇ ਰਿਹਾ ਹੈ। 

ਅੱਗੇ ਵਧਦੇ ਹੋਇਆ ਅਸੀਂ ਭਗਵੰਤ ਮਾਨ ਦੇ ਅਧਿਕਾਰਿਕ ਟਵਿੱਟਰ ਹੈਂਡਲ @BhagwantMann ਵੱਲ ਰੁੱਖ ਕੀਤਾ।

Mann Twitter HandleBhagwant Mann's Twitter Handle

ਅਸੀਂ ਆਪਣੀ ਸਰਚ ਦੌਰਾਨ ਪਾਇਆ ਕਿ ਭਗਵੰਤ ਮਾਨ ਦੇ ਅਧਿਕਾਰਿਕ ਟਵਿੱਟਰ ਅਕਾਊਂਟ ਤੇ ਇਸ ਤਰ੍ਹਾਂ ਦਾ ਕੋਈ ਟਵੀਟ ਨਹੀਂ ਹੈ। ਭਗਵੰਤ ਮਾਨ ਨੇ 28 ਸਤੰਬਰ 2021 ਨੂੰ ਜਿਹੜਾ ਟਵੀਟ ਕੀਤਾ ਸੀ ਉਸਦੇ ਵਿਚ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਲੁਧਿਆਣਾ ਫੇਰੀ ਬਾਰੇ ਦੱਸਿਆ ਹੋਇਆ ਸੀ।

 

 

ਅਸੀਂ ਇਸ ਟਵੀਟ ਨੂੰ ਲੈ ਕੇ ਰੋਜ਼ਾਨਾ ਸਪੋਕਸਮੈਨ ਦੇ ਸੀਨੀਅਰ ਪੱਤਰਕਾਰ ਸੁਰਖਾਬ ਚੰਨ ਨਾਲ ਵੀ ਗੱਲਬਾਤ ਕੀਤੀ। ਸੁਰਖਾਬ ਨੇ ਸਾਡੇ ਨਾਲ ਗੱਲ ਕਰਦੇ ਹੋਏ ਕਿਹਾ, "ਇਹ ਵਾਇਰਲ ਟਵੀਟ ਫਰਜ਼ੀ ਹੈ। ਇਹ ਖਬਰ ਕਲ ਤੋਂ ਵਾਇਰਲ ਹੋ ਰਹੀ ਹੈ। ਇਸ ਟਵੀਟ ਨੂੰ ਜੇ ਧਿਆਨ ਨਾਲ ਵੇਖਿਆ ਜਾਵੇ ਤਾਂ ਇਸਦਾ ਫੌਂਟ ਵੀ ਵੱਖਰਾ ਨਜ਼ਰ ਆ ਰਿਹਾ ਹੈ।"

ਪੜਤਾਲ ਦੇ ਅੰਤਿਮ ਪੜਾਅ ਵਿਚ ਅਸੀਂ ਟਵੀਟ ਦੀ ਪੁਸ਼ਟੀ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਮੀਡੀਆ ਹੈੱਡ ਦਿਗਵਿਜੈ ਧੰਜੂ ਨਾਲ ਸੰਪਰਕ ਕੀਤਾ। ਦਿਗਵਿਜੈ ਨੇ ਸਾਡੇ ਨਾਲ ਗੱਲ ਕਰਦੇ ਹੋਏ ਇਸ ਵਾਇਰਲ ਟਵੀਟ ਨੂੰ ਫਰਜ਼ੀ ਦੱਸਿਆ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਭਗਵੰਤ ਮਾਨ ਵੱਲੋਂ ਅਜਿਹਾ ਕੋਈ ਵੀ ਟਵੀਟ ਨਹੀਂ ਕੀਤਾ ਗਿਆ ਹੈ। ਭਗਵੰਤ ਮਾਨ ਦੇ ਨਾਂਅ ਤੋਂ ਵਾਇਰਲ ਹੋ ਰਿਹਾ ਇਹ ਟਵੀਟ ਫਰਜ਼ੀ ਹੈ।

Claim- Bhagwant Mann welcomed Navjot Singh Sidhu in AAP
Claimed By- FB User ਮਹਿਕ ਦੀਪ ਕੌਰ ਟਿਵਾਣਾ
Fact Check- Fake

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement