Fact Check: ਫਾਰੂਖ ਅਬਦੁੱਲਾ ਦਾ 12 ਸਾਲ ਪੁਰਾਣਾ ਵੀਡੀਓ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ
Published : Dec 29, 2021, 4:31 pm IST
Updated : Dec 29, 2021, 4:31 pm IST
SHARE ARTICLE
Fact Check Old video of farooq abdulla singing bhajan shared with misleading claim
Fact Check Old video of farooq abdulla singing bhajan shared with misleading claim

ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2009 ਦਾ ਹੈ। ਹੁਣ 12 ਸਾਲ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

RSFC (Team Mohali)- ਸੋਸ਼ਲ ਮੀਡੀਆ 'ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਖ ਅਬਦੁੱਲਾ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਫਾਰੂਖ ਅਬਦੁੱਲਾ ਨੂੰ ਹਿੰਦੂ ਧਾਰਮਿਕ ਗੀਤ ਗਾਉਂਦੇ ਸੁਣਿਆ ਜਾ ਸਕਦਾ ਹੈ। ਇਸ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕਰਦਿਆਂ ਕਿਹਾ ਜਾ ਰਿਹਾ ਹੈ ਕਿ ਫਾਰੂਖ ਅਬਦੁੱਲਾ ਦਾ ਇਹ ਵੀਡੀਓ ਧਾਰਾ 370 ਹੱਟਣ ਦੇ ਬਾਅਦ ਦਾ ਹੈ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2009 ਦਾ ਹੈ। ਹੁਣ 12 ਸਾਲ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਵਾਇਰਲ ਪੋਸਟ

ਫੇਸਬੁੱਕ ਯੂਜ਼ਰ Manjeet Bagga ਨੇ 26 ਦਿਸੰਬਰ 2021 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ, "धारा 370 हटाने के बाद फारूक अब्दुल्ला में अद्भुत तब्दीली"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਸੁਣਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।

ਇਹ ਵੀਡੀਓ 2009 ਦਾ ਹੈ

ਸਾਨੂੰ ਇਹ ਵੀਡੀਓ Youtube 'ਤੇ ਸਿਤੰਬਰ 2009 ਦਾ ਅਪਲੋਡ ਮਿਲਿਆ। Youtube ਅਕਾਊਂਟ satsangamrit ਨੇ 21 ਸਿਤੰਬਰ 2009 ਨੂੰ ਇਸ ਗੀਤ ਦਾ ਪੂਰਾ ਵੀਡੀਓ ਅਪਲੋਡ ਕਰਦਿਆਂ ਸਿਰਲੇਖ ਲਿਖਿਆ, "Asaram Ji Bapu -Dr Farukh Abdulla ki prarthna"

abdulla

ਇਸ ਵੀਡੀਓ ਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਅਜਿਹਾ ਪਹਿਲੀ ਵਾਰ ਨਹੀਂ ਹੈ ਜਦੋਂ ਫਾਰੂਖ ਅਬਦੁੱਲਾ ਨੇ ਹਿੰਦੂ ਧਾਰਮਿਕ ਗੀਤ ਗਾਇਆ ਹੋਵੇ। ਅਜਿਹੇ ਪਹਿਲਾਂ ਵੀ ਕਈ ਵੀਡੀਓਜ਼ ਅਤੇ ਮੌਕੇ ਸਾਹਮਣੇ ਆਏ ਨੇ ਜਦੋਂ ਫਾਰੂਖ ਅਬਦੁੱਲਾ ਨੇ ਹਿੰਦੂ ਧਾਰਮਿਕ ਗੀਤ ਗਾਏ ਹਨ। 

ਫਾਰੂਖ ਅਬਦੁੱਲਾ ਨੇ ਮਾਰਚ 2018 ਵਿਚ ਵੀ ਇੱਕ ਮੀਡੀਆ ਅਦਾਰੇ ਦੁਆਰਾ ਆਯੋਜਿਤ ਕੌਂਕਲੇਵ ਸਮਾਰੋਹ ਵਿਚ ਹਿੰਦੂ ਧਾਰਮਿਕ ਗੀਤ ਗਾਇਆ ਸੀ। ਵੀਡੀਓ ਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2009 ਦਾ ਹੈ। ਹੁਣ 12 ਸਾਲ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Claim- Video of Farooq Abdulla singing bhajan is recent
Claimed By- FB User Manjeet Bagga
Fact Check- Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement