Fact Check: ਬਜ਼ੁਰਗ ਸਿੱਖ ਨਾਲ ਹੋਈ ਕੁੱਟਮਾਰ ਦੀ ਇਸ ਤਸਵੀਰ ਦਾ ਕਿਸਾਨ ਸੰਘਰਸ਼ ਨਾਲ ਕੋਈ ਸਬੰਧ ਨਹੀਂ
Published : Jan 30, 2021, 12:23 pm IST
Updated : Jan 30, 2021, 12:23 pm IST
SHARE ARTICLE
Viral photo has no relation with farmers Protest
Viral photo has no relation with farmers Protest

ਅਸੀਂ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ। ਇਹ ਤਸਵੀਰ ਸਾਲ 2013 ਵਿਚ ਸਿੱਖਾਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਦੀ ਹੈ

ਰੋਜ਼ਾਨਾ ਸਪੋਕਸਮੈਨ (ਮੋਹਾਲੀ ਟੀਮ): ਸੋਸ਼ਲ ਮੀਡਿਆ 'ਤੇ ਕਿਸਾਨ ਸੰਘਰਸ਼ ਨੂੰ ਲੈ ਕੇ ਇਕ ਤਸਵੀਰ ਕਾਫੀ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿਚ ਇਕ ਬਜ਼ੁਰਗ ਸਿੱਖ ਨੂੰ ਜ਼ਮੀਨ 'ਤੇ ਡਿੱਗਿਆ ਵੇਖਿਆ ਜਾ ਸਕਦਾ ਹੈ। ਤਸਵੀਰ ਵਿਚ ਕਈ ਪੁਲਿਸ ਮੁਲਾਜ਼ਮਾਂ ਵੀ ਦਿਖਾਈ ਦੇ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਪੁਲਿਸ ਵੱਲੋਂ ਹਾਲੀਆ ਕਿਸਾਨ ਸੰਘਰਸ਼ ਵਿਚ ਇਸ ਬਜ਼ੁਰਗ ਵਿਅਕਤੀ ਨਾਲ ਕੁੱਟਮਾਰ ਕੀਤੀ ਗਈ।

ਅਸੀਂ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ। ਇਹ ਤਸਵੀਰ ਸਾਲ 2013 ਵਿਚ ਸਿੱਖਾਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਦੀ ਹੈ ਜਿਸ ਵਿਚ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਰਿਹਾਈ ਮਿਲਣ ਤੋਂ ਬਾਅਦ ਕੋਰਟ ਸਾਹਮਣੇ ਸਿੱਖਾਂ ਦੀ ਪੁਲਿਸ ਨਾਲ ਝੜਪ ਹੋਈ ਸੀ।

 

ਵਾਇਰਲ ਦਾਅਵਾ

ਟਵਿੱਟਰ ਯੂਜ਼ਰ "Bashir Chaudhary" ਨੇ 26 ਜਨਵਰੀ 2021 ਨੂੰ ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਲਿਖਿਆ, "This picture will shake the foundations of #India #JaagPunjabiJaag #IndianRepublicBlackDay #TractorMarchDelhi #KisanTractorRally #FarmersProtest"

ਇਸ ਪੋਸਟ ਦਾ ਆਰਕਾਇਵਡ ਲਿੰਕ।

 

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਇਸ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕੀਤਾ। ਇਸ ਦੌਰਾਨ ਸਾਨੂੰ ਇਹ ਤਸਵੀਰ dailymail ਦੇ ਇਕ ਆਰਟੀਕਲ ਵਿਚ ਮਿਲੀ। ਇਸ ਆਰਟੀਕਲ ਨੂੰ 5 ਮਈ 2013 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ ਅਤੇ ਇਸ ਆਰਟੀਕਲ ਦੀ ਹੈਡਲਾਈਨ ਸੀ, "Fifty Sikh protesters detained as anger over Sajjan acquittal spills over"

https://www.dailymail.co.uk/indiahome/indianews/article-2319922/Fifty-Sikh-protesters-detained-anger-Sajjan-acquittal-spills-over.html

ਇਸ ਰਿਪੋਰਟ ਅਨੁਸਾਰ ਮਾਮਲਾ 5 ਮਈ 2013 ਦਾ ਹੈ ਜਦੋਂ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਰਿਹਾਈ ਮਿਲਣ ਤੋਂ ਬਾਅਦ ਕੋਰਟ ਸਾਹਮਣੇ ਸਿੱਖਾਂ ਦੀ ਪੁਲਿਸ ਨਾਲ ਝੜਪ ਹੋਈ ਸੀ। ਇਸ ਤਸਵੀਰ ਨੂੰ ਅਪਲੋਡ ਕਰਦੇ ਹੋਏ Daily Mail ਨੇ ਲਿਖਿਆ, "Shameful scenes: A Sikh protester falls to the floor during a protest demanding justice for the victims of 1984 anti-Sikh riots"

Photo

ਦੱਸ ਦਈਏ ਕਿ ਸਾਲ 2020 ਵਿਚ 1984 ਸਿੱਖ ਕਤਲੇਆਮ ਦਾ ਦੋਸ਼ੀ ਸਾਬਿਤ ਹੋਣ ਮਗਰੋਂ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਵੀ ਸੁਣਾਈ ਗਈ ਸੀ।

ਨਤੀਜਾ: ਅਸੀਂ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਨੂੰ ਫਰਜ਼ੀ ਪਾਇਆ ਹੈ। ਵਾਇਰਲ ਤਸਵੀਰ ਸਾਲ 2013 ਵਿਚ ਸਿੱਖਾਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਦੀ ਹੈ ਜਿਸ ਵਿਚ 1984 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਰਿਹਾਈ ਮਿਲਣ ਤੋਂ ਬਾਅਦ ਕੋਰਟ ਸਾਹਮਣੇ ਸਿੱਖਾਂ ਦੀ ਪੁਲਿਸ ਨਾਲ ਝੜਪ ਹੋਈ ਸੀ।

Claim: ਕਿਸਾਨ ਸੰਘਰਸ਼ ਵਿਚ ਦਿੱਲੀ ਪੁਲਿਸ ਵੱਲੋਂ ਬਜ਼ੁਰਗ ਸਿੱਖ ਦੀ ਕੁੱਟਮਾਰ

Claim By: Bashir Chaudhary

Fact Check: ਫਰਜ਼ੀ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement