
ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਸ ਹਫਤੇ ਦੇ Top 5 Fact Checks
RSFC (Team Mohali)- "ਸੋਸ਼ਲ ਮੀਡੀਆ ਹੁਣ ਇੱਕ ਅਜਿਹਾ ਪਲੇਟਫਾਰਮ ਬਣਦਾ ਜਾ ਰਿਹਾ ਹੈ ਜਿਸਦੇ ਉੱਤੇ ਹੁਣ ਫਰਜ਼ੀ ਖਬਰਾਂ ਦਿਨੋਂ-ਦਿਨ ਵੱਧ ਵੇਖਣ ਨੂੰ ਮਿਲ ਰਹੀਆਂ ਹਨ। ਰਾਜਨੀਤਿਕ ਧਿਰਾਂ ਦੇ ਪ੍ਰੋਪੇਗੰਡਾ ਅਤੇ ਕਿਸੇ ਧਰਮ-ਸਮੁਦਾਏ ਖਿਲਾਫ ਜ਼ਹਿਰ ਹੁਣ ਸੋਸ਼ਲ ਮੀਡੀਆ 'ਤੇ ਆਮ ਵਾਇਰਲ ਹੁੰਦਾ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਾਇਰਲ ਦਾਅਵਿਆਂ ਦੀ ਪੜਤਾਲ ਰੋਜ਼ਾਨਾ ਸਪੋਕਸਮੈਨ ਦੀ Fact Check ਟੀਮ ਵੀ ਕਰਦੀ ਹੈ ਅਤੇ ਕੋਸ਼ਿਸ਼ ਕਰਦੀ ਹੈ ਕਿ ਹਰ ਵਾਇਰਲ ਝੂਠ ਦਾ ਸੱਚ ਤੁਹਾਡੇ ਸਾਹਮਣੇ ਪੇਸ਼ ਕੀਤਾ ਜਾਵੇ। ਹੁਣ ਇਸੇ ਕੋਸ਼ਿਸ਼ ਦੇ ਅਧਾਰ 'ਤੇ ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਸ ਹਫਤੇ ਦੇ "Top 5 Fact Checks" ।"
No.1- Fact Check: ਭਾਰਤ ਵਿਚ Virtual Rally ਦੀ ਸ਼ੁਰੂਆਤ ਰਾਹੁਲ ਗਾਂਧੀ ਵੱਲੋਂ ਨਹੀਂ ਬਲਕਿ ਅਮਿਤ ਸ਼ਾਹ ਵੱਲੋਂ ਹੋਈ ਸੀ
27 ਜਨਵਰੀ 2022 ਨੂੰ ਰਾਹੁਲ ਗਾਂਧੀ ਪੰਜਾਬ ਫੇਰੀ 'ਤੇ ਆਏ ਅਤੇ ਇਸੇ ਦੌਰਾਨ ਉਨ੍ਹਾਂ ਨੇ ਵਰਚੁਅਲ ਰੈਲੀ ਕਰ ਪੰਜਾਬ ਦੇ ਲੋਕਾਂ ਦਾ ਸੰਬੋਧਨ ਕੀਤਾ। ਹੁਣ ਸੋਸ਼ਲ ਮੀਡੀਆ 'ਤੇ ਦਾਅਵਾ ਕੀਤਾ ਗਿਆ ਕਿ ਇਹ ਵਰਚੁਅਲ ਰੈਲੀ ਦੇਸ਼ ਦੀ ਪਹਿਲੀ ਸੀ ਅਤੇ ਇਸਨੇ ਡਿਜੀਟਲ ਯੁਗ ਦੀ ਨਵੀਂ ਸ਼ੁਰੂਆਤ ਕੀਤੀ ਹੈ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਦੇਸ਼ 'ਚ ਪਹਿਲੀ ਵਰਚੁਅਲ ਰੈਲੀ ਅਮਿਤ ਵੱਲੋਂ ਬਿਹਾਰ ਦੇ ਲੋਕਾਂ ਲਈ ਕੀਤੀ ਗਈ ਸੀ। ਰਾਹੁਲ ਗਾਂਧੀ ਵੱਲੋਂ ਇਹ ਰੈਲੀ ਦੇਸ਼ ਦੀ ਪਹਿਲੀ ਵਰਚੁਅਲ ਰੈਲੀ ਨਹੀਂ ਸੀ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
No.2- Fact Check: ਭਗਵੰਤ ਮਾਨ ਦੇ ਸ਼ਰਾਬ ਛੱਡਣ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਵੱਲੋਂ ਤਰੀਫਾਂ ਭਰਿਆ ਇਹ ਵੀਡੀਓ ਪੁਰਾਣਾ ਹੈ
ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਇਆ। ਇਸ ਵੀਡੀਓ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲੋਕਾਂ ਦੇ ਸੰਬੋਧਨ ਕਰਦਿਆਂ ਆਪਣੇ ਭਾਸ਼ਣ ਵਿਚ ਆਪ ਪੰਜਾਬ ਪ੍ਰਭਾਰੀ ਅਤੇ ਆਉਣ ਵਾਲੇ ਪੰਜਾਬ ਚੋਣਾਂ 'ਚ ਆਪ ਦੇ ਪੰਜਾਬ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਦੀ ਤਰੀਫ ਕਰ ਰਹੇ ਹਨ। ਬਿਆਨ ਵਿਚ ਅਰਵਿੰਦ ਕੇਜਰੀਵਾਲ ਕਹਿ ਰਹੇ ਹਨ ਕਿ ਭਗਵੰਤ ਮਾਨ ਨੇ ਆਪਣੀ ਜ਼ਿੰਦਗੀ ਦਾ ਸਭਤੋਂ ਵੱਡਾ ਫੈਸਲਾ ਲਿਆ ਹੈ। ਭਗਵੰਤ ਨੇ ਕਿਹਾ ਹੈ ਕਿ ਉਸਨੇ 1 ਜਨਵਰੀ ਤੋਂ ਸ਼ਰਾਬ ਛੱਡ ਦਿੱਤੀ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਹਾਲੀਆ ਦੱਸਕੇ ਵਾਇਰਲ ਕਰਦਿਆਂ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ 'ਤੇ ਤੰਜ ਕੱਸਿਆ ਗਿਆ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2019 ਦਾ ਸੀ। ਹੁਣ ਪੁਰਾਣੇ ਵੀਡੀਓ ਨੂੰ ਵਾਇਰਲ ਕਰਦਿਆਂ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
No.3- Fact Check: ਹਰਸਿਮਰਤ ਕੌਰ ਬਾਦਲ ਨੇ SSM ਤੇ BJP ਨਾਲ ਗਠਬੰਧਨ ਨੂੰ ਲੈ ਕੇ ਨਹੀਂ ਦਿੱਤਾ ਇਹ ਬਿਆਨ
ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਾਇਰਲ ਹੋਈ ਜਿਸਦੇ ਵਿਚ ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਦੇ ਬਿਆਨ ਨੂੰ ਮੀਡੀਆ ਸੰਸਥਾਨ 'ਪ੍ਰੋ ਪੰਜਾਬ ਟੀਵੀ' ਦੇ ਹਵਾਲੇ ਤੋਂ ਸ਼ੇਅਰ ਕੀਤਾ ਗਿਆ। ਪੋਸਟ ਨਾਲ ਦਾਅਵਾ ਕੀਤਾ ਗਿਆ ਕਿ ਸਾਬਕਾ ਕੇਂਦਰੀ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਲੀਡਰ ਹਰਸਿਮਰਤ ਕੌਰ ਬਾਦਲ ਨੇ ਬਿਆਨ ਦਿੱਤਾ ਕਿ ਹਾਲੀਆ ਚੋਣਾਂ ਦੇ ਹਾਲਾਤਾਂ ਨੂੰ ਵੇਖਦਿਆਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਤੇ ਸੰਯੁਕਤ ਸਮਾਜ ਮੋਰਚੇ ਨਾਲ ਵੀ ਗਠਬੰਧਨ ਕਰ ਸਕਦਾ ਹੈ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਪੋਸਟ ਫਰਜ਼ੀ ਸੀ। ਮੀਡੀਆ ਸੰਸਥਾਨ ਪ੍ਰੋ ਪੰਜਾਬ ਟੀਵੀ ਦਾ ਵਾਇਰਲ ਹੋ ਰਿਹਾ ਸਕ੍ਰੀਨਸ਼ੋਟ ਐਡੀਟੇਡ ਸੀ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
No.4- Fact Check: ਬਰਫ ਕਾਰਨ ਸੜਕ 'ਤੇ ਫਿਸਲਦੀਆਂ ਗੱਡੀਆਂ ਦਾ ਇਹ ਵੀਡੀਓ ਹਾਲੀਆ ਨਹੀਂ ਇੱਕ ਸਾਲ ਪੁਰਾਣਾ
ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਇਆ ਜਿਸਦੇ ਵਿਚ ਬਰਫ ਨਾਲ ਢਕੀ ਸੜਕ 'ਤੇ ਗੱਡੀਆਂ ਨੂੰ ਫਿਸਲਦੇ ਅਤੇ ਆਪਸ 'ਚ ਟਕਰਾਉਂਦੇ ਵੇਖਿਆ ਜਾ ਸਕਦਾ ਸੀ। ਇਸ ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕਰਦਿਆਂ ਮਨਾਲੀ ਅਤੇ ਹਿਮਾਚਲ 'ਚ ਲੋਕਾਂ ਨੂੰ ਜਾਣ ਤੋਂ ਪਰਹੇਜ ਲਈ ਕਿਹਾ ਗਿਆ। ਇਸ ਵੀਡੀਓ ਨੂੰ ਯੂਜ਼ਰਸ ਹਾਲੀਆ ਦੱਸਕੇ ਸ਼ੇਅਰ ਕਰ ਰਹੇ ਸਨ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਘੱਟੋਂ-ਘੱਟ ਇੱਕ ਸਾਲ ਪੁਰਾਣਾ ਸੀ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਗਿਆ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
No.5- Fact Check: 74 ਸਾਲ ਬਾਅਦ ਮਿਲੇ ਵਿੱਛੜੇ ਭਰਾ, ਸੋਸ਼ਲ ਮੀਡੀਆ ਯੂਜ਼ਰਸ ਨੇ ਦੇ ਦਿੱਤਾ ਫਿਰਕੂ ਰੰਗ
ਸੋਸ਼ਲ ਮੀਡੀਆ 'ਤੇ ਇੱਕ ਭਾਵੁਕ ਕਰ ਦੇਣ ਵਾਲਾ ਵੀਡੀਓ ਤੇਜ਼ੀ ਨਾਲ ਵਾਇਰਲ ਹੋਇਆ ਜਿਸਦੇ ਵਿਚ ਦੋ ਬੁਜ਼ੁਰਗ ਭਰਾਵਾਂ ਨੂੰ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਵਿਖੇ ਮਿਲਦੇ ਵੇਖਿਆ ਜਾ ਸਕਦਾ ਸੀ। ਵੀਡੀਓ ਨੂੰ ਸ਼ੇਅਰ ਕਰਦਿਆਂ ਸੋਸ਼ਲ ਮੀਡੀਆ 'ਤੇ ਕੁਝ ਯੂਜ਼ਰਸ ਦਾਅਵਾ ਕਰ ਰਹੇ ਸਨ ਕਿ ਇਹ ਦੋਵੇਂ ਸਿੱਖ ਭਰਾ ਭਾਰਤ-ਪਾਕਿਸਤਾਨ ਦੀ 47 ਦੀ ਵੰਡ 'ਚ ਵਿੱਛੜ ਗਏ ਸਨ ਅਤੇ ਇੱਕ ਭਰਾ ਪਾਕਿਸਤਾਨ ਅਤੇ ਇੱਕ ਭਰਾ ਭਾਰਤ ਵਿਚ ਰਹਿ ਗਿਆ ਸੀ। ਹੁਣ ਇਹ ਦੋਵੇਂ ਭਰਾ 74 ਸਾਲ ਬਾਅਦ ਕਰਤਾਰਪੁਰ ਸਾਹਿਬ ਮਿਲੇ ਹਨ ਅਤੇ ਪਾਕਿਸਤਾਨ ਵਿਚ ਰਹਿ ਗਿਆ ਭਰਾ ਮੁਸਲਿਮ ਬਣਾ ਦਿੱਤਾ ਗਿਆ ਅਤੇ ਭਾਰਤ ਵਿਚ ਰਹਿਣ ਵਾਲਾ ਸਿੱਖ ਹੀ ਰਿਹਾ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਫਿਰਕੂ ਰੰਗਤ ਦੇ ਕੇ ਹਿੰਦੂ-ਮੁਸਲਿਮ-ਸਿੱਖ ਏਕਤਾ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਦੋਵੇ ਭਰਾ ਮੁਸਲਿਮ ਹੀ ਸਨ। ਇਸ ਮਿਲਣ ਦੇ ਵੀਡੀਓ ਨੂੰ ਫਿਰਕੂ ਰੰਗਤ ਦੇ ਕੇ ਵਾਇਰਲ ਕੀਤਾ ਗਿਆ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
ਇਹ ਰਹੇ ਸਾਡੇ ਇਸ ਹਫਤੇ ਦੇ Top 5 Fact Checks... ਰੋਜ਼ਾਨਾ ਸਾਡੇ Fact Check ਪੜ੍ਹਨ ਲਈ ਸਾਡੇ Fact Check ਸੈਕਸ਼ਨ "ਸੱਚ/ਝੂਠ" 'ਤੇ ਵਿਜ਼ਿਟ ਕਰੋ।