Fact Check: ਭਗਤ ਸਿੰਘ ਦੀ ਤਸਵੀਰ ਹੇਠਾਂ ਲਿਖਿਆ ਗਿਆ ਸੁਖਦੇਵ? ਵਾਇਰਲ ਤਸਵੀਰ 5 ਸਾਲ ਪੁਰਾਣੀ ਹੈ
Published : Mar 30, 2021, 3:41 pm IST
Updated : Mar 30, 2021, 3:46 pm IST
SHARE ARTICLE
Fake post
Fake post

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਇਹ ਤਸਵੀਰ ਹਾਲੀਆ ਨਹੀਂ 5 ਸਾਲ ਪੁਰਾਣੀ ਹੈ।

ਰੋਜ਼ਾਨਾ ਸਪੋਕਸਮੈਨ (ਮੋਹਾਲੀ ਟੀਮ) - ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਜ਼ ਨੂੰ ਭਗਤ ਸਿੰਘ ਦੀ ਤਸਵੀਰ ਨਾਲ ਫੋਟੋ ਖਿਚਵਾਉਂਦੇ ਹੋਏ ਵੇਖਿਆ ਜਾ ਸਕਦਾ ਹੈ। ਤਸਵੀਰ ਵਿਚ ਗੌਰ ਕਰਨ ਵਾਲੀ ਗੱਲ ਹੈ ਕਿ ਭਗਤ ਸਿੰਘ ਦੀ ਤਸਵੀਰ ਹੇਠਾਂ ਸੁਖਦੇਵ ਨਾਂ ਲਿਖਿਆ ਹੋਇਆ ਹੈ। ਯੂਜ਼ਰ ਤਸਵੀਰ ਨੂੰ ਹਾਲੀਆ ਦੱਸਕੇ ਵਾਇਰਲ ਕਰ ਰਹੇ ਹਨ ਅਤੇ ਭਾਜਪਾ 'ਤੇ ਤਨਜ ਕੱਸ ਰਹੇ ਹਨ।

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਇਹ ਤਸਵੀਰ ਹਾਲੀਆ ਨਹੀਂ 5 ਸਾਲ ਪੁਰਾਣੀ ਹੈ।

ਵਾਇਰਲ ਪੋਸਟ

ਫੇਸਬੁੱਕ ਯੂਜ਼ਰ "ਕੇ ਸਿੰਘ" ਨੇ 25 ਮਾਰਚ ਨੂੰ ਵਾਇਰਲ ਤਸਵੀਰ ਅਪਲੋਡ ਕਰਦਿਆਂ ਲਿਖਿਆ, "ਮਤ ਮਾਰੀ ਪਈ ਹੈ ਭੇਡਾਂ ਦੀ । ਦੋ ਦੋ ਭਗਤ ਸਿੰਘ ਇਕ ਟੋਪੀ ਵਾਲਾ ਇਕ ਪਗ ਵਾਲਾ।"

ਵਾਇਰਲ ਪੋਸਟ ਦਾ ਆਰਕਾਇਵਡ ਲਿੰਕ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵਾਇਰਲ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। ਸਾਨੂੰ ਤਸਵੀਰ India.com ਦੀ ਵੈੱਬਸਾਈਟ 'ਤੇ ਅਪਲੋਡ ਇਕ ਖ਼ਬਰ ਮਿਲੀ। ਖ਼ਬਰ 24 ਮਾਰਚ 2016 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ ਇਸਨੂੰ ਅਪਲੋਡ ਕਰਦੇ ਹੋਏ ਸਿਰਲੇਖ ਲਿਖਿਆ ਗਿਆ, "Bhagat Singh labeled as Sukhdev in Shaheed Diwas event organized by Maharashtra government"

File Photo

ਖ਼ਬਰ ਅਨੁਸਾਰ, ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਮਹਾਰਾਸ਼ਟਰ ਸਰਕਾਰ ਵੱਲੋਂ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਸੀ ਅਤੇ ਮਹਾਰਾਸ਼ਟਰ ਭਾਜਪਾ ਦੇ ਸੀਨੀਅਰ ਲੀਡਰਾਂ ਨੇ ਇਸ ਦੇ ਵਿਚ ਸ਼ਮੂਲੀਅਤ ਕੀਤੀ। ਖ਼ਬਰ ਵਿਚ ਦੱਸਿਆ ਗਿਆ ਕਿ ਇਥੇ ਹੀ ਇੱਕ ਵੱਡੀ ਗਲਤੀ ਹੋਈ ਜਦੋਂ ਕਿਸੇ ਨੇ ਭਗਤ ਸਿੰਘ ਦੀ ਤਸਵੀਰ ਹੇਠਾਂ ਸੁਖਦੇਵ ਲਿਖਿਆ ਨੋਟਿਸ ਨਹੀਂ ਕੀਤਾ।

ਖ਼ਬਰ ਅਨੁਸਾਰ, ਇਸ ਗਲਤੀ ਨੂੰ ਫੜਦੇ ਹੋਏ AIMIM ਦੇ ਚੀਫ ਅਸਦਉੱਦੀਨ ਓਵੈਸੀ ਨੇ ਭਾਜਪਾ ਸਰਕਾਰ ਨੂੰ ਟਾਰਗੇਟ ਕਰਦੇ ਹੋਏ ਤਸਵੀਰ ਟਵਿੱਟਰ 'ਤੇ ਸ਼ੇਅਰ ਕਰ ਵਾਇਰਲ ਕਰ ਦਿੱਤੀ ਸੀ।

ਸਾਡੀ ਪੜਤਾਲ ਤੋਂ ਸਾਫ਼ ਹੋਇਆ ਕਿ ਮਾਮਲਾ ਹਾਲੀਆ ਨਹੀਂ 5 ਸਾਲ ਪੁਰਾਣਾ ਹੈ।

ਨਤੀਜਾ - ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਇਹ ਤਸਵੀਰ ਹਾਲੀਆ ਨਹੀਂ 5 ਸਾਲ ਪੁਰਾਣੀ ਹੈ।

Claim: ਵਾਇਰਲ ਤਸਵੀਰ ਨੂੰ ਹਾਲੀਆ ਦੱਸਿਆ ਜਾ ਰਿਹਾ ਹੈ। 
Claimed By: ਫੇਸਬੁੱਕ ਯੂਜ਼ਰ "ਕੇ ਸਿੰਘ"
fact Check: Misleading

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement