
ਸਪੋਕਸਮੈਨ ਨੇ ਪੜਤਾਲ ਵਿਚ ਪਾਇਆ ਵਾਇਰਲ ਸਕ੍ਰੀਨਸ਼ੋਟ ਫਰਜ਼ੀ ਹੈ ਅਤੇ 3 ਮਈ ਤੋਂ 20 ਮਈ ਤੱਕ ਪੂਰੇ ਦੇਸ਼ ਵਿਚ ਲਾਕਡਾਊਨ ਦੀ ਕੋਈ ਘੋਸ਼ਣਾ ਨਹੀਂ ਕੀਤੀ ਗਈ ਹੈ।
ਰੋਜ਼ਾਨਾ ਸਪੋਕਸਮੈਨ (ਮੋਹਾਲੀ ਟੀਮ) - ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ TV 9 ਭਾਰਤਵਰਸ਼ ਦੇ ਨਿਊਜ਼ ਬੁਲੇਟਨ ਪਲੇਟ ਨੂੰ ਵੇਖਿਆ ਜਾ ਸਕਦਾ ਹੈ। ਇਸ ਪਲੇਟ ਉੱਤੇ ਲਿਖਿਆ ਹੋਇਆ ਹੈ ਕਿ 3 ਮਈ ਤੋਂ 20 ਮਈ ਤੱਕ ਸੰਪੂਰਨ ਲਾਕਡਾਊਨ ਲਗ ਰਿਹਾ ਹੈ।
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਇਹ ਵਾਇਰਲ ਸਕ੍ਰੀਨਸ਼ੋਟ ਫਰਜ਼ੀ ਹੈ ਅਤੇ 3 ਮਈ ਤੋਂ 20 ਮਈ ਤੱਕ ਪੂਰੇ ਦੇਸ਼ ਵਿਚ ਲਾਕਡਾਊਨ ਦੀ ਕੋਈ ਘੋਸ਼ਣਾ ਨਹੀਂ ਕੀਤੀ ਗਈ ਹੈ।
ਵਾਇਰਲ ਪੋਸਟ
ਇਹ ਵਾਇਰਲ ਸਕ੍ਰੀਨਸ਼ੋਟ ਫੇਸਬੁੱਕ ਤੋਂ ਲੈ ਕੇ ਵਟਸਐਪ ਤੱਕ ਵਾਇਰਲ ਹੈ। ਇਹ ਸਕ੍ਰੀਨਸ਼ੋਟ ਹੇਠਾਂ ਵੇਖਿਆ ਜਾ ਸਕਦਾ ਹੈ।
ਫੇਸਬੁੱਕ 'ਤੇ ਇਸ ਸਕ੍ਰੀਨਸ਼ੋਟ ਨੂੰ ਇੱਥੇ ਕਲਿੱਕ ਕਰ ਵੇਖਿਆ ਜਾ ਸਕਦਾ ਹੈ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਇਸ ਮਾਮਲੇ ਨੂੰ ਲੈ ਕੇ ਕੀਵਰਡ ਸਰਚ ਕੀਤਾ। ਸਾਨੂੰ ਅਜਿਹੀਆਂ ਕਈ ਖਬਰਾਂ ਮਿਲੀਆਂ ਜਿਨ੍ਹਾਂ ਵਿਚ ਹਾਲੀਆ ਚਲ ਰਹੇ ਕੋਰੋਨਾ ਦੇ ਕਹਿਰ ਨੂੰ ਲੈ ਕੇ ਕਈ ਸੂਬਾ ਆਗੂਆਂ ਦੁਆਰਾ ਲਾਕਡਾਊਨ ਦੀ ਸਿਫਾਰਿਸ਼ ਕੀਤੀ ਗਈ ਸੀ ਪਰ ਸਾਨੂੰ ਅਜਿਹੀ ਕੋਈ ਖਬਰ ਨਹੀਂ ਮਿਲੀ ਜਿਸ ਦੇ ਵਿਚ ਅਜਿਹਾ ਦਾਅਵਾ ਕੀਤਾ ਗਿਆ ਸੀ ਕਿ 3 ਮਈ ਤੋਂ ਦੇਸ਼ ਵਿਚ ਲਾਕਡਾਊਨ ਲੱਗਣ ਜਾ ਰਿਹਾ ਹੈ।
ਲਾਕਡਾਊਨ ਦੀ ਸਿਫਾਰਿਸ਼ ਨੂੰ ਲੈ ਕੇ 28 ਅਪ੍ਰੈਲ 2021 ਨੂੰ ਪ੍ਰਕਾਸ਼ਿਤ ਟਾਇਮਸ ਆਫ ਇੰਡੀਆ ਦੀ ਖਬਰ ਇੱਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।
ਕਿਓਂਕਿ ਇਹ ਸਕ੍ਰੀਨਸ਼ੋਟ ਨਿਊਜ਼ ਚੈਨਲ TV 9 ਭਾਰਤਵਰਸ਼ ਦੇ ਨਾਂ ਤੋਂ ਸ਼ੇਅਰ ਕੀਤਾ ਜਾ ਰਿਹਾ ਹੈ, ਇਸ ਕਰਕੇ ਅਸੀਂ ਚੈਨਲ ਦੇ Youtube ਅਤੇ ਟਵਿੱਟਰ ਅਕਾਊਂਟ ਨੂੰ ਵਾਇਰਲ ਦਾਅਵੇ ਨੂੰ ਲੈ ਕੇ ਖੰਗਾਲਿਆ। ਸਾਨੂੰ ਓਥੇ ਵੀ ਵਾਇਰਲ ਦਾਅਵੇ ਵਰਗੀ ਹਾਲੀਆ ਕੋਈ ਖਬਰ ਨਹੀਂ ਮਿਲੀ।
ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਲਾਕਡਾਊਨ ਨੂੰ ਲੈ ਕੇ ਫਰਜ਼ੀ ਖ਼ਬਰ ਵਾਇਰਲ ਹੋਈ ਹੈ। 15 ਅਪ੍ਰੈਲ ਨੂੰ PIB ਨੇ ਅਜਿਹੇ ਹੀ ਇੱਕ ਦਾਅਵੇ ਦਾ ਫੈਕਟ ਚੈੱਕ ਕੀਤਾ ਸੀ। PIB ਦੇ ਟਵੀਟ ਨੂੰ ਹੇਠਾਂ ਵੇਖਿਆ ਜਾ ਸਕਦਾ ਹੈ।
एक #Morphed तस्वीर में दावा किया जा रहा है कि भारत सरकार द्वारा 15 से 30 अप्रैल तक देश भर में लॉकडाउन लगाया जाएगा। #PIBFactCheck: यह दावा #फर्जी है। भारत सरकार द्वारा #लॉकडाउन के संबंध में ऐसी कोई घोषणा नहीं की गई है। कृपया ऐसी भ्रामक तस्वीरों या संदेशों को साझा न करें। pic.twitter.com/gnRpyDcMRf
— PIB Fact Check (@PIBFactCheck) April 15, 2021
"ਇਸ ਮਹਾਂਮਾਰੀ ਦੇ ਦੌਰ ਵਿਚ ਕੁੱਝ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ 'ਤੇ ਪੁਰਾਣੇ ਵੀਡੀਓਜ਼ ਅਤੇ ਪੁਰਾਣੀਆਂ ਤਸਵੀਰਾਂ ਵਾਇਰਲ ਕਰ ਲੋਕਾਂ ਦੇ ਮਨਾ ਵਿਚ ਡਰ ਦਾ ਮਾਹੌਲ ਪੈਦਾ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਗਲਤ ਜਾਣਕਾਰੀ ਦੇ ਕੇ ਗੁੰਮਰਾਹ ਕਰ ਰਹੇ ਹਨ। ਸਪੋਕਸਮੈਨ ਅਪੀਲ ਕਰਦਾ ਹੈ ਕਿ ਅਜਿਹੇ ਵਾਇਰਲ ਪੋਸਟਾਂ ਨੂੰ ਸ਼ੇਅਰ ਕਰਨ ਤੋਂ ਪਹਿਲਾਂ ਇਹ ਜਰੂਰ ਵੇਖੋ ਕਿ ਉਹ ਜਾਣਕਾਰੀ ਕਿਸੇ ਅਧਿਕਾਰਕ ਸਰੋਤ ਦੁਆਰਾ ਸ਼ੇਅਰ ਕੀਤੀ ਗਈ ਹੈ ਜਾਂ ਨਹੀਂ।"
ਨਤੀਜਾ - ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਇਹ ਵਾਇਰਲ ਸਕ੍ਰੀਨਸ਼ੋਟ ਫਰਜ਼ੀ ਹੈ ਅਤੇ 3 ਮਈ ਤੋਂ 20 ਮਈ ਤੱਕ ਪੂਰੇ ਦੇਸ਼ ਵਿਚ ਲਾਕਡਾਊਨ ਦੀ ਕੋਈ ਘੋਸ਼ਣਾ ਨਹੀਂ ਕੀਤੀ ਗਈ ਹੈ।
Claim: 3 ਮਈ ਤੋਂ 20 ਮਈ ਤੱਕ ਸੰਪੂਰਨ ਲਾਕਡਾਊਨ ਲਗ ਰਿਹਾ ਹੈ।
Claimed By: Facebook, Whatsup
fact Check: ਫਰਜ਼ੀ