Fact Check: ਸਿੱਧੂ ਮੂਸੇਵਾਲਾ ਮਾਮਲੇ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੀ ਨਹੀਂ ਹੈ ਇਹ ਤਸਵੀਰ
Published : May 30, 2022, 2:00 pm IST
Updated : May 30, 2022, 2:00 pm IST
SHARE ARTICLE
Fact Check Viral Image Of Man Standing With Bhagwant Mann Is Not Gangster Goldy Brar
Fact Check Viral Image Of Man Standing With Bhagwant Mann Is Not Gangster Goldy Brar

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਭਗਵੰਤ ਮਾਨ ਨਾਲ ਨਜ਼ਰ ਆ ਰਿਹਾ ਵਿਅਕਤੀ ਸਿੱਧੂ ਮੁਸੇਵਾਲਾ ਦੇ ਕਤਲ ਦੀ ਜ਼ੁੰਮੇਵਾਰੀ ਲੈਣ ਵਾਲਾ ਗੋਲਡੀ ਬਰਾੜ ਨਹੀਂ ਹੈ।

RSFC (Team Mohali)- 29 ਮਈ 2022 ਨੂੰ ਪੰਜਾਬ ਦੇ ਮਸ਼ਹੂਰ ਗਾਇਕ ਅਤੇ ਕਾਂਗਰਸ ਆਗੂ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਜਾਂਦਾ ਹੈ। ਇਸ ਘਟਨਾ ਤੋਂ ਬਾਅਦ ਲਾਰੰਸ ਬਿਸ਼ਨੋਈ ਗੈਂਗ ਦੇ ਸੱਦਸ ਗੋਲਡੀ ਬਰਾੜ ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਜਾਂਦੀ ਹੈ। ਹੁਣ ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿਚ ਇੱਕ ਵਿਅਕਤੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਖੜ੍ਹੇ ਵੇਖਿਆ ਜਾ ਸਕਦਾ ਹੈ। ਤਸਵੀਰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਤਸਵੀਰ ਵਿਚ ਦਿਖਾਈ ਦੇ ਰਿਹਾ ਵਿਅਕਤੀ ਗੋਲਡੀ ਬਰਾੜ ਹੈ ਜਿਸਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਸਿੱਧੂ ਮੁਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਭਗਵੰਤ ਮਾਨ ਨਾਲ ਨਜ਼ਰ ਆ ਰਿਹਾ ਵਿਅਕਤੀ ਸਿੱਧੂ ਮੁਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲਾ ਗੋਲਡੀ ਬਰਾੜ ਨਹੀਂ ਹੈ। ਤਸਵੀਰ ਵਿਚ ਫਾਜ਼ਿਲਕਾ ਦਾ ਰਹਿਣ ਵਾਲੇ ਇੱਕ ਆਮ ਵਿਅਕਤੀ ਹੈ ਜਿਸਦਾ ਨਾਂਅ ਵੀ ਗੋਲਡੀ ਬਰਾੜ ਹੈ ਅਤੇ ਇਸ ਵਿਅਕਤੀ ਨੇ ਆਪ ਵਾਇਰਲ ਤਸਵੀਰ ਨੂੰ ਲੈ ਕੇ ਸਪਸ਼ਟੀਕਰਣ ਦਿੱਤੇ ਹਨ।

ਵਾਇਰਲ ਪੋਸਟ

ਇਸ ਤਸਵੀਰ ਨੂੰ ਸਮਾਨ ਦਾਅਵੇ ਨਾਲ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ "Shalini Jain" ਨਾਂਅ ਦੀ ਟਵਿੱਟਰ ਯੂਜ਼ਰ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ, "Goldy Brar takes the responsibility for assassination of #sidhumoosewala. Yesterday his security was withdrawn without considering the security threat, who is to blame ???"

ਇਸ ਤਸਵੀਰ ਨੂੰ ਵਾਇਰਲ ਕਰਨ ਵਾਲੇ ਹੋਰ ਯੂਜ਼ਰਸ ਦੇ ਪੋਸਟ ਹੇਠਾਂ ਕਲਿਕ ਕਰ ਵੇਖੇ ਜਾ ਸਕਦੇ ਹਨ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਵਾਇਰਲ ਪੋਸਟ ਵਿਚ ਨਜ਼ਰ ਆ ਰਹੇ Goldy Brar ਦੇ ਫੇਸਬੁੱਕ ਅਕਾਊਂਟ ਦਾ ਰੁੱਖ ਕੀਤਾ। ਸਾਨੂੰ ਇਸ ਫੇਸਬੁੱਕ ਯੂਜ਼ਰ 'ਤੇ 29 ਮਈ 2022 ਨੂੰ ਸਾਂਝਾ ਕੀਤਾ ਇੱਕ ਪੋਸਟ ਮਿਲਿਆ ਜਿਸਦੇ ਵਿਚ ਯੂਜ਼ਰ ਨੇ ਵਾਇਰਲ ਦਾਅਵੇ ਨੂੰ ਲੈ ਕੇ ਸਪਸ਼ਟੀਕਰਨ ਦਿੰਦਿਆਂ ਸਾਫ ਕੀਤਾ ਕਿ ਭਗਵੰਤ ਮਾਨ ਨਾਲ ਦਿੱਸ ਰਿਹਾ ਵਿਅਕਤੀ ਉਹ ਤਾਂ ਹੈ ਪਰ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲਾ ਗੋਲਡੀ ਬਰਾੜ ਨਹੀਂ ਹੈ। 

ਯੂਜ਼ਰ ਨੇ 29 ਮਈ 2022 ਨੂੰ ਵੀਡੀਓ ਸਪਸ਼ਟੀਕਰਨ ਜਾਰੀ ਕਰਦਿਆਂ ਸਿਰਲੇਖ ਲਿਖਿਆ, 'ਮੈਂ ਗੋਲਡੀ ਬਰਾੜ ਪੁੱਤਰ ਰਜਿੰਦਰ ਸਿੰਘ ਵਾਸੀ ਪਿੰਡ ਜੰਡਵਾਲ਼ਾ ਦਾ ਰਹਿਣ ਵਾਲ਼ਾ ਹਾਂ। ਜੋ ਅੱਜ ਦੀ ਸਿੱਧੂ ਮੂਸੇਵਾਲ਼ਾ ਦੇ ਕਤਲ ਦੀ ਦੁਖਦਾਈ ਘਟਨਾ ਵਾਪਰੀ ਹੈ ਉਸ ਵਿੱਚ ਸੋਸ਼ਲ ਮੀਡੀਆ ਵੱਲੋਂ ਮੇਰੀ ਤਸਵੀਰ ਦੀ ਦੁਰ-ਵਰਤੋਂ ਕੀਤੀ ਜਾ ਰਹੀ ਹੈ। ਉਹਨਾਂ ਲੋਕਾਂ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਾਵਾਂਗਾ।" 

ਵਾਇਰਲ ਹੋ ਰਹੀ ਯੂਜ਼ਰ ਦੀ ਮੁੱਖ ਮੰਤਰੀ ਨਾਲ ਤਸਵੀਰ 10 ਮਾਰਚ 2022 ਨੂੰ ਆਮ ਆਦਮੀ ਪਾਰਟੀ ਦੀ ਵਿਧਾਨਸਭਾ ਚੋਣਾਂ 'ਚ ਜਿੱਤ ਤੋਂ ਬਾਅਦ ਅਪਲੋਡ ਕੀਤੀ ਗਈ ਸੀ।

ਅੱਗੇ ਵਧਦੇ ਹੋਏ ਅਸੀਂ ਸਿੱਧੂ ਮੂਸੇਵਾਲਾ ਕਤਲ ਦੇ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਇਸ ਮਾਮਲੇ ਨੂੰ ਲੈ ਕੇ ਕਈ ਖਬਰਾਂ ਮਿਲੀਆਂ। ਖਬਰਾਂ ਵਿਚ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੀ ਤਸਵੀਰ ਵੀ ਸਾਂਝੀ ਕੀਤੀ ਮਿਲੀ। ਤਸਵੀਰਾਂ ਨੂੰ ਵੇਖਣ 'ਤੇ ਸਾਫ ਹੁੰਦਾ ਹੈ ਕਿ ਵਾਇਰਲ ਤਸਵੀਰ ਅਤੇ ਗੈਂਗਸਟਰ ਗੋਲਡੀ ਬਰਾੜ ਵੱਖਰੇ ਹਨ। 

NDTV ਨੇ 30 ਮਈ 2022 ਨੂੰ ਇਸ ਜ਼ਿੰਮੇਵਾਰੀ ਨੂੰ ਲੈ ਕੇ ਖਬਰ ਪ੍ਰਕਾਸ਼ਿਤ ਕਰਦਿਆਂ ਸਿਰਲੇਖ ਲਿਖਿਆ, "Singer Sidhu Moose Wala's Murder Claimed By Gangster In Facebook Post"

NDTVNDTV

ਇਸ ਖਬਰ ਅਨੁਸਾਰ, "ਸੋਸ਼ਲ ਮੀਡੀਆ 'ਤੇ ਘੁੰਮ ਰਹੀਆਂ ਫੇਸਬੁੱਕ ਪੋਸਟਾਂ ਅਨੁਸਾਰ ਕਨੇਡਾ ਦੇ ਗੈਂਗਸਟਰ ਗੋਲਡੀ ਬਰਾੜ ਵੱਲੋਂ ਫੇਸਬੁੱਕ 'ਤੇ ਪੋਸਟ ਪਾ ਕੇ ਦਾਅਵਾ ਕੀਤਾ ਗਿਆ ਕਿ ਗੈਂਗਸਟਰ ਨੇ ਗਾਇਕ ਤੋਂ ਸਿਆਸਤਦਾਨ ਬਣੇ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਹੈ। ਪੋਸਟ ਵਿਚ ਬਰਾੜ ਨੇ ਦਾਅਵਾ ਕੀਤਾ ਹੈ ਕਿ ਅਕਾਲੀ ਦਲ ਦੇ ਇੱਕ ਆਗੂ ਦੇ ਕਤਲ ਦੀ ਜਾਂਚ ਵਿਚ ਗਾਇਕ ਦਾ ਨਾਂਅ ਆਇਆ ਸੀ ਪਰ ਉਸ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ।"

ਇਸ ਖਬਰ ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ। 

ਅਸੀਂ ਆਪਣੀ ਪੜਤਾਲ ਨੂੰ ਲੈ ਕੇ SSP Fazilka ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਨਾਲ ਗੱਲ ਹੁੰਦਿਆਂ ਇਸ ਖਬਰ ਨੂੰ ਅਪਡੇਟ ਕੀਤਾ ਜਾਵੇਗਾ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਭਗਵੰਤ ਮਾਨ ਨਾਲ ਨਜ਼ਰ ਆ ਰਿਹਾ ਵਿਅਕਤੀ ਸਿੱਧੂ ਮੁਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ​ ਲੈਣ ਵਾਲਾ ਗੋਲਡੀ ਬਰਾੜ ਨਹੀਂ ਹੈ। ਤਸਵੀਰ ਵਿਚ ਫਾਜ਼ਿਲਕਾ ਦਾ ਰਹਿਣ ਵਾਲੇ ਇੱਕ ਆਮ ਵਿਅਕਤੀ ਹੈ ਜਿਸਦਾ ਨਾਂਅ ਵੀ ਗੋਲਡੀ ਬਰਾੜ ਹੈ ਅਤੇ ਇਸ ਵਿਅਕਤੀ ਨੇ ਆਪ ਵਾਇਰਲ ਤਸਵੀਰ ਨੂੰ ਲੈ ਕੇ ਸਪਸ਼ਟੀਕਰਣ ਦਿੱਤੇ ਹਨ।

Claim- Gangster Goldy Brar Image With Bhagwant Mann
Claimed By- SM Users
Fact Check- Fake

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement