ਨਿਤਿਨ ਗਡਕਰੀ ਦਾ ਪੁਰਾਣਾ ਬਿਆਨ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ, Fact Check ਰਿਪੋਰਟ
Published : Jul 30, 2024, 6:08 pm IST
Updated : Jul 30, 2024, 6:08 pm IST
SHARE ARTICLE
Fact Check Old Video Of Nitin Gadkari Viral With Misleading Claim
Fact Check Old Video Of Nitin Gadkari Viral With Misleading Claim

ਨਿਤਿਨ ਗਡਕਰੀ ਨੇ ਘਰ ਤੋਂ 60 ਕਿਲੋਮੀਟਰ ਦੇ ਘੇਰੇ ਵਿੱਚ ਟੋਲ ਬੂਥ ਹੋਣ 'ਤੇ ਟੋਲ ਟੈਕਸ ਵਿੱਚ ਛੋਟ ਦੀ ਗੱਲ ਨਹੀਂ ਕਹੀ ਹੈ।

Claim 

ਸੋਸ਼ਲ ਮੀਡੀਆ 'ਤੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਦਾ ਇੱਕ ਵੀਡੀਓ ਕਲਿਪ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਵਾਇਰਲ ਆਗੂ ਦੇ ਹਵਾਲਿਓ ਦਾਅਵਾ ਕੀਤਾ ਜਾ ਰਿਹਾ ਹੈ ਕਿ ਹੁਣ ਘਰ ਤੋਂ 60 ਕਿਲੋਮੀਟਰ ਦੇ ਦਾਇਰੇ ਵਿਚ ਸਥਿਤ ਕਿਸੇ ਵੀ ਟੋਲ ਬੂਥ 'ਤੇ ਕੋਈ ਟੋਲ ਫੀਸ ਦੇਣ ਦੀ ਲੋੜ ਨਹੀਂ ਹੋਵੇਗੀ।

ਫੇਸਬੁੱਕ ਯੂਜ਼ਰ "Mukesh Goyal" ਨੇ ਇਸ ਦਾਅਵੇ ਨੂੰ ਸ਼ੇਅਰ ਕਰਦਿਆਂ ਲਿਖਿਆ, "ਨਿਤਿਨ ਗੜਕਰੀ ਜੀ ਵੱਲੋਂ ਇਹ ਗੱਲ ਬਿਲਕੁਲ ਸਾਫ ਕਰ ਦਿੱਤੀ ਗਈ ਹੈ ਕਿ ਤੁਹਾਡੇ ਘਰ ਤੋਂ ਲੈ ਕੇ 60 ਕਿਲੋਮੀਟਰ ਤੱਕ ਦੇ ਏਰੀਏ ਵਿੱਚ ਆਉਂਦਾ ਕੋਈ ਵੀ ਟੋਲ ਤੁਹਾਨੂੰ ਨਹੀਂ ਦੇਣਾ ਪਵੇਗਾ ਤੁਸੀਂ ਆਪਣਾ ਆਧਾਰ ਕਾਰਡ ਦਿਖਾ ਕੇ ਟੋਲ ਫਰੀ ਵਿੱਚ ਪਾਸ ਕਰ ਸਕਦੇ ਹੋ ਤੁਹਾਡੇ ਕੋਲੋਂ ਟੋਲ ਟੈਕਸ ਨਹੀਂ ਵਸੂਲਿਆ ਜਾ ਸਕਦਾ ਇੰਡੀਅਨ ਟੀਵੀ ਨਿਊਜ਼ ਤੋਂ ਮੁਕਰੇਸ਼ ਕੁਮਾਰ ਗੋਇਲ ਦੀ ਰਿਪੋਰਟ"

ਦੱਸ ਦਈਏ ਇਸ ਪੋਸਟ ਵਿਚ ਇੱਕ ਯੂਜ਼ਰ ਨੇ ਵਾਇਰਲ ਵੀਡੀਓ ਵੀ ਸਾਂਝਾ ਕੀਤਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ ਹੈ। ਨਿਤਿਨ ਗਡਕਰੀ ਨੇ ਘਰ ਤੋਂ 60 ਕਿਲੋਮੀਟਰ ਦੇ ਘੇਰੇ ਵਿੱਚ ਟੋਲ ਬੂਥ ਹੋਣ 'ਤੇ ਟੋਲ ਟੈਕਸ ਵਿੱਚ ਛੋਟ ਦੀ ਗੱਲ ਨਹੀਂ ਕਹੀ ਹੈ।

Investigation

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਤੇ ਸੁਣਿਆ ਅਤੇ ਮਾਮਲੇ ਨੂੰ ਲੈ ਕੇ ਕੀਵਰਡ ਜਰੀਏ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।

ਵਾਇਰਲ ਦਾਅਵਾ ਗੁੰਮਰਾਹਕੁਨ ਹੈ

ਸਾਨੂੰ ਇਹ ਵੀਡੀਓ ਸਾਲ 2022 ਦਾ ਸਾਂਝਾ ਮਿਲਿਆ। ਮੀਡੀਆ ਅਦਾਰੇ ਡੇਕਨ ਹੇਰਾਲਡ ਨੇ ਇਸ ਬਿਆਨ ਨੂੰ ਲੈ ਕੇ 22 ਮਾਰਚ 2022 ਨੂੰ ਖਬਰ ਪ੍ਰਕਾਸ਼ਿਤ ਕੀਤੀ ਅਤੇ ਜਾਣਕਾਰੀ ਦਿੱਤੀ ਕਿ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਐਲਾਨ ਕੀਤਾ ਹੈ ਕਿ ਰਾਸ਼ਟਰੀ ਰਾਜਮਾਰਗਾਂ 'ਤੇ ਇੱਕ - ਦੂਜੇ ਤੋਂ 60 ਕਿਲੋਮੀਟਰ ਦੇ ਅੰਦਰ ਸਾਰੇ ਟੋਲ ਪਲਾਜ਼ਿਆਂ ਨੂੰ ਅਗਲੇ ਤਿੰਨ ਮਹੀਨਿਆਂ ਵਿਚ ਹਟਾ ਦਿੱਤਾ ਜਾਵੇਗਾ ਤੇ ਸਰਕਾਰ ਹਾਈਵੇਅ 'ਤੇ ਸਹੀ ਆਵਾਜਾਈ ਲਈ ਟੋਲ ਪਲਾਜ਼ਾ ਨੇੜੇ ਸਥਾਨਕ ਨਿਵਾਸੀਆਂ ਨੂੰ ਉਨ੍ਹਾਂ ਦੇ ਆਧਾਰ ਕਾਰਡ ਦੇ ਅਧਾਰ 'ਤੇ ਮੁਫਤ ਪਾਸ ਜਾਰੀ ਕਰੇਗੀ।

ਦੱਸ ਦਈਏ ਸਾਨੂੰ ਇਹ ਵੀਡੀਓ ANI ਦੇ X ਹੈਂਡਲ 'ਤੇ ਵੀ ਸਾਂਝਾ ਮਿਲਿਆ। ਇਥੇ ਮੌਜੂਦ ਜਾਣਕਾਰੀ ਅਨੁਸਾਰ, “ਅਸੀਂ ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਸਥਾਨਕ ਲੋਕਾਂ ਨੂੰ ਆਧਾਰ ਕਾਰਡ ਦੇ ਅਧਾਰ 'ਤੇ ਪਾਸ ਜਾਰੀ ਕਰਾਂਗੇ। 

ਮੈਂ ਇਹ ਵੀ ਯਕੀਨੀ ਬਣਾਉਂਦਾ ਹਾਂ ਕਿ 60 ਕਿਲੋਮੀਟਰ ਦੇ ਅੰਦਰ ਸਿਰਫ਼ ਇੱਕ ਟੋਲ ਪਲਾਜ਼ਾ ਹੋਵੇਗਾ ਅਤੇ ਜੇਕਰ ਕੋਈ ਹੋਰ ਟੋਲ ਪਲਾਜ਼ਾ ਹੈ, ਤਾਂ ਇਹ ਅਗਲੇ 3 ਮਹੀਨਿਆਂ ਵਿੱਚ ਬੰਦ ਕਰ ਦਿੱਤਾ ਜਾਵੇਗਾ: ਕੇਂਦਰੀ ਸੜਕ ਅਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ।"

ਇਸ ਬਿਆਨ ਨੂੰ ਲੈ ਕੇ The Hindu ਦੀ ਖਬਰ ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

Conclusion

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ ਹੈ। ਨਿਤਿਨ ਗਡਕਰੀ ਨੇ ਘਰ ਤੋਂ 60 ਕਿਲੋਮੀਟਰ ਦੇ ਘੇਰੇ ਵਿੱਚ ਟੋਲ ਬੂਥ ਹੋਣ 'ਤੇ ਟੋਲ ਟੈਕਸ ਵਿੱਚ ਛੋਟ ਦੀ ਗੱਲ ਨਹੀਂ ਕਹੀ ਹੈ।

Result: Misleading

Our Sources:

Tweet Of ANI News Shared On 22 March 2022

News Of Deccan Herald Published 22 March 2022

News Of The Hindu Published 22 March 2022

ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ

SHARE ARTICLE

ਸਪੋਕਸਮੈਨ FACT CHECK

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement