
ਵਾਇਰਲ ਹੋ ਰਹੀ ਇਸ ਪੋਸਟ ਦਾ ਪ੍ਰੈਸ ਇਨਫਾਰਮੇਸ਼ਨ ਬਿਊਰੋ ਨੇ ਫੈਕਟ ਚੈੱਕ ਕੀਤਾ
ਨਵੀਂ ਦਿੱਲੀ - ਦੇਸ਼ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 33 ਲੱਖ ਨੂੰ ਪਾਰ ਕਰ ਗਈ ਹੈ। ਇਹ ਗਿਣਤੀ ਹਰ ਦਿਨ ਵੱਧ ਰਹੀ ਹੈ। ਇਸ ਵਾਇਰਸ ਨਾਲ ਹੁਣ ਤੱਕ 60 ਹਜ਼ਾਰ 629 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇਕ ਪੋਸਟ ਵਾਇਰਲ ਹੋ ਰਹੀ ਹੈ। ਜਿਸ ਦੇ ਜ਼ਰੀਏ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੋਵਿਡ -19 ਨਾਲ ਸੰਕਰਮਿਤ ਮਰੀਜ਼ਾਂ ਦੀ ਲਿਸਟ ਸ਼ੇਅਰ ਕਰਨ ਵਾਲਿਆਂ ਨੂੰ 3 ਮਹੀਨੇ ਦੀ ਜੇਲ੍ਹ ਹੋਵੇਗੀ। ਇਸ ਦਾਅਵੇ ਨੂੰ ਸੱਚ ਸਾਬਤ ਕਰਨ ਲਈ, ਇਕ ਖ਼ਬਰ ਦੀ ਕੱਟੀ ਹੋਈ ਪੋਸਟ ਵੀ ਵਾਇਰਲ ਹੋ ਰਹੀ ਹੈ।
File Photo
ਕੀ ਹੈ ਵਾਇਰਲ ਪੋਸਟ - ਇੱਕ ਵਟਸਐਪ ਮੌਸਜ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਨੇ ਇੱਕ ਨਵੀਂ ਗਾਈਡਲਾਈਨ ਜਾਰੀ ਕੀਤੀ ਹੈ, ਜਿਸ ਦੇ ਅਨੁਸਾਰ ਜੇ ਕਿਸੇ ਨੇ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਸੂਚੀ ਵਾਇਰਲ ਕੀਤੀ ਤਾਂ ਉਸ ਨੂੰ 3 ਮਹੀਨੇ ਦੀ ਜੇਲ੍ਹ ਹੋਵੇਗੀ। ਨਾਲ ਹੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਨਿਰਦੇਸ਼ ਕੇਂਦਰ ਸਰਕਾਰ ਨੇ ਜਾਰੀ ਕੀਤੇ ਹਨ।
File Photo
ਫੈਕਟ ਚੈੱਕ : ਵਾਇਰਲ ਹੋ ਰਹੀ ਇਸ ਪੋਸਟ ਦਾ ਪ੍ਰੈਸ ਇਨਫਾਰਮੇਸ਼ਨ ਬਿਊਰੋ ਨੇ ਫੈਕਟ ਚੈੱਕ ਕੀਤਾ। ਪੀਆਈਬੀ ਨੇ ਚੈਕਿੰਗ ਦੁਆਰਾ ਇਹ ਪਾਇਆ ਕਿ ਇਹ ਪੋਸਟ ਜੋ ਵਾਇਰਲ ਹੋਈ ਹੈ ਉਹ ਜਾਅਲੀ ਹੈ ਪੀਆਈਬੀ ਦੇ ਅਨੁਸਾਰ, ਕੇਂਦਰ ਸਰਕਾਰ ਨੇ ਕੋਰੋਨਾ ਵਾਇਰਸ ਨਾਲ ਜੁੜੇ ਅਜਿਹੇ ਦਿਸ਼ਾ ਨਿਰਦੇਸ਼ ਜਾਰੀ ਹੀ ਨਹੀਂ ਕੀਤੇ ਹਨ।
दावा: एक व्हाट्सएप मैसेज में दावा किया जा रहा है कि केंद्र सरकार ने नई गाइडलाइन जारी की है, जिसके अनुसार कोरोना संक्रमित रोगियों की सूची वायरल करने पर 3 माह की कैद होगी.#PIBfactcheck: यह दावा फर्जी है, केंद्र सरकार ने कोरोना वायरस से जुड़ी ऐसी कोई गाइडलाइंस जारी नहीं की है. pic.twitter.com/yoW25pH6cK
— PIB Fact Check (@PIBFactCheck) August 26, 2020
ਇਸ ਦੇ ਨਾਲ ਹੀ ਇਸ ਤੋਂ ਪਹਿਲਾਂ ਵੀ ਸੋਸ਼ਲ ਮੀਡੀਆ 'ਤੇ ਇਕ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਸੀ, ਜਿਸ ਵਿਚ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ ਕੋਰੋਨਾ ਮਰੀਜ਼ ਨੂੰ ਸਰਕਾਰ ਡੇਢ ਲੱਖ ਰੁਪਏ ਦੇਵੇਗੀ। ਪੀਆਈਬੀ ਦੀ ਟੀਮ ਨੇ ਇਸ ਪੋਸਟ ਦਾ ਵੀ ਫੇਕਟ ਚੈੱਕ ਕੀਤਾ ਸੀ ਜੋ ਕਿ ਜਾਅਲੀ ਨਿਕਲਿਆ ਸੀ।
ਦੱਸ ਦਈਏ ਕਿ ਇਸ ਮਹੀਨੇ ਤਕ 15 ਲੱਖ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਮੰਨਿਆ ਜਾ ਰਿਹਾ ਹੈ ਕਿ ਇਹ ਅੰਕੜਾ 17 ਲੱਖ ਤੋਂ ਪਾਰ ਪਹੁੰਚ ਜਾਵੇਗਾ। ਹਾਲਾਂਕਿ, ਮੌਤ ਦਰ ਅਜੇ ਘੱਟ ਰਹੀ ਹੈ।
ਸੱਚ/ਝੂਠ - ਝੂਠ , ਦੱਸ ਦਈਏ ਕਿ ਵਾਇਰਲ ਪੋਸਟ ਵਿਚ ਕੀਤਾ ਹੋਇਆ ਦਾਅਵਾ ਗਲਤ ਹੈ।