Fact Check: ਰੇਤ ਮਾਫੀਆ ਅਤੇ ਪੁਲਿਸ ਵਿਚਕਾਰ ਹੋ ਰਹੀ ਭੱਜ-ਦੌੜ ਦਾ ਇਹ ਵੀਡੀਓ ਪੰਜਾਬ ਦਾ ਨਹੀਂ ਉੱਤਰਾਖੰਡ ਦਾ ਹੈ
Published : Aug 30, 2022, 4:44 pm IST
Updated : Aug 30, 2022, 4:44 pm IST
SHARE ARTICLE
Fact Check Old Video of Uttarakhand Cops Chasing Mining Mafia Passed Off As Punjab
Fact Check Old Video of Uttarakhand Cops Chasing Mining Mafia Passed Off As Punjab

ਇਹ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ ਅਤੇ ਪੰਜਾਬ ਦਾ ਨਹੀਂ ਬਲਕਿ ਉੱਤਰਾਖੰਡ ਦਾ ਹੈ ਜਦੋਂ ਪੁਲਿਸ ਇੱਕ ਰੇਤ ਮਾਫੀਆ ਨੂੰ ਫੜ੍ਹਨ ਦੀ ਕੋਸ਼ਿਸ਼ ਕਰ ਰਹੀ ਹੁੰਦੀ ਹੈ। 

RSFC (Team Mohali)- ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਇੱਕ ਪੁਲਿਸ ਦੀ ਕਾਰ ਅਤੇ ਟ੍ਰੈਕਟਰ ਵਿਚਕਾਰ ਭੱਜ-ਦੌੜ ਹੁੰਦੀ ਵੇਖੀ ਜਾ ਸਕਦੀ ਹੈ। ਇਸ ਵੀਡੀਓ ਨੂੰ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪੰਜਾਬ ਦੇ ਅਜਨਾਲਾ ਦਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਇਹ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ ਅਤੇ ਪੰਜਾਬ ਦਾ ਨਹੀਂ ਬਲਕਿ ਉੱਤਰਾਖੰਡ ਦਾ ਹੈ ਜਦੋਂ ਪੁਲਿਸ ਇੱਕ ਰੇਤ ਮਾਫੀਆ ਨੂੰ ਫੜ੍ਹਨ ਦੀ ਕੋਸ਼ਿਸ਼ ਕਰ ਰਹੀ ਹੁੰਦੀ ਹੈ। 

ਵਾਇਰਲ ਪੋਸਟ

ਟਵਿੱਟਰ ਯੂਜ਼ਰ "@Oye_Jahazi" ਨੇ 28 ਅਗਸਤ 2022 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "Punjab Police ????????????"

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ। ਇਸ ਵੀਡੀਓ ਵਿਚ ਪੁਲਿਸ ਦੀ ਕਾਰ ਮਹਿੰਦਰਾ ਸਕਾਰਪੀਓ ਹੈ। ਇਸੇ ਗੱਲ ਨੂੰ ਧਿਆਨ 'ਚ ਰੱਖਦਿਆਂ ਅਸੀਂ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।

ਸਾਨੂੰ ਵਾਇਰਲ ਵੀਡੀਓ ਨੂੰ ਲੈ ਕੇ ਕਈ ਪੁਰਾਣੀਆਂ ਖਬਰਾਂ ਮਿਲੀਆਂ। ਇਹ ਖਬਰਾਂ ਸਾਲ 2021 ਦੀ ਪ੍ਰਕਾਸ਼ਿਤ ਮਿਲੀਆਂ। ਸਾਨੂੰ ਵਾਇਰਲ ਵੀਡੀਓ ਨਾਲ ਸਬੰਧਿਤ ਇੱਕ ਮੀਡਿਆ ਰਿਪੋਰਟ ਨਵਭਾਰਤ ਟਾਇਮਸ ਦੀ ਮਿਲੀ। ਇਹ ਰਿਪੋਰਟ 24 ਜਨਵਰੀ 2021 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ। ਖਬਰ ਮੁਤਾਬਕ, ਇਹ ਵੀਡੀਓ ਮੱਧ ਪ੍ਰਦੇਸ਼ ਦਾ ਦੱਸਿਆ ਗਿਆ ਪਾਰ ਮੱਧ ਪ੍ਰਦੇਸ਼ ਪੁਲਿਸ ਵੱਲੋਂ ਇਸ ਦਾਅਵੇ ਦਾ ਖੰਡਨ ਕੀਤਾ ਗਿਆ। 

NBT NewsNBT News

ਹੋਰ ਸਰਚ ਕਰਨ 'ਤੇ ਸਾਨੂੰ ਅਮਰ ਉਜਾਲਾ ਦੀ ਇੱਕ ਰਿਪੋਰਟ ਮਿਲੀ। ਇਸ ਰਿਪੋਰਟ ਮੁਤਾਬਕ ਇਹ ਵੀਡੀਓ ਉੱਤਰਾਖੰਡ ਦੇ ਬਾਜਪੁਰ ਦਾ ਦੱਸਿਆ ਗਿਆ। 

ਇਸ ਜਾਣਕਾਰੀ ਨੂੰ ਧਿਆਨ 'ਚ ਰੱਖਦਿਆਂ ਅਸੀਂ ਜਾਂਚ ਜਾਰੀ ਰੱਖੀ ਅਤੇ ਸਾਨੂੰ ETV Bharat Uttarakhand ਦੀ 21 ਜਨਵਰੀ 2021 ਦੀ ਰਿਪੋਰਟ ਮਿਲੀ ਜਿਸਦੇ ਵਿਚ ਵੀਡੀਓ ਦਾ ਇਸਤੇਮਾਲ ਕੀਤਾ ਗਿਆ ਸੀ ਅਤੇ ਮਾਮਲੇ ਨੂੰ ਲੈ ਕੇ ਉੱਤਰਾਖੰਡ ਪੁਲਿਸ ਦਾ ਬਿਆਨ ਵੀ ਮੌਜੂਦ ਹੈ। ਇਸ ਖਬਰ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ ਗਿਆ, "बाजपुर क्षेत्र में अवैध खनन में लगे माफिया और पुलिस का एक वीडियो वायरल हो रहा है. जिसमें खनन माफिया ट्रैक्टर पर आगे-आगे भाग रहे हैं और उनके पीछे सिंघम स्टाइल में पुलिस पड़ी हुई है"

ਪੁਲਿਸ ਵੱਲੋਂ ਜਾਰੀ ਬਿਆਨ ਮੁਤਾਬਕ ਇਹ ਵੀਡੀਓ ਆਈਟੀ ਥਾਣਾ ਖੇਤਰ ਦਾ ਹੈ। ਮਾਮਲੇ ਦੀ ਲਿਖਤ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਇਹ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ ਅਤੇ ਪੰਜਾਬ ਦਾ ਨਹੀਂ ਬਲਕਿ ਉੱਤਰਾਖੰਡ ਦਾ ਹੈ ਜਦੋਂ ਪੁਲਿਸ ਇੱਕ ਰੇਤ ਮਾਫੀਆ ਨੂੰ ਫੜ੍ਹਨ ਦੀ ਕੋਸ਼ਿਸ਼ ਕਰ ਰਹੀ ਹੁੰਦੀ ਹੈ।

Claim- Video Of Punjab Police Chasing Land Mafia
Claimed By- Twitter User @Oye_Jahazi
Fact Check- Fake

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement