Fact Check: ਕੈਪਟਨ ਅਮਰਿੰਦਰ ਦੀ ਸਾਈਕਲ 'ਤੇ ਨਹੀਂ ਲੱਗਿਆ ਹੋਇਆ ਸੀ ਪ੍ਰਕਾਸ਼ ਸਿੰਘ ਬਾਦਲ ਦਾ ਸਟਿੱਕਰ
Published : Nov 30, 2021, 5:01 pm IST
Updated : Nov 30, 2021, 5:02 pm IST
SHARE ARTICLE
Fact Check Edited image of Captain Amarinder Singh riding bicycle viral
Fact Check Edited image of Captain Amarinder Singh riding bicycle viral

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿਚ ਪ੍ਰਕਾਸ਼ ਸਿੰਘ ਬਾਦਲ ਦਾ ਸਟਿੱਕਰ ਨਹੀਂ ਲੱਗਿਆ ਹੋਇਆ ਸੀ।

RSFC (Team Mohali)- ਸੋਸ਼ਲ ਮੀਡੀਆ 'ਤੇ ਕੈਪਟਨ ਅਮਰਿੰਦਰ ਸਿੰਘ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿਚ ਉਨ੍ਹਾਂ ਨੂੰ ਇੱਕ ਸਾਈਕਲ 'ਤੇ ਬੈਠੇ ਵੇਖਿਆ ਜਾ ਸਕਦਾ ਹੈ ਜਿਸਦੇ ਉੱਤੇ ਪ੍ਰਕਾਸ਼ ਸਿੰਘ ਬਾਦਲ ਦਾ ਸਟਿੱਕਰ ਲੱਗਿਆ ਵੇਖਿਆ ਜਾ ਸਕਦਾ ਹੈ। ਤਸਵੀਰ ਨੂੰ ਸ਼ੇਅਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ 'ਤੇ ਤੰਜ ਕੱਸਿਆ ਜਾ ਰਿਹਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿਚ ਪ੍ਰਕਾਸ਼ ਸਿੰਘ ਬਾਦਲ ਦਾ ਸਟਿੱਕਰ ਨਹੀਂ ਲੱਗਿਆ ਹੋਇਆ ਸੀ।

ਵਾਇਰਲ ਪੋਸਟ

ਫੇਸਬੁੱਕ ਪੇਜ "World Punjab TV" ਨੇ ਵਾਇਰਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ,  "ਇਹ ਲਾਲ ਗੋਲਚਕਾਰ ਚ ਕਿ ਹੈ ?? ਕਿਸੇ ਨੇ ਐਡਿਟ ਕੀਤੀ ਹੈ ਜਾਂ ਅਸਲੀ ਹੈ"

ਇਸ ਪੋਸਟ ਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। 

ਵਾਇਰਲ ਤਸਵੀਰ ਐਡੀਟੇਡ ਹੈ

ਅਸਲ ਤਸਵੀਰ ਸਾਨੂੰ "mid-day.com" ਦੀ ਇੱਕ ਤਸਵੀਰ ਗੈਲਰੀ ਵਿਚ ਪ੍ਰਕਾਸ਼ਿਤ ਮਿਲੀ। ਅਸਲ ਤਸਵੀਰ ਵਿਚ ਸਾਈਕਲ 'ਤੇ ਪ੍ਰਕਾਸ਼ ਸਿੰਘ ਬਾਦਲ ਦਾ ਸਟਿੱਕਰ ਨਹੀਂ ਲੱਗਿਆ ਹੋਇਆ ਸੀ।

MidDay

ਅਸਲ ਤਸਵੀਰ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਨੇ ਡਿਸਕ੍ਰਿਪਸ਼ਨ ਲਿਖਿਆ, "Amarinder Singh used to play a lot of cycle polo in his younger days and tried his hand on this new semi-electric cycle to exercise. He shared this picture on World Heart Day to remind people how important it is to eat and stay healthy. "

ਅਸਲ ਤਸਵੀਰ ਅਤੇ ਵਾਇਰਲ ਤਸਵੀਰ ਦੇ ਕੋਲਾਜ ਨੂੰ ਹੇਠਾਂ ਵੇਖਿਆ ਜਾ ਸਕਦਾ ਹੈ।

Collage

ਮਤਲਬ ਸਾਫ ਸੀ ਕਿ ਵਾਇਰਲ ਤਸਵੀਰ ਐਡੀਟੇਡ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿਚ ਪ੍ਰਕਾਸ਼ ਸਿੰਘ ਬਾਦਲ ਦਾ ਸਟਿੱਕਰ ਨਹੀਂ ਲੱਗਿਆ ਹੋਇਆ ਸੀ।

Claim- Captain Amarinder Riding BiCycle having sticker of Prakash Singh Badal
Claimed By- Web Media Channel World Punjabi TV
Fact Check- Morphed

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement