Fact Check: ਭਗਵੰਤ ਮਾਨ ਨਾਲ ਕਰਮਜੀਤ ਅਨਮੋਲ ਦੀ ਪੁਰਾਣੀ ਯਾਦ ਨੂੰ ਫਰਜ਼ੀ ਰੰਗ ਦੇ ਕੇ ਸੋਸ਼ਲ ਮੀਡੀਆ 'ਤੇ ਕੀਤਾ ਜਾ ਰਿਹਾ ਵਾਇਰਲ
Published : Mar 31, 2022, 6:36 pm IST
Updated : Mar 31, 2022, 6:36 pm IST
SHARE ARTICLE
Fact Check Old image of Punjab CM Bhagwant Mann and Singer Karamjit Anmol shared with fake claim
Fact Check Old image of Punjab CM Bhagwant Mann and Singer Karamjit Anmol shared with fake claim

ਇਹ ਤਸਵੀਰ 90 ਦੇ ਦੌਰ ਦੀ ਹੈ ਜਦੋਂ ਇਨ੍ਹਾਂ ਸਿਤਾਰਿਆਂ ਨੇ ਗਾਇਕ ਤੇ ਅਦਾਕਾਰ ਹਰਭਜਨ ਮਾਨ ਦੇ ਘਰ ਹੋਲੀ ਦਾ ਤਿਉਹਾਰ ਮਨਾਇਆ ਸੀ।

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿਚ ਭਗਵੰਤ ਮਾਨ ਨਾਲ ਕਰਮਜੀਤ ਅਨਮੋਲ ਅਤੇ ਹੋਰ ਸਾਥੀਆਂ ਨੂੰ ਬੈਠੇ ਵੇਖਿਆ ਜਾ ਸਕਦਾ ਹੈ। ਤਸਵੀਰ ਵੇਖ ਕੇ ਸਾਫ ਸਾਬਿਤ ਹੁੰਦਾ ਹੈ ਕਿ ਤਸਵੀਰ ਕਾਫੀ ਪੁਰਾਣੀ ਹੈ। ਹੁਣ ਤਸਵੀਰ ਨੂੰ ਸਾਂਝਾ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਉਸ ਸਮੇਂ ਦੀ ਤਸਵੀਰ ਹੈ ਜਦੋਂ ਭਗਵੰਤ ਮਾਨ ਨੂੰ ਪੰਜਾਬ ਪੁਲਿਸ ਨੇ ਬੈਕ ਚੋਰੀ ਕਰਨ ਦੇ ਆਰੋਪ 'ਚ ਗ੍ਰਿਫ਼ਤਾਰ ਕੀਤਾ ਸੀ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਪੋਸਟ ਫਰਜ਼ੀ ਹੈ। ਤਸਵੀਰ ਵਿਚ ਦਿੱਸ ਰਹੇ ਗਾਇਕ ਕਰਮਜੀਤ ਅਨਮੋਲ ਨੇ ਸਾਡੇ ਨਾਲ ਗੱਲ ਕਰਦਿਆਂ ਤਸਵੀਰ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਵਾਇਰਲ ਨੂੰ ਫਰਜ਼ੀ ਦੱਸਿਆ ਹੈ। ਇਹ ਤਸਵੀਰ 90 ਦੇ ਦੌਰ ਦੀ ਹੈ ਜਦੋਂ ਇਨ੍ਹਾਂ ਸਿਤਾਰਿਆਂ ਨੇ ਗਾਇਕ ਤੇ ਅਦਾਕਾਰ ਹਰਭਜਨ ਮਾਨ ਦੇ ਘਰ ਹੋਲੀ ਦਾ ਤਿਉਹਾਰ ਮਨਾਇਆ ਸੀ।

ਵਾਇਰਲ ਪੋਸਟ

ਫੇਸਬੁੱਕ ਯੂਜ਼ਰ "Anshu Lalit" ਨੇ ਇਸ ਫਰਜ਼ੀ ਪੋਸਟ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ, "पहचान_कौन ??"

ਇਸੇ ਤਰ੍ਹਾਂ ਇਸ ਫਰਜ਼ੀ ਪੋਸਟ ਨੂੰ ਹੋਰ ਯੂਜ਼ਰਸ ਵੀ ਵਾਇਰਲ ਕਰ ਰਹੇ ਹਨ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। 

ਸਾਨੂੰ ਇਹ ਤਸਵੀਰ ਗਾਇਕ ਕਰਮਜੀਤ ਅਨਮੋਲ ਦੁਆਰਾ ਫੇਸਬੁੱਕ 'ਤੇ ਸਾਂਝੀ ਕੀਤੀ ਮਿਲੀ। ਕਰਮਜੀਤ ਅਨਮੋਲ ਨੇ 18 ਮਾਰਚ 2022 ਨੂੰ ਵਾਇਰਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ ਸੀ, "Holi???? memories with Bhagwant Mann & @manjitsidhu"

ਮਤਲਬ ਇਹ ਗੱਲ ਸਾਫ ਹੋ ਰਹੀ ਸੀ ਕਿ ਮਾਮਲਾ ਵਾਇਰਲ ਦਾਅਵੇ ਵਰਗਾ ਤਾਂ ਬਿਲਕੁਲ ਵੀ ਨਹੀਂ ਹੈ। ਇਸ ਲਈ ਅਸੀਂ ਅੱਗੇ ਵਧਦਿਆਂ ਸਾਡੇ ਮਨੋਰੰਜਨ ਚੈੱਨਲ Cine Punjabi ਡੈਸਕ ਸੰਪਰਕ ਕੀਤਾ। Cine Punjabi ਦੇ ਸੀਨੀਅਰ ਐਂਕਰ ਕਮਾਯਨੀ ਸ਼ਰਮਾ ਨੇ ਕਰਮਜੀਤ ਅਨਮੋਲ ਨਾਲ ਇਸ ਤਸਵੀਰ ਨੂੰ ਲੈ ਕੇ ਗੱਲਬਾਤ ਕੀਤੀ।

ਕਰਮਜੀਤ ਅਨਮੋਲ ਨੇ ਕਮਾਯਨੀ ਨਾਲ ਗੱਲ ਕਰਦਿਆਂ ਕਿਹਾ, "ਇਸ ਤਸਵੀਰ ਨੂੰ ਫਰਜ਼ੀ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਇਹ ਤਸਵੀਰ 1996-97 ਦੇ ਸਮੇਂ ਦੀ ਹੈ ਜਦੋਂ ਅਸੀਂ ਕਲਾਕਾਰਾਂ ਨੇ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਦੇ ਘਰ ਹੋਲੀ ਦਾ ਤਿਉਹਾਰ ਮਨਾਇਆ ਸੀ। ਹੁਣ ਇਸ ਤਸਵੀਰ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਫਰਜ਼ੀ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।"

ਕਮਾਯਨੀ ਵੱਲੋਂ ਸਾਨੂੰ ਦੱਸਿਆ ਗਿਆ ਕਿ ਇਸ ਤਸਵੀਰ ਵਿਚ ਭਗਵੰਤ ਮਾਨ ਅਤੇ ਕਰਮਜੀਤ ਦੇ ਪਿੱਛੇ ਹਰਭਜਨ ਮਾਨ ਦੇ ਭਰਾ ਗੁਰਸੇਵਕ ਮਾਨ ਨੂੰ ਵੇਖਿਆ ਜਾ ਸਕਦਾ ਹੈ। 

ਮਤਲਬ ਸਾਫ ਸੀ ਕਿ ਵਾਇਰਲ ਪੋਸਟ ਫਰਜ਼ੀ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਪੋਸਟ ਫਰਜ਼ੀ ਹੈ। ਤਸਵੀਰ ਵਿਚ ਦਿੱਸ ਰਹੇ ਗਾਇਕ ਕਰਮਜੀਤ ਅਨਮੋਲ ਨੇ ਸਾਡੇ ਨਾਲ ਗੱਲ ਕਰਦਿਆਂ ਤਸਵੀਰ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਵਾਇਰਲ ਨੂੰ ਫਰਜ਼ੀ ਦੱਸਿਆ ਹੈ। ਇਹ ਤਸਵੀਰ 90 ਦੇ ਦੌਰ ਦੀ ਹੈ ਜਦੋਂ ਇਨ੍ਹਾਂ ਸਿਤਾਰਿਆਂ ਨੇ ਗਾਇਕ ਤੇ ਅਦਾਕਾਰ ਹਰਭਜਨ ਮਾਨ ਦੇ ਘਰ ਹੋਲੀ ਦਾ ਤਿਉਹਾਰ ਮਨਾਇਆ ਸੀ।

Claim- Old image of Bhagwant Mann arrested by Punjab Police for looting Bike
Claimed By- SM Users
Fact Check- Fake

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement