
ਇਸ ਹਫਤੇ ਦੇ "Top 5 Fact Checks"
RSFC (Team Mohali)- "ਸੋਸ਼ਲ ਮੀਡੀਆ ਹੁਣ ਇੱਕ ਅਜਿਹਾ ਪਲੇਟਫਾਰਮ ਬਣਦਾ ਜਾ ਰਿਹਾ ਹੈ ਜਿਸਦੇ ਉੱਤੇ ਹੁਣ ਫਰਜ਼ੀ ਖਬਰਾਂ ਦਿਨੋਂ-ਦਿਨ ਵੱਧ ਵੇਖਣ ਨੂੰ ਮਿਲ ਰਹੀਆਂ ਹਨ। ਰਾਜਨੀਤਿਕ ਧਿਰਾਂ ਦੇ ਪ੍ਰੋਪੇਗੰਡਾ ਅਤੇ ਕਿਸੇ ਧਰਮ-ਸਮੁਦਾਏ ਖਿਲਾਫ ਜ਼ਹਿਰ ਹੁਣ ਸੋਸ਼ਲ ਮੀਡੀਆ 'ਤੇ ਆਮ ਵਾਇਰਲ ਹੁੰਦਾ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਾਇਰਲ ਦਾਅਵਿਆਂ ਦੀ ਪੜਤਾਲ ਰੋਜ਼ਾਨਾ ਸਪੋਕਸਮੈਨ ਦੀ Fact Check ਟੀਮ ਵੀ ਕਰਦੀ ਹੈ ਅਤੇ ਕੋਸ਼ਿਸ਼ ਕਰਦੀ ਹੈ ਕਿ ਹਰ ਵਾਇਰਲ ਝੂਠ ਦਾ ਸੱਚ ਤੁਹਾਡੇ ਸਾਹਮਣੇ ਪੇਸ਼ ਕੀਤਾ ਜਾਵੇ। ਹੁਣ ਇਸੇ ਕੋਸ਼ਿਸ਼ ਦੇ ਅਧਾਰ 'ਤੇ ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਸ ਹਫਤੇ ਦੇ "Top 5 Fact Checks" ।"
No. 1 - Fact Check: ਵਿਰਾਟ ਕੋਹਲੀ ਸਾਹਮਣੇ ਕਿਸਾਨੀ ਅੰਦੋਲਨ ਦੇ ਨਾਅਰੇ ਲਾ ਰਹੀ ਲੜਕੀ ਦਾ ਵੀਡੀਓ ਸਾਲ ਪੁਰਾਣਾ
ਨਾਮਵਰ ਪੰਜਾਬੀ ਵੈੱਬ ਮੀਡੀਆ ਅਦਾਰੇ ਨੇ 26 ਅਕਤੂਬਰ 2021 ਨੂੰ ਇੱਕ ਵੀਡੀਓ ਪ੍ਰਕਾਸ਼ਿਤ ਕੀਤਾ ਜਿਸਦੇ ਵਿਚ ਇੱਕ ਕੁੜੀ ਕਿਸਾਨੀ ਅੰਦੋਲਨ ਦੇ ਨਾਅਰੇ ਭਾਰਤੀ ਕ੍ਰਿਕੇਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਸਾਹਮਣੇ ਲਾਉਂਦੀ ਨਜ਼ਰ ਆਈ। ਇਸ ਵੀਡੀਓ ਨੂੰ ਯੂਜਰਜ਼ ਨੇ ਹਾਲੀਆ T20 ਵਿਸ਼ਵ ਕੱਪ ਨਾਲ ਜੋੜਕੇ ਵਾਇਰਲ ਕੀਤਾ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪਿਛਲੇ ਸਾਲ ਦਿਸੰਬਰ ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਵਾਇਰਲ ਕਰਦੇ ਹੋਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਇਸ ਦਾਅਵੇ ਦੀ ਪੂਰੀ ਪੜਤਾਲ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।
No. 2 - Fact Check: ਪਾਕਿਸਤਾਨ ਤੋਂ ਹਾਰਨ ਤੋਂ ਬਾਅਦ ਟੀਮ ਇੰਡੀਆ ਨੂੰ ਕੀਤਾ ਗਿਆ ਜਲੀਲ? 2017 ਦਾ ਵੀਡੀਓ ਵਾਇਰਲ
ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਕੀਤਾ ਗਿਆ ਜਿਸਦੇ ਵਿਚ ਭਾਰਤੀ ਕ੍ਰਿਕੇਟ ਟੀਮ ਨੂੰ ਮੰਦੇ ਸ਼ਬਦ ਬੋਲੇ ਜਾ ਰਹੇ ਹਨ ਅਤੇ ਸਟੈਂਡਸ ਵਿਚ ਜਾ ਰਹੇ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੂੰ ਵੀ ਗਲਤ ਸ਼ਬਦਾਂ ਨਾਲ ਬੁਲਾਇਆ ਜਾ ਰਿਹਾ ਹੈ। ਦਾਅਵਾ ਕੀਤਾ ਗਿਆ ਕਿ ਹਾਲੀਆ ਹੋਏ T20 ਵਿਸ਼ਵ ਕੱਪ ਦੌਰਾਨ ਪਾਕਿਸਤਾਨ ਤੋਂ ਹਾਰਨ ਤੋਂ ਬਾਅਦ ਟੀਮ ਇੰਡੀਆ ਨੂੰ ਜਲੀਲ ਕੀਤਾ ਗਿਆ। ਇਸ ਵੀਡੀਓ ਨੂੰ ਪੰਜਾਬੀ ਵੈੱਬ ਮੀਡੀਆ ਅਦਾਰੇ ਨੇ ਵੀ ਹਾਲੀਆ ਦੱਸਕੇ ਸ਼ੇਅਰ ਕੀਤਾ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2017 ਦਾ ਹੈ। ਹੁਣ ਇਸ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਇਸ ਦਾਅਵੇ ਦੀ ਪੂਰੀ ਪੜਤਾਲ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।
No. 3 - Fact Check: IT ਸੈੱਲ ਅੰਦੋਲਨ ਨੂੰ ਕਰ ਰਿਹਾ ਬਦਨਾਮ, ਇਹ ਸਕ੍ਰੀਨਸ਼ੋਟ ਨਿਜੀ MMS ਨਾਲ ਸਬੰਧਿਤ
ਸੋਸ਼ਲ ਮੀਡੀਆ 'ਤੇ ਇੱਕ ਜੋੜੇ ਦੀ ਤਸਵੀਰ ਵਾਇਰਲ ਹੋਈ। ਇਸ ਤਸਵੀਰ ਵਿਚ ਮੁੰਡਾ ਅਤੇ ਕੁੜੀ ਗਲਤ ਵਿਵਸਥਾ ਵਿਚ ਵੇਖੇ ਜਾ ਸਕਦੇ ਹਨ। ਦਾਅਵਾ ਕੀਤਾ ਗਿਆ ਕਿ ਇਹ ਤਸਵੀਰ ਟਿਕਰੀ ਬਾਰਡਰ ਦੀ ਹੈ ਅਤੇ ਤਸਵੀਰ ਵਿਚ ਦਿੱਸ ਰਿਹਾ ਵਿਅਕਤੀ ਇੱਕ ਕਿਸਾਨ ਹੈ। ਇਸ ਤਸਵੀਰ ਨੂੰ ਕਿਸਾਨੀ ਸੰਘਰਸ਼ ਨਾਲ ਜੋੜ ਵਾਇਰਲ ਕਰ ਕਿਸਾਨਾਂ 'ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਦਾ ਕਿਸਾਨੀ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ। ਤਸਵੀਰ ਇੱਕ ਨਿਜੀ MMS ਦਾ ਸਕ੍ਰੀਨਸ਼ੋਟ ਹੈ ਅਤੇ ਤਸਵੀਰ ਵਿਚ ਕੋਈ ਕਿਸਾਨ ਨਹੀਂ ਹੈ। ਦੱਸ ਦਈਏ ਕਿ ਤਸਵੀਰ ਵਿਚ ਦਿੱਸ ਰਹੇ ਵਿਅਕਤੀ ਨੇ ਆਤਮ-ਹੱਤਿਆ ਕਰ ਲਈ ਹੈ।
ਇਸ ਦਾਅਵੇ ਦੀ ਪੂਰੀ ਪੜਤਾਲ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।
No. 4 - Fact Check: ਤ੍ਰਿਪੁਰਾ ਹਿੰਸਾ ਦੇ ਨਾਂਅ ਤੋਂ ਵਾਇਰਲ ਹੋ ਰਹੀ ਇਹ ਵਾਇਰਲ ਪੋਸਟ ਗੁੰਮਰਾਹਕੁਨ ਹੈ
ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਾਇਰਲ ਹੋਈ। ਇਸ ਪੋਸਟ ਵਿਚ ਕੁਝ ਤਸਵੀਰਾਂ ਦਾ ਇਸਤੇਮਾਲ ਕਰਦਿਆਂ ਦਾਅਵਾ ਕੀਤਾ ਗਿਆ ਕਿ ਇਹ ਤਸਵੀਰਾਂ ਹਾਲੀਆ ਤ੍ਰਿਪੁਰਾ ਹਿੰਸਾ ਨਾਲ ਸਬੰਧਿਤ ਹਨ। ਇਨ੍ਹਾਂ ਤਸਵੀਰਾਂ ਵਿਚ ਟੁੱਟੇ ਮਕਾਨ, ਰੈਲੀ ਅਤੇ ਸੜਦੀਆਂ ਕਾਰਾਂ ਨੂੰ ਵੇਖਿਆ ਜਾ ਸਕਦਾ ਹੈ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੇ ਪੋਸਟ ਵਿਚ ਇਸਤੇਮਾਲ ਕੀਤੀ ਜਾ ਰਹੀਆਂ ਤਸਵੀਰਾਂ ਹਾਲੀਆ ਤ੍ਰਿਪੁਰਾ ਹਿੰਸਾ ਸਬੰਧ ਨਹੀਂ ਰੱਖਦੀਆਂ ਹਨ। ਵੱਖਰੇ-ਵੱਖਰੇ ਮਾਮਲਿਆਂ ਦੀ ਤਸਵੀਰਾਂ ਨੂੰ ਤ੍ਰਿਪੁਰਾ ਹਿੰਸਾ ਨਾਲ ਜੋੜਕੇ ਵਾਇਰਲ ਕੀਤਾ ਜਾ ਰਿਹਾ ਹੈ।
ਇਸ ਦਾਅਵੇ ਦੀ ਪੂਰੀ ਪੜਤਾਲ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।
No. 5 - Fact Check: ਤ੍ਰਿਪੁਰਾ ਹਿੰਸਾ ਦੀ ਨਹੀਂ ਹੈ ਧਾਰਮਿਕ ਕਿਤਾਬਾਂ ਨੂੰ ਫੜ੍ਹੇ ਵਿਕਅਤੀਆਂ ਦੀ ਇਹ ਤਸਵੀਰ
ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਵਾਇਰਲ ਹੋਈ। ਇਸ ਤਸਵੀਰ ਵਿਚ 2 ਵਿਅਕਤੀਆਂ ਨੂੰ ਹੱਥਾਂ 'ਚ ਧਾਰਮਿਕ ਕਿਤਾਬ ਦੇ ਸੜੇ ਰੂਪਾਂ ਨੂੰ ਫੜ੍ਹੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਗਿਆ ਕਿ ਇਹ ਤਸਵੀਰ ਤ੍ਰਿਪੁਰਾ ਦੀ ਹੈ ਜਿਥੇ ਕੱਟੜ ਹਿੰਦੂ ਸਮੂਹ ਮੁਸਲਮਾਨਾਂ 'ਤੇ ਅੱਤਿਆਚਾਰ ਕਰ ਰਹੇ ਹਨ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਤ੍ਰਿਪੁਰਾ ਦੀ ਨਹੀਂ ਹੈ। ਇਹ ਤਸਵੀਰ ਜੂਨ 2021 ਵਿਚ ਖਿੱਚੀ ਗਈ ਸੀ ਜਦੋਂ ਦਿੱਲੀ ਵਿਚ ਰੋਹੀਂਗਯਾ ਰੈਫਿਊਜੀ ਕੈੰਪ 'ਚ ਅੱਗ ਲੱਗ ਗਈ ਸੀ ਅਤੇ ਇਸ ਤਰ੍ਹਾਂ ਦਾ ਦਰਦਨਾਕ ਮੰਜਰ ਵੇਖਣ ਨੂੰ ਮਿਲਿਆ ਸੀ।
ਇਸ ਦਾਅਵੇ ਦੀ ਪੂਰੀ ਪੜਤਾਲ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।
Fact Check Section
ਇਹ ਰਹੇ ਸਾਡੇ ਇਸ ਹਫਤੇ ਦੇ Top 5 Fact Checks... ਰੋਜ਼ਾਨਾ ਸਾਡੇ Fact Check ਪੜ੍ਹਨ ਲਈ ਸਾਡੇ Fact Check ਸੈਕਸ਼ਨ "ਸੱਚ/ਝੂਠ" 'ਤੇ ਵਿਜ਼ਿਟ ਕਰੋ।