ਕਿਸਾਨ ਵਿਰੋਧੀ ਆਰਡੀਨੈਂਸ ਵਿਰੁਧ ਭਲਕੇ ਪੰਜਾਬ ਯੂਥ ਕਾਂਗਰਸ ਦੇਵੇਗੀ ਧਰਨੇ : ਢਿੱਲੋਂ
Published : Aug 3, 2020, 1:00 pm IST
Updated : Aug 3, 2020, 1:21 pm IST
SHARE ARTICLE
Barinder Singh Dhillon
Barinder Singh Dhillon

ਕੇਂਦਰ ਸਰਕਾਰ ਦੁਆਰਾ ਕਿਸਾਨ ਮਾਰੂ ਆਰਡੀਨੈਂਸ ਪਾਸ ਕੀਤੇ ਜਾਣ ਦੇ ਵਿਰੋਧ ਵਿਚ ਪੰਜਾਬ ਯੂਥ ਕਾਂਗਰਸ 4 ਅਗੱਸਤ ਨੂੰ ਸਮੁੱਚੇ ਪੰਜਾਬ.....

ਚੰਡੀਗੜ੍ਹ- ਕੇਂਦਰ ਸਰਕਾਰ ਦੁਆਰਾ ਕਿਸਾਨ ਮਾਰੂ ਆਰਡੀਨੈਂਸ ਪਾਸ ਕੀਤੇ ਜਾਣ ਦੇ ਵਿਰੋਧ ਵਿਚ ਪੰਜਾਬ ਯੂਥ ਕਾਂਗਰਸ 4 ਅਗੱਸਤ ਨੂੰ ਸਮੁੱਚੇ ਪੰਜਾਬ ਵਿਚ ਥਾਂ-ਥਾਂ ਤੇ ਧਰਨੇ ਦੇ ਕੇ ਇਸ ਆਰਡੀਨੈਂਸ ਦਾ ਵਿਰੋਧ ਕਰੇਗੀ।

Barinder Singh DhillonBarinder Singh Dhillon

ਚੰਡੀਗੜ੍ਹ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਹਰ ਵਿਧਾਨ ਸਭਾ ਵਿਚ ਯੂਥ ਕਾਂਗਰਸ ਵਲੋਂ 10-10 ਥਾਵਾਂ 'ਤੇ ਧਰਨੇ ਦਿਤੇ ਜਾਣਗੇ।

Barinder Singh DhillonBarinder Singh Dhillon

ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਰੋਕਾਂ ਦੇ ਮੱਦੇਨਜ਼ਰ ਅਤੇ ਸੋਸ਼ਲ ਡਿਸਟੈਂਸਿੰਗ ਨੂੰ ਧਿਆਨ 'ਚ ਰਖਦੇ ਹੋਏ ਹਰ ਧਰਨੇ ਵਿਚ ਯੂਥ ਕਾਂਗਰਸ ਦੇ 5 ਨੁਮਾਇੰਦੇ ਹੀ ਸ਼ਾਮਲ ਹੋਣਗੇ।

Barinder Singh DhillonBarinder Singh Dhillon

ਕੇਂਦਰ ਦੀ ਮੋਦੀ ਸਰਕਾਰ, ਅਕਾਲੀ ਆਗੂ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ 'ਤੇ ਵਰਦਿਆਂ ਢਿੱਲੋਂ ਨੇ ਕਿਹਾ ਕਿ ਇਕ ਪਾਸੇ ਤਾਂ ਬੀਬਾ ਹਰਸਿਮਰਤ ਕਿਸਾਨ ਮਾਰੂ ਆਰਡੀਨੈਂਸ 'ਤੇ ਹਸਤਾਖ਼ਰ ਕਰਕੇ ਅਪਣੀ ਰਜ਼ਾਮੰਦੀ ਦਿੰਦੇ ਹਨ ਅਤੇ ਦੂਜੇ ਪਾਸੇ ਉਨ੍ਹਾਂ ਦੇ ਪਤੀ ਸੁਖਬੀਰ ਸਿੰਘ ਬਾਦਲ ਝੂਠੀਆਂ ਕੁਰਬਾਨੀਆਂ ਦੇ ਦਿਲਾਸੇ ਦੇ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।

Farmer protest - File PhotoFarmer protest- File Photo

ਉਨ੍ਹਾਂ ਕਿਹਾ ਕਿ ਜੇ ਅਕਾਲੀ ਦਲ ਅਤੇ ਹਰਸਿਮਰਤ ਕੌਰ ਬਾਦਲ ਸੱਚਮੁੱਚ ਹੀ ਕਿਸਾਨਾਂ ਦਾ ਭਲਾ ਚਾਹੁੰਦੇ ਹਨ ਤਾਂ ਉਹ ਮੋਦੀ ਸਰਕਾਰ ਨੂੰ ਅਜਿਹਾ ਕਾਲਾ ਕਾਨੂੰਨ ਲਿਆਉਣ ਤੋਂ ਰੋਕਣ।

Farmer protest - File PhotoFarmer protest - File Photo

ਢਿੱਲੋਂ ਨੇ ਕਿਹਾ ਕਿ ਜਦੋਂ ਦੀ ਮੋਦੀ ਸਰਕਾਰ ਸੱਤਾ ਵਿਚ ਆਈ ਹੈ ਤਾਂ ਦੇਸ਼ ਦੇ ਨਾਗਰਿਕਾਂ ਨਾਲ ਨੋਟਬੰਦੀ, ਜੀਐਸਟੀ ਅਤੇ ਹੋਰ ਬੇਹੁਦਾ ਤਰੀਕਿਆਂ ਨਾਲ ਵੱਖ-ਵੱਖ ਤਰ੍ਹਾਂ ਦੇ ਪ੍ਰਯੋਗ ਹੀ ਕਰ ਰਹੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement