
ਕਿਸਾਨ ਆਗੂ ਨੇ ਕਿਹਾ ਕਿ ਦੇਸ਼ ਦੇ ਕਿਸਾਨ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰਨਗੇ।
ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਦੱਸਿਆ ਕਿ ਭਾਰਤ ਸਰਕਾਰ ਅਗਲੇ ਮਹੀਨੇ ਆਸਟ੍ਰੇਲੀਆ ਦੀ ਸਰਕਾਰ ਨਾਲ ਦੁੱਧ ਖਰੀਦਣ ਸਬੰਧੀ ਇਕ ਸਮਝੌਤਾ ਕਰਨ ਜਾ ਰਹੀ ਹੈ, ਜਿਸ ਦੇ ਤਹਿਤ 20-22 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਦੁੱਧ ਵੇਚਣ ਦੀ ਯੋਜਨਾ ਬਣਾਈ ਜਾ ਰਹੀ ਹੈ। ਕਿਸਾਨ ਆਗੂ ਨੇ ਕਿਹਾ ਕਿ ਦੇਸ਼ ਦੇ ਕਿਸਾਨ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰਨਗੇ।
ਰਾਕੇਸ਼ ਟਿਕੈਤ ਨੇ ਟਵੀਟ ਕਰਦਿਆਂ ਕਿਹਾ, “ਸਰਕਾਰ ਦੁੱਧ ਖਰੀਦਣ ਲਈ ਅਗਲੇ ਮਹੀਨੇ ਆਸਟ੍ਰੇਲੀਆ ਨਾਲ ਸਮਝੌਤਾ ਕਰਨ ਜਾ ਰਹੀ ਹੈ, ਜਿਸ ਦੇ ਤਹਿਤ ਉਹ 20-22 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਦੁੱਧ ਵੇਚਣ ਦੀ ਯੋਜਨਾ ਬਣਾ ਰਹੀ ਹੈ। ਵਿਦੇਸ਼ਾਂ ਤੋਂ ਦੁੱਧ ਦੀ ਦਰਾਮਦ ਸਬੰਧੀ ਸਰਕਾਰ ਦੇ ਫੈਸਲੇ ਨਾਲ ਦੇਸ਼ ਦੇ ਪਸ਼ੂ ਪਾਲਕਾਂ ਲਈ ਹੋਂਦ ਦਾ ਸੰਕਟ ਪੈਦਾ ਹੋ ਜਾਵੇਗਾ। ਕਿਸਾਨ ਇਸ ਦਾ ਵਿਰੋਧ ਕਰਨਗੇ”।