
ਰਿਜ਼ਰਵ ਬੈਂਕ ਨੇ ਗਾਰੰਟੀ ਮੁਕਤ ਖੇਤੀ ਕਰਜ਼ਿਆਂ ਦੀ ਸੀਮਾ 1 ਲੱਖ ਰੁਪਏ ਤੋਂ ਵਧਾ ਕੇ 1.6 ਲੱਖ ਰੁਪਏ ਕਰਨ ਦਾ ਫ਼ੈਸਲਾ ਕੀਤਾ ਹੈ।
ਨਵੀਂ ਦਿੱਲੀ - ਸਰਕਾਰ ਨੇ ਬੁੱਧਵਾਰ ਨੂੰ ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਅਗਲੇ ਵਿੱਤੀ ਸਾਲ ਲਈ ਖੇਤੀ ਕਰਜ਼ੇ ਦੇ ਟੀਚੇ ਨੂੰ 11 ਫ਼ੀਸਦੀ ਵਧਾ ਕੇ 20 ਲੱਖ ਕਰੋੜ ਰੁਪਏ ਕਰਨ ਦਾ ਐਲਾਨ ਕੀਤਾ ਹੈ। ਮੌਜੂਦਾ ਵਿੱਤੀ ਸਾਲ 2022-23 ਲਈ ਖੇਤੀਬਾੜੀ ਕਰਜ਼ੇ ਦਾ ਟੀਚਾ 18 ਲੱਖ ਕਰੋੜ ਰੁਪਏ ਹੈ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ ਬਜਟ ਭਾਸ਼ਣ ਵਿਚ ਕਿਹਾ ਕਿ ਸਰਕਾਰ 2,200 ਕਰੋੜ ਰੁਪਏ ਦੇ ਖਰਚੇ ਨਾਲ ਉੱਚ-ਮੁੱਲ ਵਾਲੀਆਂ ਬਾਗਬਾਨੀ ਫਸਲਾਂ ਲਈ ਰੋਗ ਮੁਕਤ, ਗੁਣਵੱਤਾ ਵਾਲੀ ਬਿਜਾਈ ਸਮੱਗਰੀ ਦੀ ਉਪਲਬਧਤਾ ਨੂੰ ਹੁਲਾਰਾ ਦੇਣ ਲਈ ਇੱਕ 'ਆਤਮ-ਨਿਰਭਰ ਸਾਫ਼ ਪਲਾਂਟ ਪ੍ਰੋਗਰਾਮ' ਸ਼ੁਰੂ ਕਰੇਗੀ।
Farmer
ਉਨ੍ਹਾਂ ਕਿਹਾ ਕਿ ਮਛੇਰਿਆਂ, ਮੱਛੀ ਵਿਕਰੇਤਾਵਾਂ ਅਤੇ ਸੂਖਮ ਅਤੇ ਛੋਟੇ ਉੱਦਮਾਂ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ 6,000 ਕਰੋੜ ਰੁਪਏ ਦੇ ਟੀਚੇ ਵਾਲੇ ਨਿਵੇਸ਼ ਨਾਲ ਪ੍ਰਧਾਨ ਮੰਤਰੀ ਮਤਸਿਆ ਸੰਪਦਾ ਯੋਜਨਾ ਦੀ ਇੱਕ ਨਵੀਂ ਉਪ-ਸਕੀਮ ਸ਼ੁਰੂ ਕੀਤੀ ਜਾਵੇਗੀ, ਮੁੱਲ ਲੜੀ ਦੀ ਕੁਸ਼ਲਤਾ ਵਿਚ ਸੁਧਾਰ ਕੀਤਾ ਜਾ ਸਕਦਾ ਹੈ ਅਤੇ ਮਾਰਕੀਟ ਦਾ ਵਿਸਥਾਰ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ - ਅਵਾਰਾ ਕੁੱਤਿਆ ਦਾ ਖ਼ੌਫ, ਪੰਜਾਬ 'ਚ ਕੁੱਤਿਆਂ ਵੱਲੋਂ ਵੱਢਣ ਦੇ ਮਾਮਲੇ ਸਭ ਤੋਂ ਵੱਧ
ਵਿੱਤ ਮੰਤਰੀ ਨੇ ਕਿਹਾ ਕਿ ''ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ 'ਤੇ ਧਿਆਨ ਕੇਂਦ੍ਰਤ ਕਰਦੇ ਹੋਏ ਖੇਤੀਬਾੜੀ ਕਰਜ਼ੇ ਦਾ ਟੀਚਾ ਵਧਾ ਕੇ 20 ਲੱਖ ਕਰੋੜ ਰੁਪਏ ਕੀਤਾ ਜਾਵੇਗਾ।'' ਸਰਕਾਰ ਹਰ ਸਾਲ ਖੇਤੀਬਾੜੀ ਸੈਕਟਰ ਲਈ ਕਰਜ਼ੇ ਦਾ ਟੀਚਾ ਵਧਾ ਰਹੀ ਹੈ। ਆਮ ਤੌਰ 'ਤੇ ਖੇਤੀਬਾੜੀ ਕਰਜ਼ਿਆਂ 'ਤੇ 9 ਫ਼ੀਸਦੀ ਦੀ ਵਿਆਜ ਦਰ ਹੁੰਦੀ ਹੈ। ਹਾਲਾਂਕਿ, ਸਰਕਾਰ ਥੋੜ੍ਹੇ ਸਮੇਂ ਦੇ ਫਸਲੀ ਕਰਜ਼ੇ ਨੂੰ ਕਿਫ਼ਾਇਤੀ ਦਰਾਂ 'ਤੇ ਉਪਲੱਬਧ ਕਰਾਉਣ ਅਤੇ ਖੇਤੀਬਾੜੀ ਉਤਪਾਦਨ ਨੂੰ ਵਧਾਉਣ ਵਿਚ ਮਦਦ ਕਰਨ ਲਈ ਵਿਆਜ ਵਿਚ ਛੋਟ ਪ੍ਰਦਾਨ ਕਰ ਰਹੀ ਹੈ।
Farmer
ਕਿਸਾਨਾਂ ਨੂੰ 7 ਫ਼ੀਸਦੀ ਪ੍ਰਤੀ ਸਾਲ ਦੀ ਪ੍ਰਭਾਵੀ ਦਰ 'ਤੇ 3 ਲੱਖ ਰੁਪਏ ਤੱਕ ਦੇ ਥੋੜ੍ਹੇ ਸਮੇਂ ਦੇ ਖੇਤੀ ਕਰਜ਼ੇ ਨੂੰ ਯਕੀਨੀ ਬਣਾਉਣ ਲਈ, ਸਰਕਾਰ 2 ਫੀਸਦੀ ਵਿਆਜ ਸਬਸਿਡੀ ਪ੍ਰਦਾਨ ਕਰ ਰਹੀ ਹੈ। ਰਸਮੀ ਕਰਜ਼ਾ ਪ੍ਰਣਾਲੀ ਵਿਚ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਪਹੁੰਚ ਨੂੰ ਵਧਾਉਣ ਲਈ, ਰਿਜ਼ਰਵ ਬੈਂਕ ਨੇ ਗਾਰੰਟੀ ਮੁਕਤ ਖੇਤੀ ਕਰਜ਼ਿਆਂ ਦੀ ਸੀਮਾ 1 ਲੱਖ ਰੁਪਏ ਤੋਂ ਵਧਾ ਕੇ 1.6 ਲੱਖ ਰੁਪਏ ਕਰਨ ਦਾ ਫ਼ੈਸਲਾ ਕੀਤਾ ਹੈ।