ਖ਼ਬਰਾਂ |

ਤਾਜ਼ਾ |

Farmer protest: ਕਿਸਾਨਾਂ ਦੇ ਹੱਕ ਵਿਚ ਡਟ ਗਏ ਬੱਚੇ ਤੇ ਬੀਬੀਆਂ, ਕਰ ਰਹੇ ਕੇਂਦਰ ਖਿਲਾਫ਼ ਨਾਅਰੇਬਾਜ਼ੀ
Published : Mar 1, 2024, 1:26 pm IST
Updated : Mar 1, 2024, 1:26 pm IST
SHARE ARTICLE
Children and women stood up for the farmers news in punjabi
Children and women stood up for the farmers news in punjabi

Farmer protest: ਸੇਵਾਮੁਕਤ ਸਿਪਾਹੀ...ਕਾਰੋਬਾਰੀ, ਦੂਜੇ ਸੂਬਿਆਂ ਦੇ ਲੋਕ ਕਿਸਾਨਾਂ ਦਾ ਕਰ ਰਹੇ ਸਮਰਥਨ

Farmer Protest Shambhu Border News: ਐਮਐਸਪੀ ਖਰੀਦ ਗਾਰੰਟੀ ਕਾਨੂੰਨ ਅਤੇ ਹੋਰ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ 17 ਦਿਨ ਪੂਰੇ ਹੋ ਗਏ ਹਨ। ਬੁੱਧਵਾਰ ਦੇਰ ਰਾਤ ਐਫਆਈਆਰ ਦਰਜ ਹੋਣ ਤੋਂ ਬਾਅਦ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਡਾਕਟਰਾਂ ਦੇ ਬੋਰਡ ਨੇ ਖਨੌਰੀ ਸਰਹੱਦ ਵਿਖੇ ਸ਼ਹੀਦ ਸ਼ੁਭਕਰਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਅਤੇ ਬਠਿੰਡਾ ਦੇ ਪਿੰਡ ਬੱਲੋ ਵਿਖੇ ਪ੍ਰਵਾਰ ਵਲੋਂ ਸਸਕਾਰ ਕੀਤਾ ਗਿਆ। 

ਇਹ ਵੀ ਪੜ੍ਹੋ: Chandigarh News: ਪੰਜਾਬ ਸੀਐਮ ਹਾਊਸ ਨੇੜੇ ਮਿਲੀ ਲਾਸ਼, ਕਤਲ ਹੋਣ ਦਾ ਸ਼ੱਕ!

ਇਸ ਕਾਰਨ ਵੀਰਵਾਰ ਨੂੰ ਪੂਰਾ ਦਿਨ ਸ਼ੰਭੂ ਬਾਰਡਰ 'ਤੇ ਕਿਸਾਨਾਂ ਦਾ ਭਾਰੀ ਇਕੱਠ ਸੀ। ਇੰਨਾ ਹੀ ਨਹੀਂ ਔਰਤਾਂ, ਬੱਚੇ ਅਤੇ ਬਜ਼ੁਰਗ ਵੀ ਕੇਂਦਰ ਅਤੇ ਹਰਿਆਣਾ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਨਜ਼ਰ ਆਏ। ਸੇਵਾਮੁਕਤ ਫੌਜੀ, ਕਮਿਸ਼ਨ ਏਜੰਟ, ਕਾਰੋਬਾਰੀ ਅਤੇ ਦੂਜੇ ਸੂਬਿਆਂ ਦੇ ਲੋਕ ਵੀ ਵੀਰਵਾਰ ਨੂੰ ਸ਼ੰਭੂ ਸਰਹੱਦ 'ਤੇ ਪਹੁੰਚੇ।

ਇਹ ਵੀ ਪੜ੍ਹੋ: Jalandhar News: ਜਲੰਧਰ ਤੋਂ ਦਿੱਲੀ ਏਅਰਪੋਰਟ ਲਈ ਮੁੜ ਸ਼ੁਰੂ ਹੋਈਆਂ ਬੱਸਾਂ, ਕਿਸਾਨ ਅੰਦੋਲਨ ਕਾਰਨ ਬੰਦ ਸੀ ਰੂਟ

ਕਿਸਾਨਾਂ ਦੇ ਪਰਿਵਾਰਾਂ ਤੋਂ ਆਈਆਂ ਔਰਤਾਂ ਦੇ ਉਤਸ਼ਾਹ ਵਿਚ ਕੋਈ ਕਮੀ ਨਹੀਂ ਆਈ, ਜਿਥੇ ਉਹ ਹੱਥਾਂ ਵਿੱਚ ਮਾਈਕ ਫੜ ਕੇ ਕੇਂਦਰ ਅਤੇ ਹਰਿਆਣਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੀਆਂ ਨਜ਼ਰ ਆਈਆਂ, ਉੱਥੇ ਹੀ ਉਨ੍ਹਾਂ ਵਲੋਂ ਲੋਕਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਅਤੇ ਹੋਰ ਮੰਗਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿਤੀ ਗਈ। ਉਨ੍ਹਾਂ ਦੇ ਸੰਘਰਸ਼ ਵਿਚ ਬੱਚੇ ਵੀ ਨਾਅਰੇਬਾਜ਼ੀ ਕਰਦੇ ਦੇਖੇ ਗਏ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸਰਹੱਦ 'ਤੇ ਹੀ ਵੱਖ-ਵੱਖ ਥਾਵਾਂ 'ਤੇ ਦੁੱਧ, ਲੱਸੀ, ਖੀਰ, ਲੱਡੂ, ਦਾਲ ਅਤੇ ਰੋਟੀਆਂ ਦੇ ਲੰਗਰ ਚੱਲਦੇ ਰਹੇ ਤਾਂ ਜੋ ਹਜ਼ਾਰਾਂ ਦੀ ਗਿਣਤੀ 'ਚ ਪਹੁੰਚੇ ਲੋਕ ਭੁੱਖੇ ਨਾ ਰਹਿਣ।  ਸੰਭੂ ਬਾਰਡਰ ਤੇ ਹਾਦਸੇ ਵਿਚ ਜ਼ਖ਼ਮੀ ਹੋਏ ਕਿਸਾਨਾਂ ਦਾ ਨਰਸ ਹੀਨਾ ਵਲੋਂ ਇਲਾਜ ਕੀਤਾ ਜਾ ਰਿਹਾ ਹੈ। ਹੀਨਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਪੇਸ਼ੇ ਤੋਂ ਇਕ ਨਰਸ ਹੈ।  

(For more news apart from Children and women stood up for the farmers news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM

ਫਿਲਮੀ ਸਟਾਈਲ 'ਚ ਆਈਆਂ ਲੁਟੇਰੀਆਂ, CCTV Footage

14 Jun 2026 3:11 PM

Punjab Assembly Elections in November? Decoding the Political Meaning Behind Kejriwal's Statement

14 Jun 2026 3:10 PM

Giani Raghbir Singh ਨੇ ਉਹੀ ਬਿਆਨ ਦਿੱਤੇ,ਜੋ ਗੁਨਾਹ Sukhbir Badal ਨੇ ਕਬੂਲ ਕੀਤੇ, ਇਸ 'ਚ ਕੁਝ ਨਹੀਂ ਗਲਤ

13 Jun 2026 2:52 PM
Advertisement