ਮੰਡੀਆਂ ਵਿਚ ਝੋਨੇ ਦੀ ਖ਼ਰੀਦ ਸ਼ੁਰੂ, ਬਾਰਸ਼ ਕਰਕੇ ਝੋਨੇ ਦੀ ਵਾਢੀ 2-4 ਦਿਨ ਪੱਛੜੀ
Published : Oct 1, 2019, 4:24 pm IST
Updated : Oct 1, 2019, 4:24 pm IST
SHARE ARTICLE
Paddy procurement begins in Punjab
Paddy procurement begins in Punjab

ਬੇਸ਼ੱਕ ਸਰਕਾਰੀ ਖਰੀਦ ਅੱਜ ਤੋਂ ਸ਼ੁਰੂ ਹੋ ਗਈ ਹੈ ਪਰ ਅਜੇ ਤੱਕ ਕੇਂਦਰ ਵੱਲੋਂ ਸੀਸੀਐਲ ਨੂੰ ਮਨਜ਼ੂਰੀ ਨਹੀਂ ਮਿਲੀ।

ਚੰਡੀਗੜ੍ਹ: ਪੰਜਾਬ ਵਿਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਬੇਸ਼ੱਕ ਕੁਝ ਮੰਡੀਆਂ ਵਿਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ ਪਰ ਪਿਛਲੇ ਦਿਨੀਂ ਹੋਈ ਬਾਰਸ਼ ਕਰਕੇ ਝੋਨੇ ਦੀ ਵਾਢੀ 2-4 ਦਿਨ ਪੱਛੜ ਗਈ ਹੈ। ਉਮੀਦ ਹੈ ਕf ਅਗਲੇ ਦਿਨਾਂ ਦੌਰਾਨ ਮੰਡੀਆਂ ਵਿਚ ਵੱਡੀ ਮਾਤਰਾ 'ਚ ਝੋਨਾ ਪਹੁੰਚੇਗਾ। ਸਰਕਾਰੀ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਉਂਝ ਇਸ ਵਾਰ 1835 ਮੰਡੀਆਂ ਦੀ ਬਜਾਏ 1710 ਮੰਡੀਆਂ ਵਿਚ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਸਵਾ ਸੌ ਮੰਡੀਆਂ ਵਿਚ ਖਰੀਦ ਬੰਦ ਕਰ ਦਿੱਤੀ ਗਈ ਹੈ ਕਿਉਂਕਿ ਪਿਛਲੇ ਚਾਰ ਸੀਜ਼ਨਾਂ ਤੋਂ ਇਨ੍ਹਾਂ ਮੰਡੀਆਂ ਵਿਚ ਝੋਨੇ ਦੀ ਆਮਦ ਨਹੀਂ ਹੋਈ।

Paddy Paddy

ਬੇਸ਼ੱਕ ਸਰਕਾਰੀ ਖਰੀਦ ਅੱਜ ਤੋਂ ਸ਼ੁਰੂ ਹੋ ਗਈ ਹੈ ਪਰ ਅਜੇ ਤੱਕ ਕੇਂਦਰ ਵੱਲੋਂ ਸੀਸੀਐਲ ਨੂੰ ਮਨਜ਼ੂਰੀ ਨਹੀਂ ਮਿਲੀ। ਇਸ ਕਰਕੇ ਅਦਾਇਗੀ ਵਿਚ ਦਿੱਕਤ ਆ ਸਕਦੀ ਹੈ। ਪੰਜਾਬ ਦੇ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਉਮੀਦ ਹੈ ਕਿ ਇੱਕ ਹਫ਼ਤੇ ਵਿਚ ਸੀਸੀਐਲ ਆ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਨਾਲੋ-ਨਾਲ ਅਦਾਇਗੀ ਕੀਤੀ ਜਾ ਸਕੇਗੀ। ਅਧਿਕਾਰੀਆਂ ਦਾ ਮੰਨਣਾ ਹੈ ਕਿ ਪਿਛਲੇ ਚਾਰ-ਪੰਜ ਦਿਨਾਂ ਤੋਂ ਮੀਂਹ ਪੈਣ ਕਰਕੇ ਸਰਕਾਰੀ ਖਰੀਦ ਸ਼ੁਰੂ ਹੋਣ ਵਿੱਚ ਲਗਪਗ ਹਫ਼ਤੇ ਦੀ ਦੇਰੀ ਹੋਣ ਦੇ ਆਸਾਰ ਹਨ ਪਰ ਜਿਨ੍ਹਾਂ ਕਿਸਾਨਾਂ ਨੇ ਝੋਨੇ ਦੀ ਕਟਾਈ ਕਰਕੇ ਘਰਾਂ ਜਾਂ ਹੋਰ ਥਾਵਾਂ ’ਤੇ ਝੋਨਾ ਰੱਖਿਆ ਹੋਇਆ ਹੈ, ਉਹ ਮੰਡੀਆਂ ਵਿੱਚ ਆਉਣ ਲੱਗੀ ਹੈ। 

Paddy Paddy

ਖੁਰਾਕ ਤੇ ਸਪਲਾਈ ਵਿਭਾਗ ਨੇ ਝੋਨੇ ਦੀ ਆਮਦ ਸ਼ੁਰੂ ਹੋਣ ਸਾਰ ਕਿਸਾਨਾਂ ਨੂੰ ਕਹਿਣਾ ਸ਼ੁਰੂ ਕਰ ਦਿੱਤਾ ਹੈ ਕਿ ਵੱਧ ਨਮੀ ਵਾਲਾ ਝੋਨਾ ਲੈ ਕੇ ਨਾ ਆਉਣ। ਇਸ ਵਾਰ ਭਾਰਤੀ ਖਰੀਦ ਨਿਗਮ ਕੇਵਲ ਪੰਜ ਫੀਸਦੀ ਤੇ ਪੰਜਾਬ ਦੀ ਆਪਣੀ ਖਰੀਦ ਏਜੰਸੀ ਐਗਰੋ ਖਰੀਦ ਨਹੀਂ ਕਰੇਗੀ। ਬਾਕੀ ਝੋਨਾ ਸੂਬੇ ਦੀਆਂ ਖਰੀਦ ਏਜੰਸੀਆਂ ਖਰੀਦਣਗੀਆਂ। ਝੋਨੇ ਦੀ ਖਰੀਦ ਦਾ ਸਾਰਾ ਪ੍ਰਬੰਧ ਪਾਰਦਰਸ਼ੀ ਬਣਾ ਦਿੱਤਾ ਗਿਆ ਹੈ ਤੇ ਵਿਭਾਗ ਨੇ ਖਰੀਦ ਸਬੰਧੀ ਪੋਰਟਲ ਬਣਾਇਆ ਹੈ, ਜਿਸ ’ਤੇ ਆੜ੍ਹਤੀਆਂ ਰਾਹੀ ਕਿਸਾਨਾਂ ਨੂੰ ਅਦਾਇਗੀ ਦੀ ਨਾਲੋ-ਨਾਲ ਜਾਣਕਾਰੀ ਦਿੱਤੀ ਜਾਵੇਗੀ। ਅਦਾਇਗੀ ਪ੍ਰਕਿਰਿਆ ’ਤੇ ਵਿਭਾਗ ਨਜ਼ਰ ਰੱਖੇਗਾ।

ਉਧਰ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਭਰ ਦੇ ਆੜ੍ਹਤੀ ਝੋਨੇ ਦੀ ਸਰਕਾਰੀ ਖਰੀਦ ਦਾ ਬਾਈਕਾਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੋ ਹਫ਼ਤੇ ਪਹਿਲਾਂ (16 ਸਤੰਬਰ) ਪੱਤਰ ਲਿਖ ਕੇ ਆੜ੍ਹਤੀਆਂ ਦੀ ਆੜ੍ਹਤ ਰੋਕਣ ਵਾਲੇ ਆਦੇਸ਼ ਵਾਪਸ ਲੈਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਕਿਸਾਨ ਯੂਨੀਅਨਾਂ ਨੇ ਪੀਐਫਐਮਐਸ ਪੋਰਟਲ ਲਈ ਬੈਂਕ ਖਾਤੇ ਆੜ੍ਹਤੀਆਂ ਨੂੰ ਨਾ ਦੇਣ ਬਾਰੇ ਮਨ੍ਹਾਂ ਕਰ ਦਿੱਤਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement