31 ਕਿਸਾਨ ਜਥੇਬੰਦੀਆਂ ਵੱਲੋਂ 'ਰੇਲ ਰੋਕੋ ਅੰਦੋਲਨ' ਅਣਮਿੱਥੇ ਸਮੇਂ ਲਈ ਅੱਜ ਤੋਂ
Published : Oct 1, 2020, 9:22 am IST
Updated : Oct 1, 2020, 9:22 am IST
SHARE ARTICLE
Rail Roko Movement
Rail Roko Movement

ਪੰਜਾਬ ਦੇ ਉੱਤਰ-ਦੱਖਣ-ਪੂਰਬ ਪੱਛਮ ਕਿਸੇ ਪਾਸਿਓਂ ਵੀ ਰੇਲਾਂ ਦਾ ਦਾਖ਼ਲਾ ਨਹੀਂ ਹੋਣ ਦਿੱਤਾ ਜਾਵੇਗਾ

ਚੰਡੀਗੜ੍ਹ : ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ 3 ਖੇਤੀ-ਕਾਨੂੰਨਾਂ ਅਤੇ ਬਿਜਲੀ ਸੋਧ ਐਕਟ ਖ਼ਿਲਾਫ਼ ਅੱਜ ਤੋਂ ਅਣਮਿੱਥੇ ਸਮੇਂ ਲਈ ਰੇਲ-ਰੋਕੋ ਅੰਦਲੋਨ ਸ਼ੁਰੂ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ-ਏਕਤਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਪੰਜਾਬ ਭਰ 'ਚ ਰੇਲਵੇ-ਲਾਇਨਾਂ 'ਤੇ ਲੱਗਣ ਵਾਲ਼ੇ ਧਰਨਿਆਂ  ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

Rail Roko MovementRail Roko Movement

ਜਥੇਬੰਦੀਆਂ ਵੱਲੋਂ ਭਾਜਪਾ ਦੇ ਪ੍ਰਮੁੱਖ ਆਗੂਆਂ ਸਵੇਤ ਮਲਿਕ ਅੰਮ੍ਰਿਤਸਰ, ਸੁਖਪਾਲ ਨੰਨੂ, ਫਿਰੋਜ਼ਪੁਰ ਅਤੇ ਸੋਮ ਨਾਥ, ਫਗਵਾੜਾ ਦੇ ਘਰਾਂ/ ਦਫ਼ਤਰਾਂ ਸਾਹਮਣੇ ਰੋਸ ਪ੍ਰਦਰਸ਼ਨ ਹੋਣਗੇ। ਪੰਜਾਬ ਦੇ ਉੱਤਰ-ਦੱਖਣ-ਪੂਰਬ ਪੱਛਮ ਕਿਸੇ ਪਾਸਿਓਂ ਵੀ ਰੇਲਾਂ ਦਾ ਦਾਖ਼ਲਾ ਨਹੀਂ ਹੋਣ ਦਿੱਤਾ ਜਾਵੇਗਾ। ਪਿੰਡਾਂ ਦੀਆਂ ਇਕਾਈਆਂ ਵੱਲੋਂ ਲੰਗਰ ਲਈ ਘਰਾਂ ਤੋਂ ਰਸਦ ਇਕੱਠੀ ਕੀਤੀ ਗਈ ਹੈ। ਨੁੱਕੜ-ਨਾਟਕਾਂ, ਸੰਗੀਤ-ਮੰਡਲੀਆਂ ਅਤੇ ਵਹੀਕਲ-ਮਾਰਚਾਂ ਰਾਹੀਂ ਪ੍ਰਚਾਰ ਕਰਦਿਆਂ ਲੋਕਾਂ ਨੂੰ ਅੰਦੋਲਨ ਦਾ ਹਿੱਸਾ ਬਣਨ ਦਾ ਸੱਦਾ ਵੀ ਦਿੱਤਾ ਗਿਆ ਹੈ। ਜਥੇਬੰਦੀਆਂ ਨੇ ਭਾਜਪਾ ਅਤੇ ਕਾਰਪੋਰੇਟ ਘਰਾਣਿਆਂ ਦੇ ਬਾਈਕਾਟ ਦਾ ਸੱਦਾ ਦਿੱਤਾ ਹੈ।

Rail Roko MovementRail Roko Movement

ਅੰਬਾਨੀਆਂ-ਅਡਾਨੀ ਸਮੇਤ ਸਮੂਹ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰ ਦੇ ਬਾਈਕਾਟ ਦੇ ਸੱਦੇ ਨੂੰ ਹੋਰ ਅਮਲੀ ਜਾਮਾ ਪਹਿਨਾਇਆ ਜਾਵੇਗਾ। ਇਸ ਤੋਂ ਇਲਾਵਾ ਪਿੰਡਾਂ ਦੀਆਂ ਗ੍ਰਾਮ-ਸਭਾਵਾਂ ਵੱਲੋਂ ਰਾਸ਼ਟਰਪਤੀ ਨੂੰ ਮਤੇ ਭੇਜਣੇ ਜਾਰੀ ਹਨ। ਦੱਸ ਦਈਏ ਕਿ 29 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਹੋਈ ਸੀ ਇਸ ਮੀਟਿੰਗ ਵਿੱਚ ਮੁੱਖ ਮੰਤਰੀ ਵੱਲੋਂ ਭਰੋਸਾ ਦਿਵਾਇਆ ਗਿਆ ਸੀ ਕਿ ਇਕ ਹਫਤੇ 'ਚ ਵਿਧਾਨ ਸਭਾ ਦਾ ਇਜਲਾਸ ਸੱਦਕੇ ਤਿੰਨੋਂ ਖੇਤੀ ਕਾਨੂੰਨ ਤੇ ਬਿਜਲੀ ਐਕਟ ਰੱਦ ਕੀਤਾ ਜਾਵੇਗਾ।

Rail Roko MovementRail Roko Movement

ਮੁੱਖ ਮੰਤਰੀ ਦੀ ਮੀਟਿੰਗ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੀ ਕਿਸਾਨ ਭਵਨ 'ਚ ਦੁਬਾਰਾ ਮੀਟਿੰਗ ਹੋਈ। ਕਿਸਾਨ ਆਗੂਆਂ ਨੇ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ 1 ਅਕਤੂਬਰ ਤੋਂ ਰੇਲ ਰੋਕੋ ਪ੍ਰੋਗਰਾਮ ਨੂੰ ਪੂਰੇ ਜੋਸ਼ ਨਾਲ ਲਾਗੂ ਕੀਤਾ ਜਾਵੇਗਾ। ਪੰਜਾਬ ਦੇ ਬਾਈ ਜ਼ਿਲ੍ਹਿਆਂ ਵਿੱਚ ਰੇਲ ਜਾਮ ਕਰਨ ਲਈ ਪੁਆਇੰਟ ਚੁਣੇ ਗਏ ਹਨ ਪੰਜਾਬ ਦੇ ਰੇਲਾਂ ਦਾ ਭਾਰਤ ਨਾਲੋਂ ਪੂਰੀ ਤਰ੍ਹਾਂ ਲਿੰਕ ਕੱਟ ਦਿੱਤਾ ਜਾਵੇਗਾ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਜਰਨਲ ਇਜਲਾਸਾ ਵਿੱਚ ਖੇਤੀ ਕਾਨੂੰਨ ਨੂੰ ਰੱਦ ਕਰਨ ਤੇ ਬੀ ਜੇ ਪੀ ਦੇ ਆਗੂਆਂ ਦੇ ਬਾਈਕਾਟ ਦੇ ਮੱਤੇ ਪਾਏ ਜਾਣਗੇ, ਅੰਬਾਨੀਆ ਅੰਡਾਨੀਆ ਦੇ ਪ੍ਰੋਡੱਕਟਾਂ ਦਾ ਬਾਈਕਾਟ ਕੀਤਾ ਜਾਵੇਗਾ।

Farmer ProtestFarmer Protest

ਜਥੇਬੰਦੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੰਬਾਨੀਆ ਅੰਡਾਨੀਆਂ ਦੇ ਪ੍ਰੋਡਕਟ ਅਤੇ ਰਿਲਾਇੰਸ ਦੇ ਫੋਨ ਨਾ ਵਰਤਣ ਅਤੇ ਰਿਲਾਇੰਸ ਪੰਪਾਂ ਤੋਂ ਤੇਲ ਨਾ ਪਵਾਇਆ ਜਾਵੇ। ਬੀ ਕੇ ਯੂ ਓੁਗਰਾਹਾਂ ਵੱਲੋਂ ਅਡਾਨੀ ਦੇ ਗੁਦਾਮਾਂ ਮਾਲਾਵਾਲ ਅਤੇ ਟੋਲ ਪਲਾਜ਼ਿਆਂ ਦਾ ਘਿਰਾਓ ਕੀਤਾ ਜਾਵੇਗਾ ਇਸ ਤੋਂ ਬਾਅਦ ਸ਼ਾਮ ਨੂੰ ਪੰਜਾਬ ਦੇ ਕਲਾਕਾਰ ਨਾਲ ਕਿਸਾਨ ਜਥੇਬੰਦੀਆਂ ਨੇ ਮੀਟਿੰਗ ਕੀਤੀ ਕਲਾਕਾਰਾਂ ਨੇ ਕਿਸਾਨ ਜਥੇਬੰਦੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਅਗਲਾ ਤੁਸੀਂ ਜੋ ਸੰਘਰਸ਼ ਦਾ ਸੱਦਾ ਦਿਓਗੇ ਅਸੀਂ ਉਸ ਦਾ ਪ੍ਰਚਾਰ ਕਰਾਂਗੇ

Farmer Farmer

ਹਰ ਕਿਸਾਨ ਜਥੇਬੰਦੀਆਂ ਅਨੁਸਾਰ ਹੀ ਚੱਲਾਂਗੇ ਕਿਸਾਨਾਂ ਦੇ ਸੰਘਰਸ਼ ਵਿੱਚ ਆਪਣਾ ਯੋਗਦਾਨ ਜਰੂਰ ਪਾਵਾਂਗੇ ਕਿਸਾਨ ਜਥੇਬੰਦੀਆਂ ਨੇ ਰੇਲ ਮੋਰਚਿਆਂ ਵਿਚ ਕਿਸਾਨਾਂ-ਨੌਜਵਾਨਾਂ ਨੂੰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਹੈ। ਜਥੇਬੰਦੀਆਂ ਦੇ ਆਗੂਆ ਨੇ ਕਿਹਾ ਕਿ ਅਣਮਿੱਥੇ ਸਮੇਂ ਦੇ ਰੇਲ ਅੰਦੋਲਨ 'ਚ ਵੀ ਜੇਕਰ ਕੇਂਦਰ ਸਰਕਾਰ ਆਰਡੀਨੈਂਸ ਬਿਜਲੀ ਬਿੱਲ ਨਹੀਂ ਕਰਦੀ ਤਾਂ ਅਗਲਾ ਅੰਦੋਲਨ ਦਿੱਲੀ ਵਿੱਚ ਕੀਤਾ ਜਾਵੇਗਾ। 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement