ਖੇਤੀ ਵਿਭਾਗ ਦੀ ਟੀਮ ਨੂੰ ਬਣਾਇਆ ਬੰਧਕ, ਪਰਾਲੀ ਸਾੜਨ ਤੋਂ ਰੋਕਣ ਆਈ ਸੀ ਟੀਮ 
Published : Nov 1, 2020, 1:37 pm IST
Updated : Nov 1, 2020, 1:37 pm IST
SHARE ARTICLE
 Farmers held hostage of agriculture department team for surveying Stubble
Farmers held hostage of agriculture department team for surveying Stubble

ਕਿਸਾਨਾਂ ਦਾ ਕਹਿਣਾ ਹੈ ਕਿ ਇਸ ਮੀਟਿੰਗ ਵਿਚ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੀਆਂ ਗੰਢਾਂ ਬੰਨ੍ਹਣ ਦਾ ਪ੍ਰਬੰਧ ਕਰਨ ਦਾ ਵਾਅਦਾ ਕੀਤਾ ਗਿਆ ਸੀ

ਚੰਡੀਗੜ੍ਹ - ਹਰਿਆਣਾ ਦੇ ਜਾਖਲ ਬਲਾਕ ਦੇ ਪਿੰਡ ਮੁੰਦਲੀਆਂ ਵਿਚ ਕਿਸਾਨਾਂ ਨੇ ਖੇਤੀਬਾੜੀ ਵਿਭਾਗ ਦੇ 5 ਅਧਿਕਾਰੀਆਂ ਨੂੰ 2 ਘੰਟਿਆਂ ਲਈ ਬੰਧਕ ਬਣਾਈ ਰੱਖਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਮੌਕੇ 'ਤੇ ਪਹੁੰਚ ਗਈ। ਦੱਸ ਦਈਏ ਕਿ ਖੇਤੀਬਾੜੀ ਵਿਭਾਗ ਨੂੰ ਸੈਟੇਲਾਈਟ ਦੇ ਜ਼ਰੀਏ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਜਾਣਕਾਰੀ ਦਿੱਤੀ ਗਈ ਸੀ।

Farmers Farmers

ਇਸੇ ਦੇ ਅਧਾਰ 'ਤੇ ਖੇਤੀਬਾੜੀ ਵਿਭਾਗ ਦੀ ਟੀਮ ਮੌਕੇ ਦਾ ਜਾਇਜ਼ਾ ਲੈਣ ਲਈ ਪਿੰਡ ਮੁੰਦਲੀਆਂ ਪਹੁੰਚੀ ਸੀ। ਦੋਸ਼ ਹੈ ਕਿ ਪਿੰਡ ਵਾਸੀਆਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਐਸ.ਡੀ.ਓ ਅਜੈ ਕੁਮਾਰ ਢਿੱਲੋਂ, ਧਰਮਵੀਰ ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਪਟਵਾਰੀ ਰਾਜਪਾਲ, ਰਾਜਕੁਮਾਰ ਸੈਕਟਰੀ ਅਤੇ ਇਕ ਹੋਰ ਕਰਮਚਾਰੀ ਨੂੰ 2 ਘੰਟੇ ਬੰਧਕ ਬਣਾ ਕੇ ਰੱਖਿਆ। ਇਸ ਦੇ ਨਾਲ ਹੀ ਜੇਕਰ ਕਿਸਾਨਾਂ ਦੀ ਮੰਨੀਏ ਤਾਂ ਜਾਖਲ ਬਲਾਕ ਦੇ ਪਿੰਡ ਦੇ ਲੋਕਾਂ ਨੇ ਅਧਿਕਾਰੀਆਂ ਨਾਲ ਇਕ ਸਾਂਝੀ ਮੀਟਿੰਗ ਕੀਤੀ।

Stubble Stubble

ਕਿਸਾਨਾਂ ਦਾ ਕਹਿਣਾ ਹੈ ਕਿ ਇਸ ਮੀਟਿੰਗ ਵਿਚ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੀਆਂ ਗੰਢਾਂ ਬੰਨ੍ਹਣ ਦਾ ਪ੍ਰਬੰਧ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ 3 ਦਿਨ ਬਾਅਦ ਵੀ ਵਿਭਾਗ ਵੱਲੋਂ ਕੋਈ ਪੱਕਾ ਪ੍ਰਬੰਧ ਨਹੀਂ ਕੀਤਾ ਗਿਆ। ਕਣਕ ਦੀ ਬਿਜਾਈ ਦਾ ਸਮਾਂ ਬੀਤ ਰਿਹਾ ਹੈ, ਪਰੰਤੂ ਹੁਣ ਤੱਕ ਸਬੰਧਤ ਵਿਭਾਗ ਵੱਲੋਂ ਕੋਈ ਪ੍ਰਬੰਧ ਨਹੀਂ ਕੀਤਾ ਗਿਆ

Stubble BurningStubble Burning

ਜਿਸ ਕਾਰਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਆਪਣੀ ਅਸਫਲਤਾ ਕਿਸਾਨਾਂ ਦੇ ਸਿਰ ਮੜ੍ਹਨ ਦੀ ਕੋਸ਼ਿਸ਼ ਕਰ ਰਿਹਾ ਹੈ। ਜੇਕਰ ਸਬੰਧਤ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਸਮੇਂ ਸਿਰ ਸਰੋਤ ਮੁਹੱਈਆ ਕਰਵਾਏ ਜਾਂਦੇ ਤਾਂ ਅੱਗ ਲੱਗਣ ਦੀ ਕੋਈ ਸੰਭਾਵਨਾ ਨਹੀਂ ਰਹਿ ਜਾਂਦੀ।

SHARE ARTICLE

ਏਜੰਸੀ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement