ਕੈਪਟਨ ਅਮਰਿੰਦਰ ਸਿੰਘ ਵੱਲੋਂ ਕਣਕ ਦੀ ਵਢਾਈ ਤੇ ਮੰਡੀਕਰਨ ਲਈ ਲੋੜੀਂਦੇ ਕਦਮ ਚੁੱਕਣ ਦੇ ਹੁਕਮ
Published : Apr 2, 2020, 9:06 pm IST
Updated : Apr 9, 2020, 7:08 pm IST
SHARE ARTICLE
Photo
Photo

ਕਿਸਾਨਾਂ ਨੂੰ ਕੋਵਿਡ-19 ਅਤੇ ਕਰਫਿਊ ਬੰਦਸ਼ਾਂ ਦੇ ਮੱਦੇਨਜ਼ਰ ਖਰੀਦ ਕਾਰਜ ਨਿਰੰਤਰ ਜਾਰੀ ਰੱਖਣ ਦਾ ਭਰੋਸਾ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸੂਬਾ ਭਰ ਵਿਚ ਕੋਵਿਡ-19 ਅਤੇ ਕਰਫਿਊ ਬੰਦਸ਼ਾਂ ਦੇ ਮੱਦੇਨਜ਼ਰ ਕਣਕ ਦੀ ਨਿਰਵਿਘਨ ਖਰੀਦ ਅਤੇ ਮੰਡੀਕਰਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਦੇ ਹੁਕਮ ਦਿੱਤੇ ਹਨ। ਵੀਡੀਓ ਕਾਨਫਰੰਸਿੰਗ ਦੌਰਾਨ ਮੁੱਖ ਮੰਤਰੀ ਨੇ ਖੇਤੀ ਕਾਰਜ ਦਿੱਕਤ ਰਹਿਤ ਜਾਰੀ ਰੱਖਣ ਅਤੇ ਜ਼ਮੀਨੀ ਪੱਧਰ ’ਤੇ ਭੋਜਨ ਦੀ ਸਪਲਾਈ ਬਰਕਰਾਰ ਰੱਖਣ ਲਈ ਆਖਿਆ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਿਸਥਾਰਤ ਐਡਵਾਇਜ਼ਰੀ ਜਾਰੀ ਕੀਤੀ ਜਾ ਚੁੱਕੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕਣਕ ਦੀ ਵਢਾਈ ਅਤੇ ਇਸ ਦਾ ਇਕ-ਇਕ ਦਾਣਾ ਖਰੀਦਣ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਉਨਾਂ ਨੇ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਨੂੰ ਹਦਾਇਤ ਕੀਤੀ ਕਿ ਕਣਕ ਦੀ ਵਢਾਈ ਤੇ ਮੰਡੀਕਰਨ ਅਤੇ ਬਾਗਬਾਨੀ ਉਤਪਾਦਨ ਤੋਂ ਇਲਾਵਾ ਗਰਮੀਆਂ ਦੀਆਂ ਹੋਰ ਫਸਲਾਂ ਲਈ ਯਤਨਾਂ ਵਿਚ ਤੇਜ਼ੀ ਲਿਆਂਦੀ ਜਾਵੇ।

ਇਸ ਦੌਰਾਨ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੇ ਬੇਨਤੀ ਕੀਤੀ ਕਿ ਬੀ.ਐਸ.ਐਫ ਦੇ ਜਵਾਨਾਂ ਨੂੰ 400 ਪੀ.ਪੀ.ਈ. ਕਿੱਟਾਂ ਮੁਹੱਈਆ ਕਰਵਾਈਆਂ ਜਾਣ ਕਿਉਂਕਿ ਉਨਾਂ ਨੂੰ ਕੰਡਿਆਲੀ ਤਾਰ ਪਾਰ ਕਰਕੇ ਕਿਸਾਨਾਂ ਦੀ ਸਰੀਰਕ ਜਾਂਚ ਕਰਨ ਲਈ ਆਖਿਆ ਗਿਆ ਹੈ ਅਤੇ ਇਸ ਵੇਲੇ ਕਿਸਾਨਾਂ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।

ਵਧੀਕ ਮੁੱਖ ਸਕੱਤਰ ਵਿਕਾਸ ਵੱਲੋਂ ਜਾਰੀ ਕੀਤੀ ਐਡਵਾਇਜ਼ਰੀ ਮੁਤਾਬਕ ਡਿਪਟੀ ਕਮਿਸ਼ਨਰਾਂ ਨੂੰ ਫਸਲਾਂ ਦੀ ਵਢਾਈ ਅਤੇ ਬਿਜਾਈ ਦੇ ਖੇਤੀ ਕਾਰਜਾਂ ਲਈ ਕਿਸਾਨਾਂ ਤੇ ਖੇਤੀ ਮਜ਼ਦੂਰਾਂ ਦੇ ਬਿਨਾਂ ਕਿਸੇ ਦਿੱਕਤ ਤੋਂ ਆਉਣ-ਜਾਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਬਿਜਾਈ ਲਈ ਖੇਤੀ ਲਾਗਤਾਂ ਦੀ ਉਪਲਬਧਤਾ ਅਤੇ ਸਪਲਾਈ ਨੂੰ ਵੀ ਨਿਸ਼ਚਤ ਕੀਤਾ ਜਾਵੇ।

ਇਸੇ ਦੌਰਾਨ ਡਿਪਟੀ ਕਮਿਸ਼ਨਰਾਂ ਨੂੰ ਟਰੈਕਟਰ, ਟਰਾਲੀਆਂ, ਕੰਬਾਈਨਾਂ ਤੋਂ ਇਲਾਵਾ ਫਸਲ ਵੱਢਣ ਤੇ ਪੈਦਾਵਾਰ ਲਿਜਾਣ ਵਾਲੇ, ਖੇਤ ਵਾਹੁਣ ਅਤੇ ਬੀਜਣ ਵਾਲੇ ਖੇਤੀ ਸੰਦਾਂ ਸਮੇਤ ਸਾਰੀ ਖੇਤੀ ਮਸ਼ੀਨਰੀ ਦੇ ਆਉਣ-ਜਾਣ ਨੂੰ ਵੀ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਇਸੇ ਤਰਾਂ ਡਿਪਟੀ ਕਮਿਸ਼ਨਰਾਂ ਨੂੰ ਖੇਤੀ ਮਸ਼ੀਨਰੀ ਦੀ ਮੁਰੰਮਤ ਕਰਨ ਵਾਲੀਆਂ ਵਰਕਸ਼ਾਪਾਂ ਅਤੇ ਸਬੰਧਤ ਸਪੇਅਰ ਪਾਰਟਸ ਵਾਲੀਆਂ ਦੁਕਾਨਾਂ ਚਲਾਉਣ ਦੀ ਇਜਾਜ਼ਤ ਦੇਣ ਤੋਂ ਇਲਾਵਾ ਬੀਜਾਂ, ਖਾਦਾਂ, ਕੀਟਨਾਸ਼ਕਾਂ, ਨਦੀਨਨਾਸ਼ਕਾਂ ਦੀ ਵਿਕਰੀ ਅਤੇ ਢੁਕਵੀਂ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਆਖਿਆ ਗਿਆ ਹੈ।

ਇਸੇ ਤਰਾਂ ਕਣਕ ਦੀ ਆਮਦ ਲਈ ਅਨਾਜ ਮੰਡੀਆਂ ਵਿਚ ਸਾਰੇ ਲੋੜੀਂਦੇ ਇੰਤਜ਼ਾਮ ਕਰਨ ਤੋਂ ਇਲਾਵਾ ਖਰੀਦ ਏਜੰਸੀਆਂ ਨੂੰ ਘੱਟੋ-ਘੱਟ ਸਮਰਥਨ ’ਤੇ ਖਰੀਦ ਕਰਨ ਲਈ ਤਿਆਰ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵਧੀਕ ਮੁੱਖ ਸਕੱਤਰ ਨੇ ਦੱਸਿਆ ਕਿ ਫਸਲ ਦੀ ਵਢਾਈ ਤੇ ਬਿਜਾਈ ਸੀਜ਼ਨ ਦੌਰਾਨ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਵਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੇ ਕਦਮ ਚੁੱਕਣ ਲਈ ਆਖਿਆ ਗਿਆ ਹੈ।

ਇਸ ਤਹਿਤ ਸਮਾਜਿਕ ਦੂਰੀ, ਚਿਹਰੇ ਨੂੰ ਢਕਣਾ, ਹੱਥ ਧੋਣੇ ਆਦਿ ਸ਼ਾਮਲ ਹੈ। ਇਸੇ ਤਰਾਂ ਜਨਤਕ ਭਰੋਸੇ ਦੇ ਨਿਰਮਾਣ ਲਈ ਕੀ ਕੀਤਾ ਜਾਵੇ ਅਤੇ ਕੀ ਨਾ ਕੀਤਾ ਜਾਵੇ, ਸਬੰਧੀ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਗ੍ਰਹਿ ਸਕੱਤਰ ਵੱਲੋਂ ਕੌਮੀ ਆਫ਼ਤ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਹੋਣ ਦੇ ਨਾਤੇ 25 ਮਾਰਚ, 2020 ਨੂੰ ਜਾਰੀ ਕੀਤੇ ਹੁਕਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੇ ਆਧਾਰ ’ਤੇ ਸੂਬੇ ਦੇ ਮੁੱਖ ਸਕੱਤਰ ਨੇ ਲੌਕਡਾਊਨ ਦੇ ਸਮੇਂ ਦੌਰਾਨ ਖੇਤੀ ਅਤੇ ਸਹਾਇਕ ਧੰਦਿਆਂ ਲਈ ਢਿੱਲ ਦੇਣ ਦੀ ਹਦਾਇਤ ਦਿੱਤੀ ਸੀ ਤਾਂ ਕਿ ਸਪਲਾਈ ਚੇਨ ਬਰਕਰਾਰ ਰਹੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement