SKM ਗ਼ੈਰ ਰਾਜਨੀਤਕ ਨੇ ਕੀਤਾ ਵੱਡਾ ਐਲਾਨ, ਬੁਲਾਈ ਐਮਰਜੈਂਸੀ ਆਨਲਾਈਨ ਮੀਟਿੰਗ
Published : Jun 2, 2025, 2:01 pm IST
Updated : Jun 2, 2025, 2:01 pm IST
SHARE ARTICLE
SKM non-political party makes big announcement, calls emergency online meeting Latest News in Punjabi
SKM non-political party makes big announcement, calls emergency online meeting Latest News in Punjabi

ਸੂਬੇ ਦੇ ਵੱਡੇ ਆਗੂਆਂ ਨੇ ਮੀਟਿੰਗ ’ਚ ਲਿਆ ਹਿੱਸਾ

SKM non-political party makes big announcement, calls emergency online meeting Latest News in Punjabi : SKM ਗ਼ੈਰ ਰਾਜਨੀਤਕ ਨੇ ਐਮਰਜੈਂਸੀ ਆਨਲਾਈਨ ਮੀਟਿੰਗ ਬੁਲਾਈ ਗਈ। ਮੀਟਿੰਗ ਦੌਰਾਨ ਭਲਕੇ ਪੰਜਾਬ ’ਚ ਸੂਬਾ ਸਰਕਾਰ ਵਿਰੁਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ। ਇਸ ਮੀਟਿੰਗ ’ਚ ਸੂਬੇ ਦੇ ਵੱਡੇ ਆਗੂਆਂ ਨੇ ਮੀਟਿੰਗ ’ਚ ਹਿੱਸਾ ਲਿਆ।

ਜਾਣਕਾਰੀ ਅਨੁਸਾਰ SKM ਗ਼ੈਰ ਰਾਜਨੀਤਕ ਨੇ ਐਮਰਜੈਂਸੀ ਆਨਲਾਈਨ ਮੀਟਿੰਗ ਬੁਲਾਈ। ਮੀਟਿੰਗ ’ਚ ਪੰਜਾਬ ਸਰਕਾਰ ਵਿਰੁਧ ਪ੍ਰਦਰਸ਼ਨ ਕਰਨ ਦਾ ਵੱਡਾ ਐਲਾਨ ਕੀਤਾ ਗਿਆ। ਜਿਸ ਦੌਰਾਨ ਡੀਸੀ ਦਫ਼ਤਰਾਂ ਅੱਗੇ ਪ੍ਰਦਰਸ਼ਨ ਕੀਤੇ ਜਾਣਗੇ। ਕਾਕਾ ਕੋਟੜਾ ਤੇ ਹੋਰ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਤੇ ਜਗਜੀਤ ਡੱਲੇਵਾਲ ਨੂੰ ਪ੍ਰੈੱਸ ਕਾਨਫ਼ਰੰਸ ਕਰਨ ਤੋਂ ਰੋਕਣਾ ਤੇ ਉਨ੍ਹਾਂ ਨੂੰ ਘਰ ਵਿਚ ਨਜ਼ਰ ਬੰਦ ਕਰਨ ਵਿਰੁਧ ਰੋਸ ਪ੍ਰਗਟ ਕੀਤਾ ਜਾਵੇਗਾ। 

ਸੰਯੂਕਤ ਕਿਸਾਨ ਮੋਰਚਾ ਗ਼ੈਰ ਰਾਜਨੀਤਕ ਭਾਰਤ ਦੇ ਆਗੂ ਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਲੋਕਤੰਤਰ ਦਾ ਘਾਣ ਕਰ ਰਹੀ ਹੈ। 

ਉਨਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਵਿਰੁਧ ਜੇ ਕਿਸਾਨ ਕਿਸੇ ਵੀ ਜਗ੍ਹਾ ਕੋਈ ਧਰਨਾ ਪ੍ਰਦਰਸ਼ਨ ਕਰਨ ਜਾਂਦੇ ਹਨ ਤਾਂ ਉਨ੍ਹਾਂ ਨੂੰ ਜਾਂ ਤਾਂ ਘਰਾਂ ਵਿਚ ਨਜ਼ਰ ਬੰਦ ਕਰ ਲਿਆ ਜਾਂਦਾ ਹੈ ਜਾਂ ਫਿਰ ਲਾਠੀਚਾਰਜ ਕਰ ਕੇ ਜੇਲਾਂ ਵਿਚ ਸੁੱਟ ਦਿਤਾ ਜਾਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਠਿੰਡੇ ਜ਼ਿਲ੍ਹੇ ਦੇ ਇਕ ਪਿੰਡ ਵਿਚ, ਪਿੰਡ ਦੇ ਲੋਕਾਂ ਦੇ ਵਿਰੋਧ ਦੇ ਬਾਵਜੂਦ ਸਰਕਾਰ ਪਿੰਡ ਵਿਚਕਾਰੋਂ ਗੰਦੇ ਨਾਲੇ ਦਾ ਪਾਣੀ ਲੰਘਾ ਰਹੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement