ਪੀ.ਏ.ਯੂ. ਦਾ ਫ਼ੇਸਬੁੱਕ ਲਾਈਵ ਪ੍ਰੋਗਰਾਮ ਬਣਨ ਲੱਗਾ ਕਿਸਾਨਾਂ ਦਾ ਹਰਮਨ ਪਿਆਰਾ ਪ੍ਰੋਗਰਾਮ
Published : Jul 2, 2020, 11:02 am IST
Updated : Jul 2, 2020, 11:02 am IST
SHARE ARTICLE
PAU Live Program
PAU Live Program

ਅਗਲਾ ਫ਼ੇਸਬੁੱਕ ਲਾਈਵ 8 ਨੂੰ

ਲੁਧਿਆਣਾ, 1 ਜੁਲਾਈ (ਬਰਜਿੰਦਰ ਸਿੰਘ ਬਰਾੜ): ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਹਰ ਬੁੱਧਵਾਰ ਫੇਸਬੁੱਕ ਲਾਈਵ ਪ੍ਰੋਗਰਾਮ ' ਸਵਾਲ ਤੁਹਾਡੇ-ਜਵਾਬ ਪੀ.ਏ.ਯੂ. ਮਾਹਿਰਾਂ ਦੇ ' ਨੂੰ ਕਿਸਾਨਾਂ ਦਾ ਲਗਾਤਾਰ ਭਰਵਾਂ ਹੁੰਗਾਰਾਂ ਮਿਲ ਰਿਹਾ ਹੈ । ਪ੍ਰੋਗਰਾਮ ਲਈ ਕਿਸਾਨ ਆਪਣੇ ਲਿਖਤੀ ਸਵਾਲਾਂ ਦੇ ਨਾਲ-ਨਾਲ ਖੇਤੀ ਸਬੰਧਤ ਸਮੱਸਿਆਵਾਂ ਦੀਆਂ ਤਸਵੀਰਾਂ ਵੀ ਭੇਜਦੇ ਹਨ, ਜਿਸ ਸਬੰਧੀ ਮਾਹਿਰਾਂ ਵੱਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਜਵਾਬ ਦਿੱਤੇ ਜਾਂਦੇ ਹਨ।

PAUPAU

ਪ੍ਰੋਗਰਾਮ ਰਾਹੀਂ ਪੀ.ਏ.ਯੂ. ਵੱਲੋਂ ਚਲਾਏ ਜਾ ਰਹੇ ਟ੍ਰੇਨਿੰਗ ਪ੍ਰੋਗਰਾਮ ਅਤੇ ਦਾਖ਼ਲਿਆਂ ਸਬੰਧੀ ਵੀ ਸੂਚਨਾ ਦਿੱਤੀ ਜਾ ਰਹੀ ਹੈ। ਯੂਨੀਵਰਸਿਟੀ ਵੱਲੋਂ ਕੀਤੇ ਆਪਣੇ ਪੰਜਵੇਂ ਫੇਸਬੁੱਕ ਲਾਈਵ ਦੌਰਾਨ ਕਿਸਾਨਾਂ ਵੱਲੋਂ ਯੂਨੀਵਰਸਿਟੀ ਦੇ ਟ੍ਰੇਨਿੰਗ ਪ੍ਰੋਗਰਾਮ ਸਬੰਧੀ ਸਵਾਲਾਂ ਦੇ ਜਵਾਬ ਦਿੰਦੇ ਹੋਏ ਡਾ. ਲਵਲੀਸ਼ ਗਰਗ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਦਿੱਤੀਆਂ ਜਾਣ ਵਾਲੀਆਂ ਟ੍ਰੇਨਿੰਗ ਆਪਣੇ ਨਿਰਧਾਰਤ ਸਮੇਂ ਅਨੁਸਾਰ ਚੱਲ ਰਹੀਆਂ ਹਨ।

PAU Ludhiana PAU Ludhiana

ਉਨ੍ਹਾਂ ਦੱਸਿਆ ਕਿ ਕੋਵਿਡ-19 ਨੂੰ ਦੇਖਦੇ ਹੋਏ ਇਹ ਟ੍ਰੇਨਿੰਗ ਆਨਲਾਈਨ ਕੀਤੀਆਂ ਜਾ ਰਹੀਆਂ ਹਨ। ਕਿਸਾਨ ਸਾਰੀਆਂ ਟ੍ਰੇਨਿੰਗ ਸਬੰਧੀ ਜਾਣਕਾਰੀ ਯੂਨੀਵਰਸਿਟੀ ਦੀ ਵੈੱਬਸਾਈਡ ਉੱਤੇ ਜਾ ਕੇ ਇਸ ਸਾਈਟ ਦੇ ਖੱਬੇ ਹੱਥ ਸਕਿੱਲ ਡਿਵੈਲਪਮੈਂਟ ਸੈਂਟਰ ਤਹਿਤ 'ਅਪਕਮਿੰਗ ਟ੍ਰੇਨਿੰਗਜ਼' ਦੀ ਆਪਸ਼ਨ ਉੱਤੇ ਕਲਿੱਕ ਕਰਕੇ ਪ੍ਰਾਪਤ ਕਰ ਸਕਦੇ ਹਨ। ਟ੍ਰੇਨਿੰਗ ਲੈਣ ਲਈ ਕਿਸਾਨ ਵੈੱਬਸਾਈਟ ਉੱਤੇ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਜਦੋਂ ਵੀ ਟ੍ਰੇਨਿੰਗ ਕਰਵਾਈ ਜਾਵੇਗੀ ਕਿਸਾਨਾਂਂ ਨੂੰ ਪਹਿਲਾਂ ਸੂਚਿਤ ਕਰ ਦਿੱਤਾ ਜਾਵੇਗਾ।

FarmerFarmer

ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਦੱਸਿਆ ਕਿ ਜੁਲਾਈ-ਸਤੰਬਰ ਦਾ ਮਹੀਨਾ ਖ਼ਾਸ ਕਰ ਸਦਾਬਹਾਰ ਫ਼ਲਾਂ ਦੇ ਬੂਟੇ ਲਗਾਉਣ ਲਈ ਢੁੱਕਵਾਂ ਹੈ ।  ਅਪਰ ਨਿਰਦੇਸ਼ਕ ਸੰਚਾਰ ਡਾ. ਜਗਦੀਸ਼ ਕੌਰ ਨੇ ਪੀ.ਏ.ਯੂ ਦੇ ਇਸ ਉਪਰਾਲੇ ਨੂੰ ਦਿੱਤੇ ਹੁੰਗਾਰੇ ਲਈ ਕਿਸਾਨਾਂ ਦਾ ਸ਼ੁਕਰੀਆ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਅਗਲਾ ਫੇਸਬੁੱਕ ਲਾਈਵ 8 ਜੁਲਾਈ ਦਿਨ ਬੁੱਧਵਾਰ ਨੂੰ ਕੀਤਾ ਜਾਵੇਗਾ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement