ਸੁਪਰੀਮ ਕੋਰਟ ਨੇ ਦਿੱਲੀ, ਹਰਿਆਣਾ, ਪੰਜਾਬ, ਯੂਪੀ 'ਚ ਪਰਾਲੀ ਸਾੜਨ ਤੋਂ ਰੋਕਣ ਦੇ ਪ੍ਰਬੰਧਾਂ ਬਾਰੇ
Published : Aug 2, 2020, 9:16 am IST
Updated : Aug 2, 2020, 9:16 am IST
SHARE ARTICLE
Supreme Court
Supreme Court

ਸੁਪਰੀਮ ਕੋਰਟ ਨੇ ਦਿੱਲੀ, ਹਰਿਆਣਾ, ਪੰਜਾਬ, ਉਤਰ ਪ੍ਰਦੇਸ਼, ਮੱਧ ਪ੍ਰਦੇਸ਼ ਤੇ ਰਾਜਸਥਾਨ ਦੀਆਂ ਸਰਕਾਰਾਂ ਨੂੰ ਪਰਾਲੀ ਸਾੜਣ ਤੋਂ ਰੋਕਣ ਲਈ ਉਨ੍ਹਾਂ ਵਲੋਂ ਕੀਤੇ ਗਏ...

ਨਵੀਂ ਦਿੱਲੀ, 1 ਅਗੱਸਤ : ਸੁਪਰੀਮ ਕੋਰਟ ਨੇ ਦਿੱਲੀ, ਹਰਿਆਣਾ, ਪੰਜਾਬ, ਉਤਰ ਪ੍ਰਦੇਸ਼, ਮੱਧ ਪ੍ਰਦੇਸ਼ ਤੇ ਰਾਜਸਥਾਨ ਦੀਆਂ ਸਰਕਾਰਾਂ ਨੂੰ ਪਰਾਲੀ ਸਾੜਣ ਤੋਂ ਰੋਕਣ ਲਈ ਉਨ੍ਹਾਂ ਵਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਮੰਗੀ ਹੈ। ਸੁਪਰਮੀ ਕੋਰਟ ਨੇ ਇਹ ਵੀ ਦੱਸਣ ਲਈ ਕਿਹਾ ਹੈ ਕਿ ਪਿਛਲੇ ਸਾਲ ਦੀ ਪਰਾਲੀ ਸਾੜਣ ਵਾਲੀਆਂ ਕਿੰਨੀਆਂ ਘਟਨਾਵਾਂ ਤੇ ਕਿੱਥੇ-ਕਿੱਥੇ ਹੋਈਆਂ ਹਨ। ਅਦਾਲਤ ਨੇ ਸੂਬਿਆਂ ਤੋਂ ਪੁਛਿਆ ਹੈ ਕਿ ਇਨ੍ਹਾਂ ਘਟਨਾਵਾਂ ਲਈ ਕਿੰਨੇ ਕਿਸਾਨ ਜ਼ਿੰਮੇਵਾਰ ਹਨ। ਪੀਟੀਆਈ ਦੀ ਰੀਪੋਰਟ ਮੁਤਾਬਕ ਅਦਾਲਤ ਨੇ ਉਕਤ ਜਾਣਕਾਰੀਆਂ ਇਸ ਲਈ ਮੰਗੀਆਂ ਹਨ ਤਾਂ ਜੋ ਅਜਿਹੀਆਂ ਘਟਨਾਵਾਂ ਰੋਕਣ ਲਈ ਪਹਿਲਾਂ ਤੋਂ ਹੀ ਵਿਸ਼ੇਸ਼ ਉਪਾਅ ਕੀਤੇ ਜਾ ਸਕਣ।

ਜਸਟਿਸ ਅਰੁਣ ਮਿਸ਼ਰਾ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਅਸੀਂ ਅਗਲੀ ਤਾਰੀਕ ਨੂੰ ਡਿਜੀਟਲ ਬੈਠਕ ਰਾਹੀਂ ਦਿੱਲੀ, ਹਰਿਆਣਾ, ਪੰਜਾਬ, ਉਤਰ ਪ੍ਰਦੇਸ਼, ਮੱਧ ਪ੍ਰਦੇਸ਼ ਤੇ ਰਾਜਸਥਾਨ ਦੇ ਮੁੱਖ ਸਕੱਤਰਾਂ ਤੋਂ ਜਾਣਨਾ ਚਾਹੁੰਦੇ ਹਾਂ ਕਿ ਪਰਾਲੀ ਸਾੜਣ ਤੋਂ ਰੋਕਨ ਲਈ ਉਨ੍ਹਾਂ ਨੇ ਕੀ ਪ੍ਰਬੰਧ ਕੀਤੇ ਹਨ। ਅਦਾਲਤ ਨੇ ਕਿਹਾ ਹੈ ਕਿ ਇਹ ਜਾਣਨਾ ਇਸ ਲਈ ਜ਼ਰੂਰੀ ਹੈ ਕਿਉਂਕਿ ਪਰਾਲੀ ਸਾੜਣ ਦਾ ਸਮਾਂ ਨਜ਼ਦੀਕ ਆ ਰਿਹਾ ਹੈ।

ਅਦਾਲਤ ਨੇ ਕਿਹਾ ਕਿ ਸਾਨੂੰ ਦੱਸੋ ਕਿ ਪਰਾਲੀ ਸਾੜਣ ਦੀਆਂ ਕਿੰਨੀਆਂ ਘਟਨਾਵਾਂ ਹੋਈਆਂ ਹਨ ਇਸ ਲਈ ਕਿੰਨੇ ਕਿਸਾਨ ਜ਼ਿੰਮੇਵਾਰ ਸੀ। ਇਸ ਬਾਰੇ 'ਚ ਹਲਫ਼ਨਾਮਾ ਦਾਖ਼ਲ ਕਰਨ ਜਿਸ 'ਚ ਦਸਿਆ ਜਾਵੇ ਕਿ ਕਿਹੜੀਆਂ-ਕਿਹੜੀਆਂ ਥਾਵਾਂ 'ਤੇ ਅਜਿਹੀਆਂ ਘਟਨਾਵਾਂ ਹੋਈਆਂ। ਅਜਿਹਾ ਇਸ ਲਈ ਕਿਉਂਕਿ ਇਸ ਸਾਲ ਉਚਿੱਤ ਯੋਜਨਾ ਨਾਲ ਪਹਿਲਾਂ ਤੋਂ ਹੀ ਇਨ੍ਹਾਂ ਇਲਾਕਿਆਂ 'ਚ ਵਿਸ਼ੇਸ਼ ਪ੍ਰਬੰਧ ਕਰਨੇ ਹੋਣਗੇ। (ਪੀਟੀਆਈ)

PhotoPhoto

ਸੂਬੇ ਦਸਣ ਕਿ ਪਰਾਲੀ ਸਾੜਨ ਤੋਂ ਰੋਕਨ ਲਈ ਕੀ ਕੀਤਾ

ਸੁਪਰੀਮ ਕੋਰਟ ਪ੍ਰਦੂਸ਼ਣ 'ਤੇ ਲਗਾਮ ਲਾਉਣਾ ਲਈ ਪਰਾਲੀ ਸਾੜਨ ਸਣੇ ਵੱਖ-ਵੱਖ ਪਹਿਲੂਆਂ 'ਤੇ ਗ਼ੌਰ ਕਰ ਰਹੀ ਹੈ। ਅਦਾਲਤ ਨੇ ਕਿਹਾ ਕਿ ਸੂਬਿਆਂ ਨੂੰ ਇਸ ਨੂੰ ਰੋਕਨ ਲਈ ਚੁੱਕੇ ਗਏ ਕਦਮਾਂ ਬਾਰੇ ਦੱਸਣਾ ਚਾਹੀਦਾ ਹੈ। ਅਦਾਲਤ ਨੇ ਮਾਮਲੇ 'ਚ ਅਗਲੀ ਸੁਣਵਾਈ 10 ਅਗੱਸਤ ਨੂੰ ਤੈਅ ਕੀਤੀ ਹੈ। ਬੈਂਚ 'ਚ ਜਸਟਿਸ ਬੀਆਰ ਗਬਈ ਤੇ ਜਸਟਿਸ ਕ੍ਰਿਸ਼ਣ ਮੁਰਾਰੀ ਵੀ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਪਰਾਲੀ ਸਾੜਨਾ ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਤੇ ਰਾਜਸਥਾਨ 'ਚ ਪ੍ਰਦੂਸ਼ਣ ਦਾ ਇਕ ਵੱਡਾ ਸ੍ਰੋਤ ਹੈ।  

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement