
ਝੋਨੇ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਝੋਨਾ ਆਉਣਾ ਸ਼ੁਰੂ
ਫਿਰੋਜ਼ਪੁਰ - ਝੋਨੇ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਝੋਨਾ ਆਉਣਾ ਸ਼ੁਰੂ ਹੋ ਗਿਆ ਹੈ। ਜਿਸ ਅਧੀਨ ਮੁੱਖ ਅਨਾਜ ਮੰਡੀ ਗੁਰੂ ਹਰ ਸਹਾਏ ਵਿਖੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਝੋਨੇ ਦੀ ਸਰਕਾਰੀ ਖ਼ਰੀਦ ਦਾ ਉਦਘਾਟਨ ਕੀਤਾ।
ਇਸ ਦੇ ਨਾਲ ਹੀ ਦੱਸ ਦਈਏ ਕਿ ਕੱਲ੍ਹ ਰਾਣਾ ਗੁਰਮੀਤ ਸਿੰਘ ਸੋਢੀ ਨੇ ਗੁਰੂਹਰਸਹਾਏ ਜ਼ਿਲਾ ਫ਼ਿਰੋਜ਼ਪੁਰ ਵਿਖੇ 8 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਾਮਦਾਸ ਸਟੇਡੀਅਮ ਦੀ ਅਪਗ੍ਰੇਡੇਸ਼ਨ ਦਾ ਨੀਂਹ ਪੱਥਰ ਰੱਖਿਆ ਸੀ। ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਰਾਣਾ ਸੋਢੀ ਨੇ ਦੱਸਿਆ ਕਿ 8 ਕਰੋੜ ਤੋਂ ਵੱਧ ਦੀ ਰਾਸ਼ੀ ਨਾਲ ਇਸ ਖੇਡ ਸਟੇਡੀਅਮ ਦੀ ਅਪਗ੍ਰੇਡੇਸ਼ਨ ਕੀਤੀ ਜਾਵੇਗੀ,
ਜਿਸ ਵਿੱਚ 400 ਮੀਟਰ ਅਥਲੈਟਿਕਸ ਟਰੈਕ, 6 ਲੇਨ ਸਿੰਥੈਟਿਕ ਟਰੈਕ, ਨਵੇਂ ਪਵੀਲੀਅਨ ਬਲਾਕ, ਆਧੁਨਿਕ ਜਿੰਮ ਅਤੇ ਖੇਡ ਮੈਦਾਨਾਂ ਦੀ ਉਸਾਰੀ ਦਾ ਕੰਮ ਕਰਵਾਇਆ ਜਾਵੇਗਾ ਤਾਂ ਜੋ ਖਿਡਾਰੀਆਂ ਨੂੰ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।