
ਪੰਜਾਬ ਅਤੇ ਹਰਿਆਣਾ ਵਿਚ ਝੋਨੀ ਦੀ ਸਰਕਾਰ ਖਰੀਦ 10 ਦਿਨ ਅੱਗੇ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਬਾਅਦ ਕਿਸਾਨਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ।
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਵਿਚ ਝੋਨੀ ਦੀ ਸਰਕਾਰ ਖਰੀਦ 10 ਦਿਨ ਅੱਗੇ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਬਾਅਦ ਕਿਸਾਨਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਚਲਦਿਆਂ ਅੱਜ ਦੋਵੇਂ ਸੂਬਿਆਂ ਦੇ ਕਿਸਾਨਾਂ ਵਲੋਂ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਪਟਿਆਲਾ ਅਤੇ ਬਟਾਲਾ ਵਿਚ ਕਿਸਾਨ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਬਾਹਰ ਡਟੇ ਰਹੇ। ਕਿਸਾਨਾਂ ਨੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਕਰਦਿਆਂ ਅਪਣਾ ਰੋਸ ਪ੍ਰਗਟਾਇਆ।
Farmers protests outside MLAs Houses
ਹੋਰ ਪੜ੍ਹੋ: PM ਮੋਦੀ ਤੇ ਰਾਸ਼ਟਰਪਤੀ ਸਮੇਤ ਕਈ ਆਗੂਆਂ ਨੇ ਲਾਲ ਬਹਾਦਰ ਸ਼ਾਸਤਰੀ ਨੂੰ ਦਿੱਤੀ ਸ਼ਰਧਾਂਜਲੀ
ਬਟਾਲਾ ਵਿਚ ਕਿਸਾਨਾਂ ਵਲੋਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਇਸੇ ਤਰ੍ਹਾਂ ਪਟਿਆਲਾ ਵਿਚ ਕਿਸਾਨਾਂ ਨੇ ਬ੍ਰਹਮ ਮੋਹਿੰਦਰਾ ਦੀ ਕੋਠੀ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਹੁਕਮ ਜਾਰੀ ਕੀਤੇ ਹਨ ਕਿ ਪੰਜਾਬ ਵਿਚ ਬਾਹਰੀ ਸੂਬਿਆਂ ਦਾ ਝੋਨਾ ਨਹੀਂ ਆਉਣਾ ਚਾਹੀਦਾ।
Farmers protests outside MLAs Houses
ਹੋਰ ਪੜ੍ਹੋ: ਝੋਨੇ ਦੀ ਖਰੀਦ ਸਬੰਧੀ ਕੇਜਰੀਵਾਲ ਦੀ ਕੇਂਦਰ ਨੂੰ ਅਪੀਲ, ‘ਕੱਲ੍ਹ ਤੋਂ ਹੀ ਸ਼ੁਰੂ ਕਰਵਾਈ ਜਾਵੇ ਖਰੀਦ’
ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਲੋਂ ਝੋਨੇ ਦੀ ਸਰਕਾਰੀ ਖਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਕਿਉਂਕਿ ਸਰਕਾਰ ਵਲੋਂ ਪਹਿਲਾਂ ਝੋਨੇ ਦੀ ਸਰਕਾਰੀ ਖਰੀਦ ਲਈ 1 ਅਕਤੂਬਰ ਤਰੀਕ ਤੈਅ ਕੀਤੀ ਗਈ ਸੀ ਪਰ ਕੇਂਦਰ ਸਰਕਾਰ ਨੇ ਨਮੀ ਦਾ ਹਵਾਲਾ ਦਿੰਦਿਆਂ ਸਰਕਾਰੀ ਖਰੀਦ 11 ਅਕਤੂਬਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।