ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲ ਵੱਲ ਖੜ੍ਹੇ ਬਕਾਏ 31 ਮਾਰਚ ਤੱਕ ਅਦਾ ਕੀਤੇ ਜਾਣਗੇ: ਗੁਰਮੀਤ ਸਿੰਘ ਖੁੱਡੀਆਂ
Published : Nov 2, 2023, 9:36 pm IST
Updated : Nov 2, 2023, 9:36 pm IST
SHARE ARTICLE
 All dues of sugarcane farmers pending against Golden Sandhar Mills to be cleared by March 31: Gurmeet Singh Khudian
All dues of sugarcane farmers pending against Golden Sandhar Mills to be cleared by March 31: Gurmeet Singh Khudian

• ਬਕਾਏ ਦੀ ਅਦਾਇਗੀ ਲਈ ਸੰਧਰ ਮਿੱਲ ਦੇ ਡਿਫਾਲਟਰ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ



 

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਵੱਲ ਖੜ੍ਹੇ ਬਕਾਇਆ ਲਗਭਗ 41 ਕਰੋੜ ਰੁਪਏ ਦੀ ਅਦਾਇਗੀ 31 ਮਾਰਚ, 2024 ਤੱਕ ਕਰਵਾ ਦਿੱਤੀ ਜਾਵੇਗੀ।  

ਖੇਤੀਬਾੜੀ ਮੰਤਰੀ ਅਤੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਬੀ.ਕੇ.ਯੂ. (ਦੋਆਬਾ) ਦੇ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਬੀ.ਕੇ.ਯੂ. (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਦੀ ਅਗਵਾਈ ਵਿੱਚ ਆਏ ਗੰਨਾ ਕਾਸ਼ਤਕਾਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.) ਇੰਟੈਲੀਜੈਂਸ ਜਸਕਰਨ ਸਿੰਘ ਵੀ ਹਾਜ਼ਰ ਸਨ।

ਗੁਰਮੀਤ ਸਿੰਘ ਖੁੱਡੀਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ ਮੌਜੂਦਾ ਮਿੱਲ ਮਾਲਕ ਵੱਲੋਂ ਕਿਸਾਨਾਂ ਨੂੰ 9.72 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਜਾਵੇ ਅਤੇ ਇਸ ਸਾਲ ਗੰਨੇ ਦੀ ਪਿੜਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਲਗਭਗ 2 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਅਦਾ ਕਰਵਾਈ ਜਾਵੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ 31 ਮਾਰਚ 2024 ਤੱਕ ਗੰਨਾ ਕਾਸ਼ਤਕਾਰਾਂ ਦੀ ਬਾਕੀ ਬਚਦੀ ਸਾਰੀ ਰਾਸ਼ੀ ਦੀ ਅਦਾਇਗੀ ਲਈ ਗੋਲਡਨ ਸੰਧਰ ਮਿੱਲ ਦੇ ਡਿਫਾਲਟਰ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ।

ਉਨ੍ਹਾਂ ਨੇ ਪਿਛਲੇ ਕੁਝ ਦਿਨਾਂ ਤੋਂ ਪ੍ਰਦਰਸ਼ਨਾਂ ਉਪਰੰਤ ਸੀਲ ਕੀਤੀ ਮਿੱਲ ਨੂੰ ਤੁਰੰਤ ਖੋਲ੍ਹਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਤਾਂ ਜੋ ਲੋੜੀਂਦੀ ਮੁਰੰਮਤ ਕਰਵਾ ਕੇ ਇਸ ਸਾਲ ਪਿੜਾਈ ਸੀਜ਼ਨ ਤੋਂ ਪਹਿਲਾਂ ਇਸ ਮਿੱਲ ਨੂੰ ਕਾਰਜਸ਼ੀਲ ਕੀਤਾ ਜਾ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਸਬੰਧੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਸਪੱਸ਼ਟ ਕਿਹਾ ਕਿ ਕਿਸੇ ਨੂੰ ਵੀ ਕਿਸਾਨਾਂ ਦੇ ਹਿੱਤਾਂ ਨੂੰ ਢਾਹ ਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Tags: #punjab

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement