Farmers Protest in Delhi: ਦਿੱਲੀ ਮੋਰਚੇ ਦਾ ਫਿਰ ਤੋਂ ਵਜਿਆ ਬਿਗਲ
Published : Jan 3, 2024, 7:32 am IST
Updated : Jan 3, 2024, 7:32 am IST
SHARE ARTICLE
Farmers Protest
Farmers Protest

18 ਉੱਤਰ ਭਾਰਤੀ ਜਥੇਬੰਦੀਆਂ ਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਕ) ਵਲੋਂ 13 ਫ਼ਰਵਰੀ ਨੂੰ ਦਿੱਲੀ ਕੂਚ ਦਾ ਐਲਾਨ

Farmers Protest in Delhi: ਉਤਰੀ ਭਾਰਤ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਅਤੇ ਸੰਜੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਕ) ਦੇ ਸਾਂਝੇ ਸੱਦੇ ’ਤੇ ਹੋਈ ਜੰਡਿਆਲਾ ਗੁਰੂ ਦਾਣਾ ਮੰਡੀ ਦੀ ਮਹਾਂਰੈਲੀ ਵਿਚ ਲੱਖਾਂ ਦੇ ਠਾਠਾਂ ਮਾਰਦੇ ਇਕੱਠ ਵਿਚ ਦੋਵਾਂ ਫ਼ੋਰਮਾਂ ਵਲੋਂ 13 ਫ਼ਰਵਰੀ ਨੂੰ ਸਾਂਝੇ ਦਿੱਲੀ ਕੂਚ ਦਾ ਐਲਾਨ ਕਰ ਕੇ ਇਕ ਵਾਰ ਫਿਰ ਤੋਂ ਦਿੱਲੀ ਮੋਰਚੇ ਦੇ ਬਿਗਲ ਵਜਾ ਦਿਤੇ ਗਏ ਹਨ।

ਇਸ ਮੌਕੇ ਆਗੂਆਂ ਨੇ ਲੋਕਾਂ ਦੇ ਉਮੜੇ ਜਨ ਸੈਲਾਬ ਨੂੰ ਸੰਬੋਧਨ ਹੁੰਦੇ ਕਿਹਾ ਕਿ ਕੇਂਦਰ ਵਿਚ ਆਈਆਂ ਸੱਭ ਸਰਕਾਰਾਂ ਨੇ ਦੇਸ਼ ਦੇ ਹਰ ਤਰ੍ਹਾਂ ਦੇ ਸਰੋਤਾਂ ਨੂੰ ਦੇਸੀ ਅਤੇ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੇ ਹੱਥੀਂ ਦੇਸ਼ ਵੇਚਣ ਵਾਲੀਆਂ ਨੀਤੀਆਂ ਤਹਿਤ ਕੰਮ ਕੀਤਾ ਹੈ ਅਤੇ 10 ਸਾਲ ਤੋਂ ਭਾਜਪਾ ਸਰਕਾਰ ਪਿਛਲੀਆਂ ਸਰਕਾਰਾਂ ਤੋਂ ਵੀ ਅੱਗੇ ਵਧ ਕੇ ਕੰਮ ਕਰ ਰਹੀ ਹੈ ਅਤੇ ਅੱਜ ਦੇਸ਼ ਦੇ ਖੇਤੀ ਸੈਕਟਰ ਅਤੇ ਜ਼ਮੀਨਾਂ ਉਪਰ ਕਾਰਪੋਰੇਟ ਦੇ ਕਬਜ਼ੇ ਕਰਵਾਉਣ ਦੀ ਨੀਤੀ ਤਹਿਤ ਕੰਮ ਕਰ ਰਹੀ ਹੈ ਜਿਸ ਨਾਲ ਕਿਸਾਨਾਂ-ਮਜ਼ਦੂਰਾਂ ਦੀ ਤਬਾਹੀ ਨਿਸ਼ਚਤ ਹੈ ।

ਉਨ੍ਹਾਂ ਕਿਹਾ ਕਿ  ਇਹ ਇਕੱਠ ਕੇਂਦਰ ਸਰਕਾਰ ਤੋਂ ਮੰਗ ਕਰਦਾ ਹੈ ਕਿ ਸਾਰੀਆਂ ਫ਼ਸਲਾਂ ਦੀ ਖਰੀਦ ਤੇ ਐਮ.ਐਸ.ਪੀ. ਗਾਰੰਟੀ ਕਨੂੰਨ ਬਣਾ ਕੇ ਫ਼ਸਲਾਂ ਦੇ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀ ਰੀਪੋਰਟ ਅਨੁਸਾਰ ਸੀ-2 +50% ਦੇ ਫਾਰਮੂਲੇ ਨਾਲ ਦਿਤੇ ਜਾਣ, ਫ਼ਸਲੀ ਬੀਮਾ ਯੋਜਨਾ ਸਰਕਾਰ ਦੁਆਰਾ ਲਾਗੂ ਕੀਤੀ ਜਾਵੇ, ਕਿਸਾਨ ਅਤੇ ਖੇਤ ਮਜ਼ਦੂਰ ਦੀ ਪੂਰਨ ਕਰਜ਼ ਮੁਕਤੀ ਕੀਤੀ ਜਾਵੇ, ਜ਼ਮੀਨ ਐਕਵਾਇਰ ਕਰਨ ਸਬੰਧੀ 2013 ਦੇ ਕਾਨੂੰਨ ਵਿਚ ਸਾਲ 2015 ਦੌਰਾਨ ਕੀਤੀਆਂ ਸੋਧਾਂ ਰੱਦ ਕਰ ਕੇ ਪਹਿਲੇ ਰੂਪ ਵਿਚ ਲਾਗੂ ਕੀਤਾ ਜਾਵੇ, ਵਿਸ਼ਵ ਵਪਾਰ ਸੰਸਥਾ ਨਾਲ ਕੀਤੇ ਸਮਝੌਤਿਆਂ ਵਿਚੋਂ ਭਾਰਤ ਬਾਹਰ ਆਵੇ ਅਤੇ ਭਾਰਤ ਦੇ ਕਿਸਾਨ ਦੀ ਕੁਲ ਫ਼ਸਲ ਪਹਿਲ ਦੇ ਆਧਾਰ ’ਤੇ ਖਰੀਦੀ ਜਾਵੇ, 58 ਸਾਲ ਦੀ ਉਮਰ ਦੇ ਕਿਸਾਨ ਅਤੇ ਖੇਤ ਮਜ਼ਦੂਰ ਦੀ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਬਿਜਲੀ ਬਿੱਲ 2020 ਨੂੰ ਪੂਰੀ ਤਰ੍ਹਾਂ ਰੱਦ ਕੀਤਾ ਜਾਵੇ, ਲਖੀਮਪੁਰ ਖੀਰੀ ਕਤਲਕਾਂਡ ਦਾ ਇਨਸਾਫ਼ ਕੀਤਾ ਜਾਵੇ, ਦਿੱਲੀ ਮੋਰਚੇ ਦੌਰਾਨ ਪਏ ਪੁਲਿਸ ਕੇਸ ਰੱਦ ਕੀਤੇ ਜਾਣ, ਵਾਅਦੇ ਅਨੁਸਾਰ ਕਿਸਾਨੀ ਮੋਰਚਿਆਂ ਦੇ ਸ਼ਹੀਦ ਪਰਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦੀ ਮੰਗ ਸਮੇਤ ਅਹਿਮ ਮੰਗਾਂ ਦੀ ਪੂਰਤੀ ਲਈ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ, ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ਦੇ ਕਿਸਾਨ-ਮਜ਼ਦੂਰ ਕੇਂਦਰ ਦੀ ਮੋਦੀ ਸਰਕਾਰ ਵਿਰੁਧ ਦੇਸ਼ ਪਧਰੀ ਅੰਦੋਲਨ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ।

ਇਕੱਠ ਵਿਚ ਮਤੇ ਪਾ ਕੇ ਮੰਗ ਕੀਤੀ ਗਈ ਕਿ ਸੂਬੇ ਅੰਦਰ ਨਸ਼ੇ ਕਾਰਨ ਹੋਰ ਰਹੀਆਂ ਮੌਤਾਂ ’ਤੇ ਇਕੱਠ ਚਿੰਤਾ ਕਰਦਾ ਹੈ ਅਤੇ ਕੇਂਦਰ ਸਮੇਤ ਸੂਬਾ ਸਰਕਾਰ ਤੋਂ ਮੰਗ ਕਰਦਾ ਹੈ ਕਿ ਨਸ਼ੇ ’ਤੇ ਪੂਰਨ ਤੌਰ ਪਾਬੰਦੀ ਲੱਗੇ ਅਤੇ ਪੀੜਤ ਨੌਜਵਾਨਾਂ ਦਾ ਇਲਾਜ ਕਰਵਾ ਕੇ ਮੁੜ ਵਸੇਬਾ ਕੀਤਾ ਜਾਵੇ, ਤਰ੍ਹਾਂ ਦੇ ਆਬਾਦਕਾਰਾਂ ਨੂੰ ਕਾਨੂੰਨ ਬਣਾ ਕੇ ਮਾਲਕੀ ਹੱਕ ਦਿਤੇ ਜਾਣ, ਖੇਤੀ ਜਿਣਸਾਂ ਅਤੇ ਹਰ ਤਰ੍ਹਾਂ ਦੇ ਵਪਾਰ ਲਈ ਵਾਹਗਾ ਅਤੇ ਅਟਾਰੀ ਸਰਹੱਦ ਖੋਲ੍ਹੇ ਜਾਣ, ਲਾਈਨ ਖੇਤੀਬਾੜੀ ਨਾਲ ਜੁੜੀਆਂ ਹੋਈਆਂ ਸਨ ਤਾਂ ਨੂੰ ਬੰਦ ਕਰਨ ਦੀ ਬਜਾਏ ਉਨ੍ਹਾਂ ਨੂੰ ਵਾਧਾ ਰੂਪ ਵਿਚ ਚਾਲੂ ਰਖਿਆ ਜਾਵੇ ਧੂਰੀ ਮਿਲ, ਸੇਰੋ ਗੰਨਾ ਮਿਲ ਤੇ ਹੋਰ ਨਰਮੇ ਨਾਲ ਸਬੰਧਤ ਸਨਅਤਾਂ ਨੂੰ ਕਾਇਮ ਰਖਿਆ ਜਾਵੇ।

ਲਖੀਮਪੁਰ ਕਤਲ ਕਾਂਡ ਦੇ ਦੋਸ਼ੀ ਅਜੇ ਮਿਸ਼ਰਾ ਨੂੰ ਲਖੀਮਪੁਰ ਦੇ ਗੁਰਦੁਆਰਾ ਸਾਹਿਬ ਵਿਚ ਬਾਬਾ ਗੁਰਨਾਮ ਸਿੰਘ ਵਲੋਂ ਕੀਤੇ ਗਏ ਸਨਮਾਨ ਦੀ ਇਹ ਇਕੱਠ ਨਿੰਦਿਆਂ ਕਰਦਾ ਹੈ ਅਤੇ ਜਥੇਦਾਰ ਨੂੰ ਅਪੀਲ ਕਰਦਾ ਹੈ ਕਿ ਅਜਿਹੇ ਕਿਸੇ ਵਿਅਕਤੀ ਨੂੰ ਗੁਰੂ ਘਰ ਤੋਂ ਸਨਮਾਨਤ ਕਰਨ ’ਤੇ ਰੋਕ ਲਾਉਣ ਲਈ ਹੁਕਮਨਾਮਾ ਜਾਰੀ ਕਰਨ, ਜਨਤਕ ਖੇਤਰ ਵਿਚ ਪੱਕੀ ਭਰਤੀ ਯਕੀਨੀ ਬਣਾਈ ਜਾਵੇ, ਡਰਾਈਵਰ ਭਾਈਚਾਰੇ ਵਲੋਂ ਕੀਤੀ ਹੜਤਾਲ ਦਾ ਇਹ ਇਕੱਠ ਸਮਰਥਨ ਕਰਦਾ ਹੈ ਅਤੇ ਉਪਰੋਕਤ ਕਾਨੂੰਨ ’ਤੇ ਮੁੜ ਵਿਚਾਰ ਦੀ ਅਪੀਲ ਕਰਦਾ ਹੈ।  ਉਨ੍ਹਾਂ ਪੰਜਾਬੀਆਂ ਨੂੰ ਮਾਲਵੇ ਦੀ ਧਰਤੀ ਤੇ 6 ਜਨਵਰੀ ਦੀ ਮਹਾਂਰੈਲੀ ਵਿਚ ਵਧ-ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ।

ਇਸ ਮੌਕੇ ਪੰਜਾਬ ਸਮੇਤ ਵੱਖ ਵੱਖ ਰਾਜਾਂ ਦੀਆਂ ਜਥਬੰਦੀਆਂ ਤੋਂ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ, ਜਸਵਿੰਦਰ ਸਿੰਘ ਲੌਂਗੋਵਾਲ, ਬਲਦੇਵ ਸਿੰਘ ਜੀਰਾ, ਓਂਕਾਰ ਸਿੰਘ, ਮਲਕੀਤ ਸਿੰਘ, ਚਮਕੌਰ ਸਿੰਘ, ਗੁਰਧਿਆਨ ਸਿੰਘ, ਦੇਸਰਾਜ ਮੋਦਗਿਲ, ਗੁਰਮੀਤ ਸਿੰਘ ਮਾਂਗਟ, ਅਮਰਜੀਤ ਸਿੰਘ ਮੋਹੜੀ, ਇੰਦਰਜੀਤ ਸਿੰਘ ਕੋਟ ਬੁੱਢਾ, ਸੁਖਜਿੰਦਰ ਸਿੰਘ ਖੋਸਾ, ਲਖਵਿੰਦਰ ਸਿੰਘ ਸਿਰਸਾ, ਬਲਦੇਵ ਸਿੰਘ ਸਿਰਸਾ, ਦਵਿੰਦਰ ਸਿੰਘ ਡੱਫ਼ਰ, ਹਰਪ੍ਰੀਤ ਸਿੰਘ ਸੰਧੂ, ਅਤਰ ਸਿੰਘ ਕੋਟਲਾ, ਸਤਨਾਮ ਸਿੰਘ ਬਾਗੜੀਆਂ ਨੇ ਸੰਬੋਧਨ ਕੀਤਾ। ਸਟੇਜ ਸੰਚਾਲਨ ਕਮੇਟੀ ਵਿਚ ਦਿਲਬਾਗ ਸਿੰਘ ਹਰੀਗੜ੍ਹ, ਹਰਵਿੰਦਰ ਸਿੰਘ ਮਸਾਣੀਆਂ, ਸੁਰਿੰਦਰ ਸਿੰਘ, ਦਵਿੰਦਰ ਸਿੰਘ, ਕਰਮਜੀਤ ਸਿੰਘ ਨੰਗਲੀ, ਨਰਿੰਦਰ ਸਿੰਘ ਕੋਟਲਾ ਬਾਮਾ ਸ਼ਾਮਲ ਰਹੇ ਅਤੇ ਸੁਖਵਿੰਦਰ ਸਿੰਘ ਸਭਰਾ ਵਲੋਂ ਸਟੇਜ ਸਕੱਤਰ ਦੀ ਡਿਊਟੀ ਨਿਭਾਈ ਗਈ।  

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM
Advertisement