Farming News: ਬੇਮੌਸਮੇ ਮੀਂਹ ਤੇ ਗੜੇਮਾਰੀ ਨੇ ਕਿਸਾਨਾਂ ਦੀ ਵਧਾਈ ਚਿੰਤਾ, ਖੇਤਾਂ ਵਿਚ ਖੜੀ ਫ਼ਸਲ ਵਿਛੀ
Published : Mar 3, 2025, 10:49 am IST
Updated : Mar 3, 2025, 11:45 am IST
SHARE ARTICLE
Unseasonal rain and hail have raised the concern of farmers News
Unseasonal rain and hail have raised the concern of farmers News

Farming News: ਮੀਂਹ ਤੇ ਗੜੇਮਾਰੀ ਨਾਲ ਕਣਕ ਦੇ ਝਾੜ 'ਤੇ ਪੈ ਸਕਦੈ ਅਸਰ

Unseasonal rain and hail have raised the concern of farmers News: ਪਿਛਲੇ ਦੋ ਦਿਨਾਂ ਤੋਂ ਬੇਮੌਸਮੇ ਮੀਂਹ ਅਤੇ ਗੜੇਮਾਰੀ ਨੇ ਪੰਜਾਬ ਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਸਰ੍ਹੋਂ, ਕਣਕ, ਫਲਾਂ ਅਤੇ ਸਬਜ਼ੀਆਂ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ, ਜਿਸ ਨਾਲ ਕਿਸਾਨ ਪ੍ਰੇਸ਼ਾਨ ਹਨ। ਅਧਿਕਾਰੀਆਂ ਅਨੁਸਾਰ, ਇਹ 10 ਦਿਨਾਂ ਦੇ ਅੰਦਰ ਖ਼ਰਾਬ ਮੌਸਮ ਦੀ ਦੂਜੀ ਘਟਨਾ ਹੈ, ਜਿਸ ਨਾਲ ਕਣਕ, ਆਲੂ, ਮੱਕੀ ਅਤੇ ਸੂਰਜਮੁਖੀ ਵਰਗੀਆਂ ਪ੍ਰਮੁੱਖ ਫ਼ਸਲਾਂ ਪ੍ਰਭਾਵਿਤ ਹੋਈਆਂ ਹਨ। 

ਕਿਸਾਨ ਖਾਸ ਤੌਰ 'ਤੇ ਕਣਕ ਦੀ ਫ਼ਸਲ ਨੂੰ ਲੈ ਕੇ ਚਿੰਤਤ ਹਨ, ਮੀਂਹ ਤੇ ਗੜੇਮਾਰੀ ਨਾਲ ਝਾੜ 'ਤੇ ਅਸਰ ਪੈ ਸਕਦਾ ਹੈ। ਮੀਂਹ, ਗੜੇਮਾਰੀ ਤੇ ਤੇਜ਼ ਹਵਾਵਾਂ ਨੇ ਬਹੁਤ ਸਾਰੀਆਂ ਪੱਕ ਰਹੀਆਂ ਫ਼ਸਲਾਂ ਨੂੰ ਖੇਤਾਂ ਵਿਚ ਹੀ ਵਿਛਾ ਦਿੱਤਾ ਹੈ, ਜਿਸ ਕਾਰਨ ਫ਼ਸਲਾਂ ਦੀ ਗੁਣਵੱਤਾ ’ਤੇ ਕਾਫ਼ੀ ਪ੍ਰਭਾਵ ਪਵੇਗਾ। ਇਸ ਬਸੰਤ ਰੁੱਤ ’ਚ ਕਣਕ ਦੀ ਫ਼ਸਲ ਦੇ ਨਾਲ-ਨਾਲ ਸਰ੍ਹੋਂ ਅਤੇ ਪੱਠਿਆਂ ਦੀਆਂ ਫ਼ਸਲਾਂ ਵੀ ਕਾਫ਼ੀ ਪ੍ਰਭਾਵਿਤ ਹੋ ਸਕਦੀਆਂ ਹਨ।

ਇਸ ਕਾਰਨ ਕਿਸਾਨਾਂ ਨੂੰ ਇਸ ਸੀਜ਼ਨ ’ਚ ਦੋਹਰੀ ਮਾਰ ਝੱਲਣੀ ਪੈ ਸਕਦੀ ਹੈ। ਦੂਜੇ ਪਾਸੇ ਗੜੇਮਾਰੀ ਕਾਰਨ ਕਈ ਪਿੰਡਾਂ ’ਚ ਕੱਚੇ ਘਰਾਂ ਦੀਆਂ ਛੱਤਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ ਅਤੇ ਕਈ ਕੱਚੇ ਘਰਾਂ ਦੀਆਂ ਛੱਤਾਂ ਡਿੱਗਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।

ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਚੰਗੀ ਧੁੱਪ ਕਾਰਨ ਕਿਸਾਨਾਂ ਦੇ ਚਿਹਰੇ ਖਿੜ ਗਏ ਸਨ ਕਿਉਂਕਿ ਧੁੱਪ ਕਾਰਨ ਉਨ੍ਹਾਂ ਨੂੰ ਉਮੀਦ ਸੀ ਕਿ ਇਸ ਵਾਰ ਫ਼ਸਲ ਬਹੁਤ ਵਧੀਆ ਹੋਵੇਗੀ ਅਤੇ ਆਮਦਨ ਵੀ ਕਾਫ਼ੀ ਚੰਗੀ ਹੋਵੇਗੀ ਪਰ ਪਿਛਲੇ ਤਿੰਨ-ਚਾਰ ਦਿਨਾਂ ਤੋਂ ਅਚਾਨਕ ਖ਼ਰਾਬ ਮੌਸਮ ਕਾਰਨ ਉਨ੍ਹਾਂ ਦੀਆਂ ਉਮੀਦਾਂ ‘ਤੇ ਪਾਣੀ ਫੇਰ ਗਿਆ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement