Punjab News: ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਪੀ.ਐਸ.ਪੀ.ਸੀ.ਐਲ. ਨੇ ਸਥਾਪਤ ਕੀਤਾ ਕੰਟਰੋਲ ਰੂਮ
Published : Apr 3, 2024, 7:15 am IST
Updated : Apr 3, 2024, 7:15 am IST
SHARE ARTICLE
To prevent the crop from catching fire, PSPCL has established a control room
To prevent the crop from catching fire, PSPCL has established a control room

ਕਿਸਾਨਾਂ ਨੂੰ ਵੀ ਕੁੱਝ ਸਾਵਧਾਨੀਆਂ ਵਰਤਣ ਦੀ ਅਪੀਲ

Punjab News: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ। ਇਸ ਨਾਲ ਹੀ ਪੀ ਐਸ ਪੀ ਸੀ ਐਲ  ਵਲੋਂ ਕਿਸਾਨਾਂ ਨੂੰ  ਵੀ ਕੁੱਝ ਸਾਵਧਾਨੀਆਂ ਵਰਤਣ ਦੀ ਅਪੀਲ  ਕੀਤੀ ਗਈ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀ ਘਟਨਾ ਤੋਂ ਬਚਿਆ ਜਾ ਸਕੇ।

ਪੀ ਐਸ ਪੀ ਸੀ ਐਲ ਦੇ ਇਕ ਬੁਲਾਰੇ ਮੁਤਾਬਕ ਸੂਬੇ ਭਰ ਅੰਦਰ ਖੇਤਾਂ ਉਪਰੋਂ ਨਿਕਲਣ ਵਾਲੀਆਂ ਬਿਜਲੀ ਦੀਆਂ ਤਾਰਾਂ ਨੂੰ ਲੈ ਕੇ ਵਿਭਾਗ ਨੇ ਨਿਗਰਾਨੀ ਵਧਾ ਦਿਤੀ ਹੈ। ਇਸ ਲੜੀ ਹੇਠ, ਜਿਥੋਂ-ਜਿਥੋਂ ਇਹ ਤਾਰਾਂ ਨਿਕਲਦੀਆਂ ਹਨ, ਉਨ੍ਹਾਂ ਇਲਾਕਿਆਂ ਵਿਚ ਐਸ ਡੀ ਓ ਸਣੇ ਹੋਰਨਾਂ ਮੁਲਾਜ਼ਮਾਂ ਨੂੰ ਵਿਸ਼ੇਸ਼ ਨਿਰਦੇਸ਼ ਦਿਤੇ ਗਏ ਹਨ। ਇਸ ਤੋਂ ਇਲਾਵਾ, ਫ਼ਾਇਰ ਸਟੇਸ਼ਨਾਂ ਨਾਲ ਵੀ ਸੰਪਰਕ ਕਰ ਕੇ ਉਨ੍ਹਾਂ ਨੂੰ ਅਲਰਟ ਰਹਿਣ ਵਾਸਤੇ ਕਿਹਾ ਗਿਆ ਹੈ।

ਇਸ ਦੌਰਾਨ ਬਿਜਲੀ ਦੀਆਂ ਢਿੱਲੀਆਂ/ਨੀਵੀਆਂ ਤਾਰਾਂ ਅਤੇ ਜੀ.ਓ ਸਵਿੱਚਾਂ ਆਦਿ ਤੋਂ ਸਪਾਰਕਿੰਗ ਨਾਲ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਸੂਚਨਾ ਤੁਰਤ ਨੇੜੇ ਦੇ ਉਪ ਮੰਡਲ ਦਫ਼ਤਰ/ਸ਼ਿਕਾਇਤ ਘਰ ਦੇ ਨਾਲ-ਨਾਲ ਕੰਟਰੋਲ ਰੂਮ ਨੰਬਰ 96461-06835, 96461-06836 ਜਾਂ 1912 ਤੇ ਦਿਤੀ ਜਾ ਸਕਦੀ ਹੈ, ਤਾਂ ਜੋ ਇਨ੍ਹਾਂ ਬਿਜਲੀ ਦੀਆਂ ਲਾਈਨਾਂ/ਤਾਰਾਂ ਦੀ ਸਮੇਂ ਸਿਰ ਦਰੁਸਤੀ ਕੀਤੀ ਜਾ ਸਕੇ। ਇਸ ਨਾਲ ਹੀ ਬਿਜਲੀ ਦੀਆਂ ਢਿੱਲੀਆਂ ਜਾਂ ਨੀਵੀਆਂ ਤਾਰਾਂ ਜਾਂ ਸਪਾਰਕਿੰਗ ਦੀਆਂ ਤਸਵੀਰਾਂ ਸਮੇਤ ਲੋਕੇਸ਼ਨ ਵੱਟਸਐਪ ਨੰਬਰ 96461-06835/36 ਤੇ ਭੇਜੀਆਂ ਜਾ ਸਕਦੀਆਂ ਹਨ।

ਉਪਰੋਕਤ ਤੋਂ ਇਲਾਵਾ, ਵਿਭਾਗ ਵਲੋਂ ਕਿਸਾਨਾਂ ਨੂੰ ਵੀ ਕੁੱਝ ਸਾਵਧਾਨੀਆਂ ਵਰਤਣ ਵਾਸਤੇ ਕਿਹਾ ਗਿਆ ਹੈ। ਇਸ ਦੌਰਾਨ ਕੱਟੀ ਹੋਈ ਕਣਕ ਬਿਜਲੀ ਦੀਆਂ ਤਾਰਾਂ ਦੇ ਹੇਠਾਂ ਜਾਂ ਟਰਾਂਸਫ਼ਾਰਮਰ ਅਤੇ ਜੀ.ਓ ਸਵਿੱਚ ਦੇ ਨਜ਼ਦੀਕ ਨਾ ਰੱਖੀ ਜਾਵੇ। ਟਰਾਂਸਫ਼ਾਰਮਰ ਦੇ ਆਲੇ-ਦੁਆਲੇ ਦੀ ਇਕ ਮਰਲਾ ਕਣਕ ਪਹਿਲਾਂ ਹੀ ਕੱਟ ਲਈ ਜਾਵੇ। ਖੇਤਾਂ ਵਿਚ ਲੱਗੇ ਟਰਾਂਸਫ਼ਾਰਮਰ ਦੇ ਆਲੇ-ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿੱਲਾ ਰਖਿਆ ਜਾਵੇ, ਤਾਂ ਜੋ ਕੋਈ ਚੰਗਿਆੜੀ ਡਿੱਗਣ ਦੀ ਸਥਿਤੀ ਵਿਚ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ।

ਕਣਕ ਦੇ ਨੇੜੇ ਬੀੜੀ/ਸਿਗਰੇਟ ਦੀ ਵਰਤੋਂ ਨਾ ਕੀਤੀ ਜਾਵੇ। ਬਾਂਸ ਜਾਂ ਸੋਟੀ ਨਾਲ ਬਿਜਲੀ ਦੀ ਲਾਈਨ ਨੂੰ ਨਾ ਛੇੜਿਆ ਜਾਵੇ। ਕਿਸੇ ਅਣ-ਅਧਿਕਾਰਤ ਆਦਮੀ ਨੂੰ ਜੀ.ਓ ਸਵਿੱਚ ਨਾ ਕੱਟਣ ਦਿਤਾ ਜਾਵੇ। ਕੱਟੀ ਹੋਈ ਕਣਕ ਦੀ ਨਾੜ/ਰਹਿੰਦ ਖੂੰਦ ਨੂੰ ਅੱਗ ਨਾ ਲਾਈ ਜਾਵੇ। ਹਾਰਵੈਸਟਰ ਕੰਬਾਈਨ ਸਿਰਫ਼ ਦਿਨ ਵੇਲੇ ਹੀ ਚਲਾਈ ਜਾਵੇ। ਹਾਰਵੈਸਟਰ ਕੰਬਾਈਨ ਦੇ ਪੁਰਜਿਆਂ ਤੋਂ ਨਿਕਲਣ ਵਾਲੀਆਂ ਚੰਗਿਆੜੀਆਂ ’ਤੇ ਧਿਆਨ ਰਖਿਆ ਜਾਵੇ। ਇਸ ਦੌਰਾਨ ਹਾਰਵੈਸਟਰ ਕੰਬਾਈਨ ਖੰਭਿਆਂ, ਬਿਜਲੀ ਦੀਆਂ ਤਾਰਾਂ ਅਤੇ ਖਿੱਚਾਂ ਨਾਲ ਟਕਰਾਉਣੀ ਨਹੀਂ ਚਾਹੀਦੀ। ਇਸੇ ਤਰ੍ਹਾਂ, ਕਣਕ ਨੂੰ ਅੱਗ ਤੋਂ ਬਚਾਉਣ ਲਈ ਸ਼ਰਾਰਤੀ ਅਨਸਰਾਂ ’ਤੇ ਵੀ ਨਿਗਰਾਨੀ ਰੱਖੀ ਜਾਵੇ।

(For more Punjabi news apart from To prevent the crop from catching fire, PSPCL has established a control room, stay tuned to Rozana Spokesman)

 

Tags: pspcl

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM
Advertisement