ਬਠਿੰਡਾ ਥਰਮਲ ਅੱਗੇ ਜਾਨ ਦੇਣ ਵਾਲੇ ਕਿਸਾਨ ਦੇ ਪੁੱਤਰ ਨੂੰ ਮਿਲੇਗੀ ਨੌਕਰੀ
Published : Jul 3, 2020, 9:19 am IST
Updated : Jul 3, 2020, 9:25 am IST
SHARE ARTICLE
Farmer
Farmer

10 ਲੱਖ ਨਕਦ ਤੇ ਕਰਜ਼ੇ ਉਪਰ ਵੀ ਫਿਰੇਗੀ ਲੀਕ, ਥਰਮਲ ਮੁੜ ਚਾਲੂ ਕਰਨ ਦੀ ਵੀ ਰੱਖੀ ਮੰਗ

ਬਠਿੰਡਾ: ਬੀਤੇ ਦਿਨੀਂ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਵਿਰੋਧ 'ਚ ਅਪਣੀ ਜਾਨ ਦੇਣ ਵਾਲੇ ਕਿਸਾਨ ਜੋਗਿੰਦਰ ਸਿੰਘ ਉਰਫ਼ ਭੋਲਾ ਦੇ ਪੁੱਤਰ ਨੂੰ ਪੰਜਾਬ ਸਰਕਾਰ ਨੌਕਰੀ ਦੇਵੇਗੀ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀ ਵਲੋਂ ਰੱਖੀ ਮੰਗ ਨੂੰ ਸਵੀਕਾਰ ਕਰਦਿਆਂ ਪ੍ਰਸ਼ਾਸਨ ਨੇ ਰੈਡ ਕਰਾਸ ਦੇ ਫੰਡਾਂ ਵਿਚੋਂ ਪ੍ਰਵਾਰ ਨੂੰ ਬੀਤੇ ਦਿਨ ਪੰਜ ਲੱਖ ਦਾ ਚੈੱਕ ਦੇ ਦਿਤਾ ਤੇ ਬਾਕੀ ਪੰਜ ਲੱਖ ਇਕ ਹਫ਼ਤੇ ਵਿਚ ਦੇਣ ਦਾ ਭਰੋਸਾ ਦਿਤਾ ਗਿਆ।

Thermal Plant, BathindaThermal Plant, Bathinda

ਇਸੇ ਤਰ੍ਹਾਂ ਪ੍ਰਵਾਰ ਸਿਰ ਚੜ੍ਹੇ ਕਰੀਬ 20 ਲੱਖ ਰੁਪਏ ਦੇ ਕਰਜ਼ੇ ਉਪਰ ਲੀਕ ਫ਼ੇਰਨ ਅਤੇ ਥਰਮਲ ਪਲਾਂਟ ਨੂੰ ਮੁੜ ਚਾਲੂ ਕਰਨ ਦੀ ਮੰਗ ਵੀ ਸਰਕਾਰ ਅੱਗੇ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਿਖ ਕੇ ਭੇਜੀ ਜਾਵੇਗੀ। ਇਹ ਫ਼ੈਸਲੇ ਡਿਪਟੀ ਕਮਿਸ਼ਨਰ ਤੇ ਐਸਐਸਪੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਵਫ਼ਦ ਵਿਚ ਹੋਈਆਂ ਲੰਮੀਆਂ ਮੀਟਿੰਗਾਂ ਤੋਂ ਬਾਅਦ ਲਿਆ ਗਿਆ।

PhotoPhoto

ਸੂਤਰਾਂ ਮੁਤਾਬਕ ਪਹਿਲਾਂ ਜ਼ਿਲ੍ਹਾ ਪ੍ਰਸ਼ਾਸ਼ਨ ਜਥੇਬੰਦੀ ਨੂੰ ਤੋੜਣ ਲਈ ਮ੍ਰਿਤਕ ਕਿਸਾਨ ਦੇ ਪ੍ਰਵਾਰ ਨੂੰ ਦੋ-ਤਿੰਨ ਲੱਖ ਰੁਪਏ ਦੇਣ 'ਤੇ ਅੜਿਆ ਰਿਹਾ ਜਿਸ ਕਾਰਨ ਕਈ ਵਾਰ ਕਿਸਾਨ ਆਗੂਆਂ ਅਤੇ ਅਧਿਕਾਰੀਆਂ ਵਿਚਕਾਰ ਗਲਬਾਤ ਟੁਟਦੀ ਰਹੀ। ਕਿਸਾਨ ਆਗੂ ਸਿੰਗਾਰਾ ਸਿੰਘ ਮਾਨ ਨੇ ਪ੍ਰਸ਼ਾਸਨ ਨਾਲ ਸਮਝੋਤਾ ਹੋਣ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਮ੍ਰਿਤਕ ਕਿਸਾਨ ਜੋਗਿੰਦਰ ਸਿੰਘ ਉਰਫ਼ ਭੋਲਾ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਅੰਤਮ ਸਸਕਾਰ ਕਰ ਦਿਤਾ ਜਾਵੇਗਾ।

FarmerFarmer

ਥਰਮਲ ਪਲਾਂਟ ਨੂੰ ਮੁੜ ਚਾਲੂ ਕਰਨ ਦੇ ਮੁੱਦੇ ਸਬੰਧੀ ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਲੰਮਾ ਚਲਾਇਆ ਜਾਵੇਗਾ ਤੇ ਇਸ ਦੇ ਲਈ ਹਮਖਿਆਲੀ ਜਥੇਬੰਦੀਆਂ ਨਾਲ ਮਿਲ ਕੇ ਅਗਲਾ ਫ਼ੈਸਲਾ ਕੀਤਾ ਜਾਵੇਗਾ। ਮ੍ਰਿਤਕ ਦੇ ਪੁੱਤਰ ਕੁਲਵਿੰਦਰ ਸਿੰਘ ਮੁਤਾਬਕ ਉਨ੍ਹਾਂ ਕੋਲ ਚਾਰ ਏਕੜ ਜ਼ਮੀਨ ਹੈ ਜਿਸ ਵਿਚੋਂ ਦੋ ਏਕੜ ਗਹਿਣੇ ਰੱਖੀ ਹੋਈ ਹੈ। ਇਸ ਤੋਂ ਇਲਾਵਾ ਸੋਸਾਇਟੀ, ਸਹਿਕਾਰੀ ਬੈਂਕ ਤੇ ਆੜ੍ਹਤੀ ਆਦਿ ਸਹਿਤ ਪ੍ਰਵਾਰ ਸਿਰ ਕੁੱਲ 19.50 ਲੱਖ ਰੁਪਏ ਦਾ ਕਰਜ਼ਾ ਹੈ।

Punjab GovtPunjab Govt

ਉਧਰ ਇਹ ਸਮਝੋਤਾ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਖ਼ਾਸਕਰ ਵਿਤ ਮੰਤਰੀ ਦੀ ਟੀਮ ਨੇ ਸੁੱਖ ਦਾ ਸਾਹ ਲਿਆ ਹੈ। ਦਸਣਾ ਬਣਦਾ ਹੈ ਕਿ ਇਸ ਮਾਮਲੇ ਨੂੰ ਭਖਾਉਣ ਲਈ ਸ਼੍ਰੋਮਣੀ ਅਕਾਲੀ ਦਲ, 'ਆਪ' ਤੇ ਹੋਰਨਾਂ ਸਿਆਸੀ ਧਿਰਾਂ ਵਲੋਂ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ।

Farmer Farmer

ਮੌਤ ਦੇ ਕਾਰਨ ਹਾਲੇ ਸਪੱਸ਼ਟ ਨਹੀਂ

ਕਿਸਾਨ ਯੂਨੀਅਨ ਦੇ ਸਰਗਰਮ ਵਰਕਰ ਜੋਗਿੰਦਰ ਸਿੰਘ ਉਰਫ਼ ਭੋਲਾ ਵਾਸੀ ਚੀਮਾ ਮੰਡੀ ਜ਼ਿਲ੍ਹਾ ਸੰਗਰੂਰ ਨੇ ਬੀਤੇ ਕੱਲ ਥਰਮਲ ਪਲਾਂਟ ਨੂੰ ਬੰਦ ਕਰਨ ਵਿਰੁਧ ਅਪਣੀ ਜਾਨ ਦੇ ਦਿਤੀ ਸੀ। ਹਾਲਾਂਕਿ ਹਾਲੇ ਤਕ ਇਹ ਪਤਾ ਨਹੀਂ ਚੱਲ ਸਕਿਆ ਕਿ ਮ੍ਰਿਤਕ ਕਿਸਾਨ ਨੇ ਕੋਈ ਜ਼ਹਿਰੀਲੀ ਵਸਤੂ ਖਾਧੀ ਹੈ ਜਾਂ ਫ਼ਿਰ ਉਸ ਨੂੰ ਗਰਮੀ ਕਾਰਨ ਦਿਲ ਦਾ ਦੌਰਾ ਪਿਆ ਹੈ। ਕਿਸਾਨ ਦੀ ਲਾਸ਼ ਕੋਲੋਂ ਕਿਸਾਨ ਜਥੇਬੰਦੀ ਦਾ ਝੰਡਾ ਅਤੇ ਇਕ ਤਖ਼ਤੀ ਵੀ ਮਿਲੀ ਹੈ, ਜਿਸ ਉਪਰ ਸ਼੍ਰੀ ਗੁਰੂ ਨਾਨਕ ਦੇਵ ਜੀ ਫ਼ੋਟੋ ਹੇਠਾਂ ਲਿਖਿਆ ਹੋਇਆ ਸੀ ''ਗੁਰੂ ਨਾਨਕ ਦੇਵ ਇਤਿਹਾਸਿਕ ਥਰਮਲ ਪਲਾਂਟ ਹੈ ਸ਼ਾਨ, ਮੈਂ ਇਸ ਨੂੰ ਵੇਚਣ ਤੋਂ ਰੋਕਣ ਲਈ ਕਰਦਾ ਹਾਂ ਜਿੰਦ ਕੁਰਬਾਨ''।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement