Gurdaspur News: ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ 15000 ਰੁਪਏ ਤੱਕ ਹੋ ਸਕਦਾ ਹੈ ਜੁਰਮਾਨਾ - ਗੁਰਦਾਸਪੁਰ DC 
Published : Nov 3, 2023, 2:30 pm IST
Updated : Nov 3, 2023, 2:30 pm IST
SHARE ARTICLE
Farmer
Farmer

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ 

Gurdaspur DC - ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਡੇਰੇ ਮਾਨਵੀ ਅਤੇ ਵਾਤਾਵਰਨ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਪਰਾਲੀ ਦਾ ਪ੍ਰਬੰਧਨ ਖੇਤੀ ਸੰਦਾਂ ਨਾਲ ਬੜੀ ਅਸਾਨੀ ਨਾਲ ਕੀਤਾ ਜਾ ਸਕਦਾ ਹੈ, ਇਸ ਲਈ ਅੱਗ ਲਗਾਉਣ ਦੇ ਰੁਝਾਨ ਤੋਂ ਬਚਣਾ ਚਾਹੀਦਾ ਹੈ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ 350 ਦੇ ਕਰੀਬ ਕਰਮਚਾਰੀ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਜੋ ਵੀ ਵਿਅਕਤੀ ਆਪਣੇ ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਵੇਗਾ ਉਸ ਨੂੰ 2500 ਰੁਪਏ ਤੋਂ ਲੈ ਕੇ 15000 ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਹੁਣ ਤੱਕ ਜ਼ਿਲ੍ਹੇ ਵਿੱਚ 100 ਤੋਂ ਵੱਧ ਵਿਅਕਤੀਆਂ ਨੂੰ ਪਰਾਲੀ ਸਾੜਨ ਕਾਰਨ ਜੁਰਮਾਨਾ ਕੀਤਾ ਜਾ ਚੁੱਕਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਕਿਸਾਨ ਹੁਕਮਾਂ ਦੀ ਉਲੰਘਣਾ ਕਰਕੇ ਪਰਾਲੀ ਨੂੰ ਅੱਗ ਲਗਾਉਣਗੇ ਉਨ੍ਹਾਂ ਦੇ ਜ਼ਮੀਨੀ ਰਿਕਾਰਡ ਵਿਚ ਰੈੱਡ ਐਂਟਰੀ ਦਰਜ ਕੀਤੀ ਜਾਵੇਗੀ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਏਅਰ ਐਕਟ ਤਹਿਤ ਪਰਚਾ ਵੀ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸਬਸਿਡੀ ਉੱਪਰ ਵੱਖ-ਵੱਖ ਖੇਤੀ ਸੰਦ ਮੁਹੱਈਆ ਕਰਵਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਪੰਜ ਸਾਲਾਂ ਵਿੱਚ 5000 ਤੋਂ ਵੱਧ ਸੰਦ ਦਿੱਤੇ ਗਏ ਹਨ ਅਤੇ ਇਸ ਸਾਲ ਵੀ 1000 ਸੰਦ ਕਿਸਾਨਾਂ ਨੂੰ ਸਬਸਿਡੀ ਉਪਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਅਜੇ ਵੀ ਪਰਾਲੀ ਪ੍ਰਬੰਧਨ ਲਈ ਖੇਤੀ ਸੰਦਾਂ ਦੀ ਜ਼ਰੂਰਤ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਟੋਲ ਫਰੀ ਨੰਬਰ 1800-180-1852 ਉੱਪਰ ਸੰਪਰਕ ਕਰ ਸਕਦੇ ਹਨ। ਪ੍ਰਸ਼ਾਸਨ ਵੱਲੋਂ ਉਸ ਕਿਸਾਨ ਲਈ ਖੇਤੀ ਸੰਦ ਦਾ ਪ੍ਰਬੰਧ ਕਰਕੇ ਦਿੱਤਾ ਜਾਵੇਗਾ। 

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 27 ਕਿਸਾਨਾਂ ਨੂੰ ‘ਵਾਤਾਵਰਨ ਦੇ ਰਾਖੇ’ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ ਅਤੇ ਇਨ੍ਹਾਂ ਐਵਾਰਡੀ ਕਿਸਾਨਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਵੀ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਿਹੜੇ ਪਿੰਡਾਂ ਵਿਚ ਪਰਾਲੀ ਨੂੰ ਅੱਗ ਲੱਗਣ ਦਾ ਇੱਕ ਵੀ ਕੇਸ ਨਹੀਂ ਆਵੇਗਾ ਉਸ ਪਿੰਡ ਨੂੰ ਵਿਕਾਸ ਕਾਰਜਾਂ ਲਈ ਇੱਕ ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇਗੀ। 

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਪਹੁੰਚਦਾ ਹੈ ਓਥੇ ਇਹ ਵਾਤਾਵਰਨ ਅਤੇ ਮਨੁੱਖੀ ਸਿਹਤ ਲਈ ਵੀ ਬਹੁਤ ਹਾਨੀਕਾਰਕ ਹੈ। ਉਨ੍ਹਾਂ ਕਿਹਾ ਕਿ ਅੱਗ ਸਬੰਧੀ ਸੂਚਨਾ ਜਾਂ ਕਿਸੇ ਸਹਾਇਤਾ, ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪ ਲਾਈਨ ਨੰਬਰ 1800-180-1852 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

Tags: gurdaspur

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement