
'ਪੰਜ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਰਕਾਰ ਬਣਾਏਗੀ ਕਮੇਟੀ'
ਨਵੀਂ ਦਿੱਲੀ : ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਵਿਚ ਕਿਹਾ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ ਕਮੇਟੀ ਬਣਾਉਣ ਲਈ ਵਚਨਬੱਧ ਹੈ ਅਤੇ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਇਹ ਚੋਣਾਂ ਖਤਮ ਹੋਣ ਤੋਂ ਬਾਅਦ ਕੀਤਾ ਜਾ ਸਕਦਾ ਹੈ।
PM Modi
ਦੱਸਣਯੋਗ ਹੈ ਕਿ ਪਿਛਲੇ ਸਾਲ ਨਵੰਬਰ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨੀ ਗਾਰੰਟੀ ਦੀ ਕਿਸਾਨਾਂ ਦੀ ਮੰਗ 'ਤੇ ਚਰਚਾ ਕਰਨ ਲਈ ਇੱਕ ਕਮੇਟੀ ਬਣਾਉਣ ਦਾ ਵਾਅਦਾ ਕੀਤਾ ਸੀ।
ਪ੍ਰਸ਼ਨ ਕਾਲ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ ਤੋਮਰ ਨੇ ਕਿਹਾ ਕਿ ਸਰਕਾਰ ਨੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਮੰਤਰੀ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ 'ਤੇ ਕਮੇਟੀ ਬਣਾਉਣ ਦਾ ਮਾਮਲਾ ਮੰਤਰਾਲੇ ਦੇ ਵਿਚਾਰ ਅਧੀਨ ਹੈ ਅਤੇ ਚੋਣਾਂ ਖਤਮ ਹੋਣ ਤੋਂ ਬਾਅਦ ਇਸ ਦਾ ਗਠਨ ਕੀਤਾ ਜਾਵੇਗਾ।
Failed to explain benefits of farm laws to some farmers: Narendra Tomar
“ਪੂਰਾ ਦੇਸ਼ ਜਾਣਦਾ ਹੈ ਕਿ ਪ੍ਰਧਾਨ ਮੰਤਰੀ ਨੇ ਫਸਲੀ ਵਿਭਿੰਨਤਾ, ਕੁਦਰਤੀ ਖੇਤੀ ਅਤੇ ਐਮਐਸਪੀ ਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਲਈ ਇੱਕ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ। ਸਰਕਾਰ ਪ੍ਰਧਾਨ ਮੰਤਰੀ ਵੱਲੋਂ ਕੀਤੇ ਐਲਾਨ ਪ੍ਰਤੀ ਵਚਨਬੱਧ ਹੈ।'' ਤੋਮਰ ਨੇ ਕਿਹਾ ਕਿ ਇਹ ਮਾਮਲਾ ਮੰਤਰਾਲੇ ਦੇ ਵਿਚਾਰ ਅਧੀਨ ਹੈ।
ਉਨ੍ਹਾਂ ਕਿਹਾ ਕਿ ਚੋਣਾਂ ਹੋਣ ਕਾਰਨ ਸਰਕਾਰ ਨੇ ਚੋਣ ਕਮਿਸ਼ਨ ਨੂੰ ਮਾਰਗਦਰਸ਼ਨ ਲਈ ਲਿਖਿਆ ਸੀ। ਚੋਣ ਕਮਿਸ਼ਨ ਦਾ ਜਵਾਬ ਆ ਗਿਆ ਹੈ। ਮੰਤਰੀ ਨੇ ਕਿਹਾ ਕਿ ਕਮੇਟੀ ਚੋਣਾਂ ਖਤਮ ਹੋਣ ਤੋਂ ਬਾਅਦ ਬਣਾਈ ਜਾਵੇ। ਜ਼ਿਕਰਯੋਗ ਹੈ ਕਿ ਪੰਜ ਸੂਬਿਆਂ - ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ, ਗੋਆ ਅਤੇ ਪੰਜਾਬ ਵਿੱਚ ਚੋਣਾਂ ਹੋਣੀਆਂ ਹਨ।