
ਦੱਸਿਆ ਜਾ ਰਿਹਾ ਹੈ ਕਿ ਬਲਬੀਰ ਸਿੰਘ ਰਾਜੇਵਾਲ ਨੂੰ ਦੇਰ ਰਾਤ ਤਕਰੀਬਨ ਡੇਢ ਵਜੇ ਡਿਟੇਨ ਕੀਤਾ ਗਿਆ ਹੈ।
Farmer News: ਪੁਲਿਸ ਵੱਲੋਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ 5 ਮਾਰਚ ਨੂੰ ਚੰਡੀਗੜ੍ਹ ਵਿਖੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬਲਬੀਰ ਸਿੰਘ ਰਾਜੇਵਾਲ ਨੂੰ ਦੇਰ ਰਾਤ ਤਕਰੀਬਨ ਡੇਢ ਵਜੇ ਡਿਟੇਨ ਕੀਤਾ ਗਿਆ ਹੈ।
ਇਸੇ ਤਹਿਤ ਕਿਸਾਨ ਆਗੂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਦਲਬੀਰ ਸਿੰਘ ਜੀਵਨਚੱਕ ਤੇ ਮੰਗਤ ਸਿੰਘ ਨੂੰ ਪੁਲਿਸ ਨੇ ਅੱਜ ਸਵੇਰੇ 4 ਵਜੇ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤਾ ਗਿਆ।
ਅੱਜ ਸਵੇਰੇ 4 ਵਜੇ ਦੇ ਕਰੀਬ ਪੁਲਿਸ ਪ੍ਰਸ਼ਾਸਨ ਭੁਲੱਥ ਵਲੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾ ਨੂੰ ਉਨ੍ਹਾਂ ਦੇ ਘਰ ਵਿਚ ਹੀ ਨਜ਼ਰਬੰਦ ਕੀਤਾ ਗਿਆ। ਇਸ ਮੌਕੇ ਐਸ.ਐਚ.ਓ. ਭੁਲੱਥ ਹਰਜਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਪਿੰਡ ਲਿਟਾ ਵਿਖੇ ਪੁੱਜ ਕੇ ਕਿਸਾਨ ਆਗੂ ਪ੍ਰਧਾਨ ਜਸਬੀਰ ਸਿੰਘ ਲਿੱਟਾ ਨੂੰ ਨਜ਼ਰਬੰਦ ਕੀਤਾ ਗਿਆ।
ਇਸ ਤਹਿਤ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਲੁਧਿਆਣਾ ਪੱਛਮੀ ਦੇ ਪ੍ਰਧਾਨ ਜੋਗਿੰਦਰ ਸਿੰਘ ਢਿੱਲੋਂ ਨੂੰ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ।
ਅੱਜ ਸਵੇਰੇ ਢਿੱਲਵਾਂ ਪੁਲਿਸ ਵਲੋਂ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਤਰਸੇਮ ਸਿੰਘ ਬਨੇਮਲ ਨੂੰ ਉਨ੍ਹਾਂ ਦੇ ਘਰ ਵਿਚ ਹੀ ਵਲੋਂ ਨਜ਼ਰਬੰਦ ਕੀਤਾ ਗਿਆ।
ਪੁਲਿਸ ਵਲੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਅਤੇ ਜ਼ਿਲ੍ਹਾ ਲੁਧਿਆਣਾ ਦੇ ਮੀਤ ਪ੍ਰਧਾਨ ਪਮਨਦੀਪ ਸਿੰਘ ਮੇਹਲੋਂ ਨੂੰ ਘਰ ਵਿਚ ਨਜ਼ਰਬੰਦ ਕੀਤਾ ਗਿਆ ਹੈ।
ਪੁiਲਸ ਵਲੋਂ ਅੱਜ ਤੜਕੇ ਛਾਪੇਮਾਰੀ ਕਰ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਸਰਬਜੀਤ ਸਿੰਘ ਬਾਠ ਧੀਰਪੁਰ ਜਨਰਲ ਸਕੱਤਰ, ਜਸਵਿੰਦਰ ਸਿੰਘ ਮਾਨਾ ਤਲਵੰਡੀ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਤਾਂ ਜੋ ਚੰਡੀਗੜ੍ਹ ਕਿਸਾਨ ਇਕੱਠ ਨਾ ਹੋ ਸਕੇ। ਸੰਯੁਕਤ ਕਿਸਾਨ ਮੋਰਚਾ ਵਲੋਂ 5 ਮਾਰਚ ਨੂੰ ਚੰਡੀਗੜ੍ਹ ਵਿਚ ਕਿਸਾਨੀ ਮੰਗਾਂ ਲਈ ਸੰਘਰਸ਼ ਲਈ ਇਕੱਠ ਕੀਤਾ ਜਾਣਾ ਸੀ।
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਪੁਲਿਸ ਵਲੋਂ ਕਿਸਾਨਾਂ ਆਗੂਆਂ ਦੀ ਫੜੋ ਫੜਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦਰਜਨਾਂਕਿਸਾਨ ਆਗੂਆਂ ਨੂੰ ਹਿਰਾਸਤ ਚ ਲਿਆ ਗਿਆ ਹੈ। ਦੁਆਬਾ ਕਿਸਾਨ ਯੂਨੀਅਨ ਦੇ ਸਕੱਤਰ ਅਮਰਜੀਤ ਸਿੰਘ ਬੁਰਜ ਟਹਿਲ ਦਾਸ, ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਅਤੇ ਪੰਜਾਬ ਸਕੱਤਰ ਰਣਜੀਤ ਸਿੰਘ ਰਟੈਂਡਾ, ਕਾਮਰੇਡ ਹਰਪਾਲ ਜਗਤਪੁਰ, ਬੀਕੇਯੂ ਕਾਦੀਆਂ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਲੋਵਾਲ, ਬਹਾਦਰ ਸਿੰਘ ਲਿਦੜ ਕਲਾਂ ਅਤੇ ਬੂਟਾ ਸਿੰਘ ਤਲਵੰਡੀ ਫਤੂ ਨੂੰ ਪੁਲਿਸ ਨੇ ਤੜਕੇ ਘਰੋਂ ਚੁੱਕ ਕੇ ਹਿਰਾਸਤ ਵਿਚ ਲੈ ਲਿਆ।
ਭਾਕਿਯੂ ਏਕਤਾ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਨੂੰ ਹਠੂਰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ, ਜਦਕਿ ਇਕਾਈ ਪ੍ਰਧਾਨ ਗੁਰਤੇਜ ਸਿੰਘ ਸਰਾਂ ਨੂੰ ਅੱਜ ਤੜਕਸਾਰ ਕਾਉਂਕੇ ਚੌੰਕੀ ਦੀ ਪੁਲਿਸ ਨੇ ਘਰੋਂ ਗ੍ਰਿਫ਼ਤਾਰ ਕੀਤਾ ਹੈ। ਕਿਸਾਨ ਆਗੂ ਇੰਦਰਜੀਤ ਸਿੰਘ ਧਾਲੀਵਾਲ ਨੇ ਦੋਵੇਂ ਆਗੂਆਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਪੁਲਿਸ ਕਾਰਵਾਈ ਦੀ ਨਿੰਦਾ ਕੀਤੀ ਹੈ।
ਪੁਲਿਸ ਵਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਕਿਸਾਨ ਆਗੂਆਂ ਦੀ ਫੜੋ-ਫੜੀ ਦੇ ਤਹਿਤ ਸੰਯੁਕਤ ਕਿਸਾਨ ਮੋਰਚਾ ਦੇ ਵੱਡੇ ਚਿਹਰੇ ਤੇ ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੂੰ ਅੱਜ ਸਵੇਰੇ 4 ਵਜੇ ਦੇ ਕਰੀਬ ਉਨ੍ਹਾਂ ਦੇ ਗ੍ਰਹਿ ਪਿੰਡ ਰਸੂਲਪੁਰ ਵਿਖੇ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ।
ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਅੱਜ ਚੰਡੀਗੜ੍ਹ ਵੱਲ ਨੂੰ ਕੂਚ ਕਰਨ ਤੋਂ ਪਹਿਲਾਂ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਬਾਬਾ ਰਾਜਨ ਸਿੰਘ ਮੌੜੇ ਕਲਾਂ ਅਤੇ ਜਮਹੂਰੀ ਕਿਸਾਨ ਸਭਾ ਤੇ ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਸਕੱਤਰ ਵਿਰਸਾ ਸਿੰਘ ਟਪਿਆਲਾ ਨੂੰ ਪੁਲਿਸ ਵਲੋਂ ਘਰਾਂ ਤੋਂ ਹੀ ਚੁੱਕ ਲਿਆ ਗਿਆ। ਕਿਸਾਨ ਆਗੂਆਂ ਨੂੰ ਪੁਲਿਸ ਥਾਣਾ ਲੋਪੋਕੇ ਵਿਖੇ ਨਜ਼ਰਬੰਦ ਕਰ ਦਿੱਤਾ ਗਿਆ, ਜਿਸ ਦਾ ਕਿਸਾਨ ਜਥੇਬੰਦੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਅੱਜ ਤੜਕਸਾਰ ਬਲਾਚੌਰ ਪੁਲਿਸ ਵਲੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਅਵਤਾਰ ਸਿੰਘ ਸਾਹਧੜਾ ਅਤੇ ਜ਼ਿਲ੍ਹਾ ਸਰਪ੍ਰਸਤ ਜਥੇਦਾਰ ਮੋਹਣ ਸਿੰਘ ਟੱਪਰੀਆਂ ਨੂੰ ਘਰੋਂ ਚੁੱਕ ਕੇ ਥਾਣੇ ਬੰਦ ਕਰ ਦਿੱਤਾ ਗਿਆ।