ਕੁਦਰਤੀ ਖੇਤੀ ਸਮੇਂ ਦੀ ਲੋੜ: ਕੁਲਤਾਰ ਸਿੰਘ ਸੰਧਵਾਂ
Published : Apr 4, 2022, 7:21 pm IST
Updated : Apr 4, 2022, 7:21 pm IST
SHARE ARTICLE
Kultar singh sandhwan
Kultar singh sandhwan

ਪੰਜਾਬ ਵਿਧਾਨ ਸਭਾ ਵਿਚ ਸਿਹਤ, ਖੇਤੀ ਤੇ ਵਾਤਾਵਰਣ ਮਾਹਿਰਾਂ ਅਤੇ ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਵਿਚਕਾਰ ਗੰਭੀਰ ਵਿਚਾਰ-ਚਰਚਾ

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਮੀਟਿੰਗ ਹਾਲ ਵਿਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਪਹਿਲਕਦਮੀ ਨਾਲ ਕਰਵਾਈ ਗਈ ਵਿਚਾਰ-ਚਰਚਾ ਵਿਚ ਕੁਦਰਤੀ ਖੇਤੀ ਕਰਨ ਦੀ ਲੋੜ `ਤੇ ਜ਼ੋਰ ਦਿੱਤਾ ਗਿਆ ਹੈ। ਇਸ ਵਿਚਾਰ ਚਰਚਾ ਵਿਚ ਖੇਤੀ ਵਿਰਾਸਤ ਮਿਸ਼ਨ ਦੇ ਉਮਿੰਦਰ ਦੱਤ ਸ਼ਰਮਾ, ਡਾ. ਦਵਿੰਦਰ ਸ਼ਰਮਾ, ਡਾ. ਅਮਰ ਸਿੰਘ ਆਜ਼ਾਦ, ਡਾ. ਖਾਦਰ ਵਲੀ ਤੋਂ ਇਲਾਵਾ ਸਿਹਤ, ਖੇਤੀ ਅਤੇ ਵਾਤਾਵਰਣ ਮਾਹਰਾਂ ਵੱਲੋਂ ਸ਼ਿਰਕਤ ਕੀਤੀ ਗਈ। ਕੁਦਰਤੀ ਖੇਤੀ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਨੇ ਵੀ ਇਸ ਮੌਕੇ ਆਪਣੇ ਤਜ਼ਰਬੇ ਸਾਂਝੇ ਕੀਤੇ। 

Kultar Singh SandhwanKultar Singh Sandhwan

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡੇ ਖਾਣ-ਪੀਣ ਵਿਚ ਆਏ ਵਿਗਾੜ ਕਰਕੇ ਜਿਸ ਹਿਸਾਬ ਨਾਲ ਸਰੀਰਕ ਅਤੇ ਮਾਨਸਿਕ ਬਿਮਾਰੀਆਂ ਦਿਨੋਂ-ਦਿਨ ਵੱਧਦੀਆਂ ਜਾ ਰਹੀਆਂ ਹਨ, ਸਾਨੂੰ ਮੁੜ ਤੋਂ ਆਰਗੈਨਿਕ ਖਾਣੇ ਵੱਲ ਪਰਤਣਾ ਪਵੇਗਾ। ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨ ਲਈ ਕੁਦਰਤੀ ਤੌਰ `ਤੇ ਪੱਕੇ ਫਲ-ਸਬਜ਼ੀਆਂ ਅਤੇ ਮੋਟੇ ਅਨਾਜ ਨੂੰ ਅਪਣਾਉਣਾ ਅੱਜ ਸਮੇਂ ਦੀ ਮੁੱਖ ਲੋੜ ਹੈ। 

Discussion on organic farming
Discussion on organic farming

ਇਸ ਮੌਕੇ ਮਾਹਿਰਾਂ ਵੱਲੋਂ ਦਿੱਤੇ ਗਏ ਸੁਝਾਵਾਂ ਸਬੰਧੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਪ੍ਰਤੀ ਚਿੰਤਤ ਹੈ ਅਤੇ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਸਾਰੇ ਸੁਝਾਅ ਅਮਲ ਵਿਚ ਲਿਆਉਣ ਲਈ ਬੇਨਤੀ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਖੇਤੀਬਾੜੀ ਬਾਰੇ ਬਣੀ ਕਮੇਟੀ ਵੀ ਆਉਣ ਵਾਲੇ ਸਮੇਂ ਵਿਚ ਅਜਿਹੀਆਂ ਵਿਚਾਰ-ਚਰਚਾਵਾਂ ਕਰਵਾਉਣ ਲਈ ਸਰਗਰਮ ਭੂਮਿਕਾ ਅਦਾ ਕਰੇਗੀ। 

Kultar Singh SandhwanKultar Singh Sandhwan

ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਡਾ. ਅਮਨਦੀਪ ਕੌਰ ਅਰੌੜਾ, ਰਜਿੰਦਰ ਪਾਲ ਕੌਰ ਛੀਨਾ, ਇੰਦਰਜੀਤ ਕੌਰ ਮਾਨ, ਨੀਨਾ ਮਿੱਤਲ, ਅਨਮੋਲ ਗਗਨ ਮਾਨ, ਸੰਤੋਸ਼ ਕਟਾਰੀਆ, ਮਨਵਿੰਦਰ ਸਿੰਘ ਗਿਆਸਪੁਰਾ, ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਹਰਦੀਪ ਸਿੰਘ ਮੁੰਡੀਆਂ ਅਤੇ ਚੇਤਨ ਸਿੰਘ ਜੌੜੇਮਾਜਰਾ ਹਾਜ਼ਰ ਸਨ। ਇਸ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੀਮਾ ਜੈਨ, ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਖੇਤੀਬਾੜੀ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ, ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ, ਪੰਜਾਬ ਫਾਰਮਰ ਕਮਿਸ਼ਨ ਦੇ ਚੇਅਰਮੈਨ ਅਵਤਾਰ ਸਿੰਘ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਆਦਰਸ਼ ਪਾਲ ਵੀ ਹਾਜ਼ਰ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement