ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਸਬੰਧੀ ਮਸਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ
Published : Apr 4, 2022, 9:04 pm IST
Updated : Apr 4, 2022, 9:04 pm IST
SHARE ARTICLE
Punjab Mandi Board establishes control room to resolve wheat procurment issues
Punjab Mandi Board establishes control room to resolve wheat procurment issues

ਮੰਡੀ ਬੋਰਡ ਨੇ ਕਿਸਾਨਾਂ ਅਤੇ ਆੜਤੀਆਂ ਦੀ ਸਮੱਸਿਆਵਾਂ ਨੂੰ ਤੁਰੰਤ ਸੁਲਝਾਉਣ ਲਈ ਸੰਪਰਕ ਨੰਬਰ ਵੀ ਜਾਰੀ ਕੀਤੇ ਹਨ।

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਮੰਡੀ ਬੋਰਡ ਦੇ ਮੁਹਾਲੀ ਸਥਿਤ ਹੈੱਡਕੁਆਰਟਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਤਾਂ ਕਿ ਇਕ ਅਪ੍ਰੈਲ ਤੋਂ ਸ਼ੁਰੂ ਹੋਏ ਹਾੜੀ ਦੇ ਮੰਡੀਕਰਨ ਸੀਜ਼ਨ ਦੌਰਾਨ ਖਰੀਦ ਕਾਰਜਾਂ ਸਬੰਧੀ ਕਿਸਾਨਾਂ ਅਤੇ ਆੜਤੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਫੌਰੀ ਹੱਲ ਕੱਢਿਆ ਜਾ ਸਕੇ। 

Punjab Mandi BoardPunjab Mandi Board

ਮੰਡੀ ਬੋਰਡ ਨੇ ਕਿਸਾਨਾਂ ਅਤੇ ਆੜਤੀਆਂ ਦੀ ਸਮੱਸਿਆਵਾਂ ਨੂੰ ਤੁਰੰਤ ਸੁਲਝਾਉਣ ਲਈ ਸੰਪਰਕ ਨੰਬਰ ਵੀ ਜਾਰੀ ਕੀਤੇ ਹਨ।  ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਣਕ ਦੀ ਨਿਰਵਿਘਨ ਖਰੀਦ ਲਈ ਢੁਕਵੇਂ ਬੰਦੋਬਸਤ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਅਤੇ ਇਸ ਸਬੰਧ ਵਿਚ ਡਿਪਟੀ ਕਮਿਸ਼ਨਰਾਂ ਅਤੇ ਖਰੀਦ ਏਜੰਸੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ।

wheatWheat procurement

ਬੁਲਾਰੇ ਨੇ ਦੱਸਿਆ ਕਿ ਮੰਡੀ ਬੋਰਡ ਅਤੇ ਫੂਡ ਤੇ ਸਿਵਲ ਸਪਲਾਈਜ਼ ਵਿਭਾਗ ਦੇ ਕਰਮਚਾਰੀ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕੰਟਰੋਲ ਰੂਮ ਵਿਚ ਹਾਜ਼ਰ ਰਹਿਣਗੇ ਤਾਂ ਕਿ ਕਿਸਾਨਾਂ ਅਤੇ ਆੜਤੀਆਂ ਨੂੰ ਕੋਈ ਪ੍ਰੇਸ਼ਾਨੀ ਆਉਣ ਉਤੇ ਤੁਰੰਤ ਸੁਲਝਾਇਆ ਜਾ ਸਕੇ। ਬੁਲਾਰੇ ਨੇ ਅੱਗੇ ਦੱਸਿਆ ਕਿ ਕਿਸਾਨ ਅਤੇ ਆੜਤੀ ਸੰਪਰਕ ਨੰਬਰ 0172-5101659, 5101643, 5101605 ਅਤੇ 5101650 ਉਤੇ ਰਾਬਤਾ ਕਾਇਮ ਕਰ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement