ਪਹਿਲਵਾਨਾਂ ਦਾ ਸਮਰਥਨ ਕਰ ਰਹੇ ਕਿਸਾਨਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਨੇ ਕੀਤਾ ਵੱਡਾ ਐਲਾਨ 
Published : May 4, 2023, 2:50 pm IST
Updated : May 4, 2023, 2:50 pm IST
SHARE ARTICLE
Sarvan singh pandher
Sarvan singh pandher

ਭਲਕੇ ਪੰਜਾਬ ਭਰ 'ਚ ਰੋਕਣਗੇ ਰੇਲਾਂ 

ਨਵੀਂ ਦਿੱਲੀ - ਜੰਤਰ ਮੰਤਰ ਦਿੱਲੀ ਵਿਖੇ ਪਹਿਲਵਾਨਾਂ ਵੱਲੋਂ ਲਗਾਏ ਧਰਨੇ ਨੂੰ ਸਮਰਥਨ ਦੇਣ ਗਏ ਕਿਸਾਨ ਮਜ਼ਦੂਰ ਜਥੇਬੰਦੀ ਦੇ ਵਫ਼ਦ ਨੂੰ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਜੋਂ ਕੱਲ੍ਹ ਨੂੰ ਪੰਜਾਬ ਭਰ ਵਿਚ ਕਿਸਾਨਾਂ ਵੱਲੋਂ ਰੇਲਾਂ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਸਰਵਣ ਸਿੰਘ ਪੰਧੇਰ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ  ਕਿ ਭਾਜਪਾ ਸੰਸਦ ਅਤੇ ਕੁਸ਼ਤੀ ਮਹਾਂਸੰਘ ਦੇ ਮੁਖੀ ਬ੍ਰਿਜਭੂਸ਼ਣ ਸ਼ਰਨ ਸਿੰਘ ਵਲੋਂ ਮਹਿਲਾ ਪਹਿਲਵਾਨਾਂ ਨਾਲ ਜਿਨਸੀ ਸੋਸ਼ਣ ਕਰਨ ਖਿਲਾਫ਼ ਪਹਿਲਵਾਨਾਂ ਵਲੋਂ ਜੰਤਰ-ਮੰਤਰ ਦਿੱਲੀ ਵਿਖੇ ਪਿਛਲੇ 12 ਦਿਨਾਂ ਤੋਂ ਲਗਾਏ ਧਰਨੇ ਦੀ ਹਮਾਇਤ ਵਿਚ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਜੱਥਾ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਜਨ ਸਕੱਤਰ ਰਾਣਾ ਰਣਬੀਰ ਸਿੰਘ, ਸੂਬਾ ਆਗੂ ਡਾ:ਕੰਵਰਦਲੀਪ ਸਿੰਘ, ਸਤਨਾਮ ਸਿੰਘ ਹਰੀਕੇ, ਹਰਿਆਣਾ ਦੇ ਕਿਸਾਨ ਆਗੂ ਅਭਿਮੰਨਉ ਕੋਹਾੜ, ਸੰਜੇ ਖਰੇਟਾ ਦੀ ਅਗਵਾਈ ਹੇਠ ਜਾ ਰਹੇ ਜਥੇ ਨੂੰ ਦਿੱਲੀ ਪੁਲਿਸ ਵੱਲੋਂ ਦਿੱਲੀ ਸਿੰਘੂ ਬਾਰਡਰ ਵਿਖੇ ਗ੍ਰਿਫ਼ਤਾਰ ਕਰ ਕੇ ਬਵਾਨਾ ਥਾਣੇ ਲਿਜਾਇਆ ਗਿਆ ਹੈ। ਜਿਸ ਦੀ ਜਥੇਬੰਦੀ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ।

ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੰਤਰ ਮੰਤਰ ਵਿਖੇ ਸ਼ਾਂਤੀਪੂਰਨ ਤਰੀਕੇ ਨਾਲ ਧਰਨਾ ਪ੍ਰਦਰਸ਼ਨ ਕਰਨਾ ਅਤੇ ਦੇਸ਼ ਵਾਸੀਆਂ ਵੱਲੋਂ ਉਸ ਦਾ ਸਮਰਥਨ ਕਰਨਾ ਲੋਕਤੰਤਰੀ ਅਤੇ ਜਮਹੂਰੀ ਹੱਕ ਹੈ, ਜੇਕਰ ਦਿੱਲੀ ਪੁਲਿਸ ਹਰਿਆਣਾ ਅਤੇ ਯੂਪੀ ਦੇ ਕਿਸਾਨ ਆਗੂਆਂ ਸਮੇਤ ਜਥੇਬੰਦੀ ਦੇ ਆਗੂਆਂ ਨੂੰ ਰਿਹਾਅ ਨਹੀਂ ਕਰਦੀ ਤਾਂ ਕੱਲ੍ਹ ਨੂੰ ਪੰਜਾਬ ਭਰ ਵਿਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।

ਜਿਸਦੀ ਜ਼ਿੰਮੇਵਾਰ ਕੇਂਦਰ ਸਰਕਾਰ ਹੋਵੇਗੀ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਪਹਿਲਵਾਨਾਂ ਨੂੰ ਨਿਆਂ ਦਿਵਾਉਣ ਦੀ ਜਗ੍ਹਾ ਦੋਸ਼ੀ ਭਾਜਪਾ ਸੰਸਦ ਬ੍ਰਿਜ਼ਭੂਸ਼ਣ ਸ਼ਰਨ ਸਿੰਘ ਦੇ ਹੱਕ ਵਿਚ ਖੜਨਾ ਦੇਸ਼ ਹਿੱਤ ਲਈ ਚੰਗਾ ਸੰਕੇਤ ਨਹੀਂ ਹੈ। ਕੇਂਦਰ ਸਰਕਾਰ ਦੇਸ਼ ਦੇ ਆਮ ਲੋਕਾਂ ਲਈ ਕਨੂੰਨ ਕੁਝ ਹੋਰ ਅਤੇ ਭਾਜਪਾ ਆਗੂਆਂ ਲਈ ਕਾਨੂੰਨ ਕੁਝ ਹੋਰ ਵਰਤ ਰਹੀ ਹੈ,ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

Tags: #punjab

SHARE ARTICLE

ਏਜੰਸੀ

Advertisement
Advertisement

Khalsa ਰਾਜ ਦੀ ਬਾਤ ਪਾਉਂਦਾ ਇਹ ਸਰਪੰਚ, Maharaja Ranjit Singh ਦੀ ਸਰਕਾਰ ਵਾਂਗ ਚਲਾਉਂਦਾ ਹੈ ਆਪਣਾ Pind....

26 May 2023 4:02 PM

Punjab 'ਚ 1st Rank ਲਿਆ Sujan Kaur ਨੇ ਮਾਰੀਆਂ ਮੱਲਾਂ, CM Mann ਵੱਲੋਂ 51000 Rs ਦਾ ਐਲਾਨ, ਸੁਣੋ ਸੁਜਾਨ ਤੇ...

26 May 2023 4:00 PM

SGPC ਪ੍ਰਧਾਨ ਨੂੰ CM Mann ਦਾ ਮੋੜਵਾਂ ਜਵਾਬ, 'ਤੁਸੀਂ ਕਿਉਂ ਤੱਕੜੀ ਲਈ ਜਲੰਧਰ ਜਾ ਕੇ ਮੰਗੀਆਂ ਸਨ ਵੋਟਾਂ?' Live News

22 May 2023 7:17 PM

2000 ਦਾ ਨੋਟ ਹੋਇਆ ਬੰਦ! RBI ਨੇ ਉਡਾਈ ਵਪਾਰੀਆਂ ਦੀ ਨੀਂਦ!

20 May 2023 2:34 PM

ਵੇਖੋ ਪੁਲਸੀਏ ਦਾ ਚੋਰਾਂ ਨੂੰ ਫੜਨ ਦਾ ਨਵਾਂ ਤਰੀਕਾ! ਲੋਕਾਂ ਦੇ ਸੁੱਕ ਗਏ ਸਾਹ, ਹੁਣ ਕੱਟਣਗੇ ਇਸ ਤਰ੍ਹਾਂ ਚਲਾਨ!

20 May 2023 2:31 PM