
ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ ਇੰਦਰਜੀਤ ਸਿੰਘ ਧੰਜੂ
ਗੁਰਦਾਸਪੁਰ, ਪਠਾਨਕੋਟ, 4ਜੂਨ, (ਹਰਜੀਤ ਸਿੰਘ ਆਲਮ ) ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ ਇੰਦਰਜੀਤ ਸਿੰਘ ਧੰਜੂ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਲ 2018-19 ਦੌਰਾਨ ਕਿਸਾਨਾਂ ਦੇ ਖੇਤਾਂ ਦੀ ਮਿੱਟੀ ਪਰਖ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਜਖਵਡ ਵਿੱਚੋਂ ਮਿੱਟੀ ਦੇ ਨਮੂਨੇ ਇਕੱਤਰ ਕੀਤੇ ਗਏ।ਇਸ ਮੌਕੇ ਡਾ ਅਮਰੀਕ ਸਿੰਘ ਭੌਂ ਪਰਖ ਅਫਸਰ , ਸ਼੍ਰੀ ਸੁਖਜਿੰਦਰ ਸਿੰਘ ਸਹਾਇਕ ਟੈਕਨਾਲੋਜੀ ਮੈਨੇਜ਼ਰ , ਸੁਭਾਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Soil Testingਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਪਠਾਨਕੋਟ ਦੇ ਕਿਸਾਨਾਂ ਦੇ ਖੇਤਾਂ ਵਿੱਚੋਂ ਪਿਛਲੇ ਸਾਲ 12729 ਮਿੱਟੀ ਦੇ ਨਮੂਨੇ ਇਕੱਤਰ ਕੀਤੇ ਗਏ ਸਨ ਜਿੰਨਾਂ ਦੀ ਪਰਖ ਦਾ ਕੰਮ ਚੱਲ ਰਿਹਾ ਹੈ ਅਤੇ ਬਹੁਤ ਜਲਦ ਕਿਸਾਨਾਂ ਨੂੰ ਮਿੱਟੀ ਸਿਹਤ ਕਾਰਡ ਮੁਹੱਈਆ ਕਰਵਾ ਦਿੱਤੇ ਜਾਣਗੇ।ਉਨਾਂ ਦੱਸਿਆ ਕਿ ਇਸ ਸਾਲ ਮਿੱਟੀ ਦੇ ਨਮੂਨੇ ਲੈਣ ਦਾ ਟੀਚਾ 6022 ਮਿਥਿਆ ਗਿਆ ਹੈ।ਉਨਾਂ ਦੱਸਿਆ ਕਿ ਹੁਣ ਤੱਕ 1534 ਮਿੱਟੀ ਦੇ ਨਮੂਨੇ ਇਕੱਤਰ ਕੀਤੇ ਜਾ ਚੁੱਕੇ ਹਨ ਅਤੇ ਬਾਕੀ 30 ਜੂਨ ਤੱਕ ਇਕੱਤਰ ਕਰ ਲਏ ਜਾਣਗੇ।
Soil Health Cardਉਨਾਂ ਦੱਸਿਆ ਕਿ ਮਿੱਟੀ ਸਿਹਤ ਕਾਰਡ ਜਾਰੀ ਕਰਨ ਲਈ ਕਿਸਾਨ ਦਾ ਆਧਾਰ ਕਾਰਡ ਹੋਣਾ ਜ਼ਰੂਰੀ ਹੈ।ਉਨਾਂ ਕਿਸਾਨਾਂ ਨੂੰ ਅਪੀਲ਼ ਕੀਤੀ ਕਿ ਖੇਤੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ /ਕਰਮਚਾਰੀ ਜਦੋਂ ਮਿੱਟੀ ਦੇ ਨਮੂਨੇ ਲੈਣ ਸਮੇਂ ਆਧਾਰ ਕਾਰਡ ਦੀ ਮੰਗ ਕਰਨ ਤਾਂ ਜ਼ਰੂਰ ਮੁਹੱਈਆ ਕਰਵਾਏ ਜਾਣ ਤਾਂ ਜੋ ਮਿੱਟੀ ਸਿਹਤ ਕਾਰਡ ਜਾਰੀ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾਂ ਆਵੇ।ਉਨਾਂ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਖੇਤਾਂ ਦੀ ਮਿੱਟੀ ਦੇ ਨਮੂਨੇ ਲੈਣ ਸਹਿਯੋਗ ਕਰਨ ਦੀ ਅਪੀਲ ਕੀਤੀ।
Punjab Agricultureਉਨਾਂ ਸਮੂਹ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਮਿਥੇ ਸਮੇਂ ਵਿੱਚ ਟੀਚੇ ਨੂੰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।ਉਨਾਂ ਕਿਹਾ ਕਿ ਭੋ ਸਿਹਤ ਕਾਰਡ ਦੇ ਆਧਾਰ ਤੇ ਸੁਤੰਲਿਤ ਖਾਦਾਂ ਦੀ ਵਰਤੋਂ ਨਾਲ ਉਪਜ ਵਿੱਚ ਵਾਧਾ ,ਕਲਰਾਠੀਆਂ ਜਮੀਨਾਂ ਵਿੱਚ ਸੁਧਾਰ ਅਤੇ ਭੂਮੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕੀਤਾ ਜਾ ਸਕਦਾ ਹੈ।ਉਨਾਂ ਕਿਹਾ ਕਿ ਮਿੱਟੀ ਪਰਖ ਕਰਵਾਉਣ ਨਾਲ ਫਸਲਾਂ ਦੀ ਸਹੀ ਚੋਣ ਕਰਨ ਵਿੱਚ ਮਦਦ ਵੀ ਮਿਲਦੀ ਹੈ।