ਕਿਸਾਨਾਂ ਨੂੰ ਰਾਹਤ, ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 200 ਰੁਪਏ ਵਧਿਆ 
Published : Jul 4, 2018, 4:35 pm IST
Updated : Jul 4, 2018, 4:35 pm IST
SHARE ARTICLE
punjab farmer
punjab farmer

ਕੇਂਦਰ ਦੀ ਮੋਦੀ ਸਰਕਾਰ ਨੇ 2019 ਦੀਆਂ ਆਮ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ ਵੱਡੀ ਰਾਹਤ ਦਿਤੀ ਹੈ। ਸਾਉਣੀ ਦੀਆਂ ਫ਼ਸਲਾਂ ਦੀ ਲਾਗਤ 'ਤੇ ਘੱਟੋ-ਘੱਟ ਸਮਰਥਨ ....

ਨਵੀਂ ਦਿੱਲੀ : ਕੇਂਦਰ ਦੀ ਮੋਦੀ ਸਰਕਾਰ ਨੇ 2019 ਦੀਆਂ ਆਮ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ ਵੱਡੀ ਰਾਹਤ ਦਿਤੀ ਹੈ। ਸਾਉਣੀ ਦੀਆਂ ਫ਼ਸਲਾਂ ਦੀ ਲਾਗਤ 'ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਡੇਢ ਗੁਣਾ ਤੋਂ ਜ਼ਿਆਦਾ ਵਧਾਉਣ 'ਤੇ ਕੈਬਨਿਟ ਨੇ ਮਨਜ਼ੂਰੀ ਦੇ ਦਿਤੀ ਹੈ। ਇਸ ਫ਼ੈਸਲੇ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਲਾਗਤ ਦਾ 50 ਫ਼ੀਸਦੀ ਜ਼ਿਆਦਾ ਐਮਐਸਪੀ ਮਿਲੇਗਾ। ਬਜਟ 2018 ਪੇਸ਼ ਕਰਦੇ ਹੋਏ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਲਾਗਤ ਤੋਂ ਡੇਢ ਗੁਣਾ ਜ਼ਿਆਦਾ ਘੱਟੋ ਘੱਟ ਸਮਰਥਨ ਮੁੱਲ ਦੇਣ ਦਾ ਵਾਅਦਾ ਕੀਤਾ ਸੀ। 

paddy farmpaddy farm ਇਸ ਫ਼ੈਸਲੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖ਼ੁਸ਼ੀ ਪ੍ਰਗਟਾਈ ਹੈ। ਪ੍ਰਧਾਨ ਮੰਤਰੀ ਨੇ ਬੁਧਵਾਰ ਨੂੰ ਟਵੀਟ ਕਰ ਕੇ ਕਿਹਾ ਕਿ ਮੈਨੂੰ ਬੇਹੱਦ ਖ਼ੁਸ਼ੀ ਹੋ ਰਹੀ ਹੈ ਕਿ ਕਿਸਾਨ ਭਰਾਵਾਂ-ਭੈਣਾਂ ਨੂੰ ਸਰਕਾਰ ਨੇ ਲਾਗਤ ਦੇ 1.5 ਗੁਣਾ ਐਮਐਸਪੀ ਦੇਣ ਦਾ ਜੋ ਵਾਅਦਾ ਕੀਤਾ ਸੀ, ਅੱਜ ਉਸ ਨੂੰ ਪੂਰਾ ਕਰ ਦਿਤਾ ਗਿਆ ਹੈ। ਫ਼ਸਲਾਂ ਦੇ ਘੱਟੋ ਘੱਟ ਸਮਰਥਨ ਵਿਚ ਇਸ ਵਾਰ ਇਤਿਹਾਸਕ ਵਾਧਾ ਕੀਤਾ ਗਿਆ ਹੈ। ਮੋਦੀ ਨੇ Îਇਸ ਤੋਂ ਬਾਅਦ ਦੇਸ਼ ਦੇ ਸਾਰੇ ਕਿਸਾਨਾਂ ਨੂੰ ਵਧਾਈ ਦਿਤੀ।

paddy farmpaddy farmਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਹੋਰ ਟਵੀਟ ਕਰ ਕੇ ਲਿਖਿਆ ਕਿ ਖੇਤੀ ਖੇਤਰ ਦੇ ਵਿਕਾਸ ਅਤੇ ਕਿਸਾਨਾਂ ਦੀ ਭਲਾਈ ਲਈ ਜੋ ਵੀ ਪਹਿਲ ਜ਼ਰੂਰੀ ਹੈ, ਸਰਕਾਰ ਉਸ ਦੇ ਲਈ ਪ੍ਰਤੀਬੱਧ ਹੈ। ਅਸੀਂ ਇਸ ਦਿਸ਼ਾ ਵਿਚ ਲਗਾਤਾਰ ਕਦਮ ਉਠਾਉਂਦੇ ਆਏ ਹਾਂ ਅਤੇ ਅੱਗੇ ਵੀ ਜ਼ਰੂਰੀ ਕਦਮ ਉਠਾਉਂਦੇ ਰਹਾਂਗੇ। ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸਰਕਾਰ ਦੇ ਫ਼ੈਸਲੇ ਦਾ ਐਲਾਨ ਕਰਦੇ ਹੋਏ ਕਿਹਾ ਕਿ ਝੋਨੇ ਦਾ ਘੱਟੋ ਘੱਟ ਸਮਰਥਨ 200 ਰੁਪਏ ਵਧਾ ਕੇ 1750 ਰੁਪਏ ਕੁਇੰਟਲ ਕਰ ਦਿਤਾ ਗਿਆ ਹੈ, ਜਦਕਿ ਏ ਗ੍ਰੇਡ ਝੋਨੇ 'ਤੇ 160 ਰੁਪਏ ਦਾ ਵਾਧਾ ਕੀਤਾ ਗਿਆ ਹੈ।

paddy farmpaddy farmਉਨ੍ਹਾਂ ਕਿਹਾ ਕਿ ਐਮਐਸਪੀ ਵਧਾਉਣ ਨਾਲ ਸਰਕਾਰ 'ਤੇ 15 ਹਜ਼ਾਰ ਕਰੋੜ ਦਾ ਵਾਧੂ ਭਾਰ ਵਧੇਗਾ। ਇਸੇ ਤਰ੍ਹਾਂ ਕਪਾਹ (ਮੱਧਮ ਅਕਾਰ ਦਾ ਰੇਸ਼ਾ) ਦਾ ਐਮਐਸਪੀ 4020 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 5150 ਰੁਪਏ ਕੁਇੰਟਲ ਅਤੇ ਕਪਾਹ (ਲੰਬਾ ਰੇਸ਼ਾ) ਦਾ ਐਮਐਸਪੀ 4320 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 5450 ਰੁਪਏ ਪ੍ਰਤੀ ਕੁਇੰਟਲ ਕਰ ਦਿਤਾ ਗਿਆ ਹੈ।

paddy farmpaddy farm

ਅਰਹਰ ਦਾ ਐਮਐਸਪੀ 5450 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 5675 ਰੁਪਏ ਪ੍ਰਤੀ ਕੁਇੰਟਲ, ਮੂੰਗ ਦਾ ਐਮਐਸਪੀ 5575 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 6975 ਰੁਪਏ ਪ੍ਰਤੀ ਕੁਇੰਟਲ ਅਤੇ ਮਾਂਹ ਦਾ ਐਮਐਸਪੀ 5400 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 5600 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ।

paddy farmpaddy farmਸਾਲ 2016-17 ਦੀ ਖ਼ਰੀਦ ਦੇ ਅੰਕੜਿਆਂ ਦੇ ਹਿਸਾਬ ਨਾਲ ਝੋਨੇ ਦਾ ਐਮਐਸਪੀ ਵਧਾਉਣ ਨਾਲ ਇਸ ਛੋਟ 'ਤੇ 11 ਹਜ਼ਾਰ ਕਰੋੜ ਰੁਪਏ ਦਾ ਬੋਝ ਆਏਗਾ। ਝੋਨਾ ਸਾਉੁਣੀ ਦੀ ਮੁੱਖ ਫ਼ਸਲ ਹੈ। ਸਰਕਾਰ ਵਲੋਂ ਭਾਰਤੀ ਖ਼ੁਰਾਕ ਨਿਗਮ ਅਨਾਜ ਦੀ ਖ਼ਰੀਦ ਅਤੇ ਸਪਲਾਈ ਕਰਦਾ ਹੈ। ਇਹ ਖ਼ਰੀਦ ਸਰਕਾਰ ਵਲੋਂ ਐਲਾਨ ਘੱਟੋ ਘੱਟ ਸਮਰਥਨ ਦੇ ਆਧਾਰ 'ਤੇ ਕੀਤੀ ਜਾਂਦੀ ਹੈ।

paddy farmpaddy farmਦਸ ਦਈਏ ਕਿ ਭਾਰਤੀ ਜਨਤਾ ਪਾਰਟੀ ਨੇ 2014 ਵਿਚ ਕਿਸਾਨਾਂ ਦੇ ਨਾਲ ਚੋਣਾਵੀ ਵਾਅਦਾ ਕੀਤਾ ਸੀ ਕਿ ਉਹ ਕਿਸਾਨਾਂ ਨੂੰ ਉਨ੍ਹਾਂ ਦੀ ਲਾਗਤ ਦਾ ਡੇਢ ਗੁਣਾ ਮੁੱਲ ਦਿਵਾਏਗੀ। ਇਸ ਨੂੰ ਪੂਰਾ ਕਰਨ ਲਈ ਸਰਕਾਰ ਨੇ ਇਸ ਸਾਲ ਪਹਿਲੀ ਫਰਵਰੀ ਨੂੰ ਪੇਸ਼ ਕੀਤੇ ਗਏ ਅਪਣੇ ਆਖ਼ਰੀ ਪੂਰਨ ਬਜਟ ਵਿਚ ਇਸ ਵਾਅਦੇ ਨੂੰ ਪੂਰਾ ਕਰਨ ਦਾ ਐਲਾਨ ਕੀਤਾ। ਉਥੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਮੋਦੀ ਸਰਕਾਰ ਦੇ ਝੋਨੇ ਦੀ ਫ਼ਸਲ 'ਤੇ 200 ਰੁਪਏ ਦੇ ਵਾਧੇ ਨੂੰ ਨਾਕਾਫ਼ੀ ਕਰਾਰ ਦਿਤਾ ਹੈ। 

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement