ਹਰਸਿਮਰਤ ਬਾਦਲ ਦੇ ਕਿਸਾਨ ਵਿਰੋਧੀ ਆਰਡੀਨੈਂਸ ’ਤੇ ਦਸਤਖਤ ਕਰਨ ਨਾਲ ਬਾਦਲਾਂ ਦਾ ਚਿਹਰਾ ਹੋਇਆ ਬੇਨਕਾਬ
Published : Aug 4, 2020, 7:46 pm IST
Updated : Aug 4, 2020, 7:46 pm IST
SHARE ARTICLE
Protest
Protest

ਢਿੱਲੋਂ ਨੇ ਸੁਖਬੀਰ ਬਾਦਲ ਨੂੰ ਪੁੱਛਿਆ, ਆਰਡੀਨੈਂਸ ਨੂੰ ਰੋਕਣ ਲਈ ਤੁਸੀਂ ਕਿਹੜੀ ਕੁਰਬਾਨੀ ਦਿੱਤੀ?

ਚੰਡੀਗੜ੍ਹ: ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸ ਦਾ ਵਿਰੋਧ ਕਰਦਿਆਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਆਪਣੀ ਪਾਰਟੀ ਦੇ ਹੋਰਨਾਂ ਅਹੁਦੇਦਾਰਾਂ ਨਾਲ ਮੁਹਾਲੀ ਵਿਖੇ ਪੰਜਾਬ ਮੰਡੀ ਬੋਰਡ ਦੇ ਦਫਤਰ ਅੱਗੇ ਧਰਨਾ ਦਿੱਤਾ।

ਧਰਨੇ ਵਾਲੀ ਥਾਂ ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਢਿੱਲੋਂ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਖੇਤੀ ਖੇਤਰ ਨੂੰ ਬਰਬਾਦ ਕਰਨ ਤੇ ਤੁਲੀ ਹੋਈ ਹੈ। ਉਹਨਾਂ ਦੱਸਿਆ ਕਿ ਪੰਜਾਬ ਯੂਥ ਕਾਂਗਰਸ ਦੇ ਅਹੁਦੇਦਾਰਾਂ ਨੇ ਸੂਬੇ ਵਿਚ 500 ਤੋਂ ਵੱਧ ਥਾਵਾਂ ਤੇ ਧਰਨੇ ਦਿੱਤੇ। ਉਹਨਾਂ ਦੱਸਿਆ ਕਿ ਕੋਵਿਡ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਦੇ 117 ਹਲਕਿਆਂ ਵਿਚ ਹਰ ਜਗਾ ਸਿਰਫ 5 ਲੋਕ ਮੌਜੂਦ ਰਹੇ।

Barinder Singh DhillonBarinder Singh Dhillon

ਉਹਨਾਂ ਕਿਹਾ ਕਿ ਇਹਨਾਂ ਆਰਡੀਨੈਂਸਾਂ ਰਾਹੀਂ ਮੰਡੀ ਬੋਰਡ ਦਾ ਮੌਜੂਦਾ ਢਾਂਚਾ ਤਬਾਹ ਹੋ ਜਾਵੇਗਾ ਅਤੇ ਪੰਜਾਬ ਮੰਡੀ ਬੋਰਡ ਦੇ ਵਿਕਾਸ ਕਾਰਜ ਜਾਂ ਮਾਲੀਆ ਉਤਪਾਦਨ ਰੁਕ ਜਾਣਗੇ, ਜੋ ਪੰਜਾਬ ਦੀ ਤਰੱਕੀ ਵਿਚ ਰੁਕਾਵਟ ਬਣਨਗੇ। ਸਰਕਾਰੀ ਏਜੰਸੀਆਂ ਦੀ ਖਰੀਦ ਸਿਰਫ ਪੀ.ਡੀ.ਐੱਸ. ਵੰਡ ਤਕ ਸੀਮਤ ਰਹਿ ਜਾਵੇਗੀ। ਪੰਜਾਬ ਦਾ ਮੌਜੂਦਾ 1 ਕਰੋੜ 27 ਲੱਖ ਮੀਟਿ੍ਰਕ ਟਨ ਦਾ ਕੋਟਾ, ਜੋ ਕੇਂਦਰ ਸਰਕਾਰ ਵੱਲੋਂ ਖਰੀਦਿਆ ਜਾਂਦਾ ਹੈ, 8.5 ਲੱਖ ਮੀਟਿ੍ਰਕ ਟਨ ਤੱਕ ਸੀਮਿਤ ਕਰ ਦਿੱਤਾ ਜਾਵੇਗਾ।

Protest Protest

ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਹੀ ਦੋ-ਤਿੰਨ ਕਾਰੋਬਾਰੀ ਘਰਾਣਿਆਂ ਦਾ ਏਕਾਧਿਕਾਰ ਟੈਲੀਕਾਮ, ਕੋਲਾ ਅਤੇ ਪੈਟਰੋਲੀਅਮ ਖੇਤਰ ਤੇ ਬਣਾ ਦਿੱਤਾ ਹੈ ਜਿਸ ਨਾਲ ਵੱਡੀਆਂ ਕੰਪਨੀਆਂ ਬਾਹਰ ਹੋ ਗਈਆਂ ਹਨ। ਜੇ ਖੇਤੀ ਖੇਤਰ ਵਿਚ ਵੀ ਅਜਿਹੀ ਹੀ ਪ੍ਰਣਾਲੀ ਲਾਗੂ ਕਰ ਦਿੱਤੀ ਗਈ ਤਾਂ ਕਿਸਾਨ ਆਪਣੀ ਹੀ ਜ਼ਮੀਨ ਵਿਚ ਮਜ਼ਦੂਰ ਬਣ ਕੇ ਰਹਿ ਜਾਵੇਗਾ। ਪੰਜਾਬ ਦੀ ਆਰਥਿਕਤਾ ਅਤੇ ਕਿਸਾਨੀ ਤਬਾਹ ਹੋ ਜਾਵੇਗੀ।

Protest Protest

ਸ਼੍ਰੋਮਣੀ ਅਕਾਲੀ ਦਲ ਤੇ ਧਾਵਾ ਬੋਲਦਿਆਂ ਢਿੱਲੋਂ ਨੇ ਕਿਹਾ ਕਿ ਹਰਸਿਮਰਤ ਬਾਦਲ ਨੇ ਇਹਨਾਂ ਕਿਸਾਨ ਵਿਰੋਧੀ ਆਰਡੀਨੈਂਸਤੇ ਦਸਤਖਤ ਕਰਕੇ ਆਪਣੀ ਸਹਿਮਤੀ ਦਿੱਤੀ ਹੈ, ਜਦਕਿ ਦੂਜੇ ਬੰਨੇ ਉਸ ਦੇ ਪਤੀ ਸੁਖਬੀਰ ਬਾਦਲ ਇਹ ਕਹਿ ਕੇ ਕਿਸਾਨਾਂ ਦੀ ਹਮਦਰਦੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਇਸ ਨੂੰ ਰੋਕਣ ਲਈ ਕਿਸੇ ਵੀ ਕੁਰਬਾਨੀ ਤੋਂ ਪਿਛੇ ਨਹੀਂ ਹਟੇਗਾ।

Sukhbir BadalSukhbir Badal

ਢਿੱਲੋਂ ਨੇ ਸੁਖਬੀਰ ਬਾਦਲ ਨੂੰ ਸੰਬੋਧਨ ਹੁੰਦਿਆਂ ਪੁੱਛਿਆ ਕਿ ਸੁਖਬੀਰ ਬੱਸ ਇਹ ਸਪਸ਼ਟ ਕਰ ਦੇਵੇ ਕਿ ਉਸ ਨੇ ਆਰਡੀਨੈਂਸਾਂ ਦਾ ਵਿਰੋਧ ਕਰਨ ਲਈ ਕਿਹੜੀ ਕੁਰਬਾਨੀ ਦਿੱਤੀ ਹੈ? ਤੁਸੀਂ ਲੰਮੇ ਸਮੇਂ ਤੋਂ ਆਪਣੀਆਂ ਕੋਝੀਆਂ ਚਾਲਾਂ ਨਾਲ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਤੁਹਾਡੀਆਂ ਚਾਲਾਂ ਕੰਮ ਨਹੀਂ ਆਉਣਗੀਆਂ।

Protest Protest

ਢਿੱਲੋਂ ਨੇ ਕੇਂਦਰ ਸਰਕਾਰ ਤੇ ਖੇਤੀ ਖੇਤਰ ਨੂੰ ਦਬਾਉਣ ਲਈ ਨੀਤੀਆਂ ਘੜਣ ਦਾ ਦੋਸ਼ ਲਾਇਆ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨੋ ਆਰਡੀਨੈਂਸ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ ਹਿਤਾਂ ਵਿਰੁੱਧ ਹਨ ਅਤੇ ਉਹਨਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕਿਸਾਨ ਭਾਈਚਾਰੇ ਨੂੰ ਗੰਭੀਰ ਖਦਸ਼ਾ ਹੈ ਕਿ ਕੇਂਦਰ ਦੁਆਰਾ ਕਾਰਪੋਰੇਟ ਸੈਕਟਰ ਨੂੰ ਲਾਭ ਪਹੁੰਚਾਉਣ ਦੀ ਮਨਸ਼ਾ ਨਾਲ ਘੱਟੋ-ਘੱਟ ਸਮਰਥਨ ਮੁੱਲ ਵਿਧੀ ਅਤੇ ਯਕੀਨਨ ਮੰਡੀਕਰਣ ਪ੍ਰਣਾਲੀ ਨੂੰ ਬਰਬਾਦ ਕੀਤਾ ਜਾ ਸਕਦਾ ਹੈ।

Modi PM Modi

ਉਹਨਾਂ ਕਿਹਾ ਕਿ ਜਦੋਂ ਤੋਂ ਮੋਦੀ ਸਰਕਾਰ ਸੱਤਾ ਚ ਆਈ ਹੈ, ਕੇਂਦਰ ਵਿਚ ਸਰਕਾਰ ਨਾਲ ਸਬੰਧਤ ਸੰਸਥਾਵਾਂ ਨੂੰ ਖਤਮ ਕੀਤਾ ਜਾ ਰਿਹਾ ਹੈ ਅਤੇ ਤਾਜ਼ਾ ਆਰਡੀਨੈਂਸ ਮਜ਼ਬੂਤ ਮੰਡੀ ਪ੍ਰਣਾਲੀ ਨੂੰ ਵਿਗਾੜਨ ਦੀ ਸਾਜ਼ਿਸ਼ ਹੈ। ਉਹਨਾਂ ਕਿਹਾ ਕਿ ਹਰੀ ਕ੍ਰਾਂਤੀ ਦੇ ਮੁੱਖ ਨਤੀਜੇ ਵਜੋਂ ਛੋਟੇ ਵਪਾਰੀਆਂ ਦੁਆਰਾ ਮੰਡੀ ਪ੍ਰਣਾਲੀ ਦਾ ਗਠਨ ਹੋਇਆ ਸੀ ਅਤੇ ਹੁਣ ਮੋਦੀ ਸਰਕਾਰ ਇਸ ਨੂੰ ਵੱਡੇ ਵਪਾਰਕ ਘਰਾਣਿਆਂ ਵਿਚ ਤਬਦੀਲ ਕਰਨ ਜਾ ਰਹੀ ਹੈ, ਜੋ ਸੀਮਾਂਤ ਕਿਸਾਨਾਂ ਲਈ ਬਿਲਕੁਲ ਚੰਗਾ ਨਹੀਂ ਹੈ।

Harsimrat Kaur Badal Harsimrat Kaur Badal

ਢਿੱਲੋਂ ਨੇ ਕਿਹਾ ਕਿ ਅਕਾਲੀ-ਭਾਜਪਾ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੇ ਰਾਜ ਦੇ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਕੀਤਾ ਹੈ ਅਤੇ ਹੁਣ ਖੇਤੀਬਾੜੀ ਖੇਤਰ ਵਿਚ ਇਹ ਭਿਆਨਕ ਤਬਦੀਲੀਆਂ ਕਰਨ ਨਾਲ ਖੇਤੀ ਖੇਤਰ ਹੋਰ ਬਰਬਾਦ ਹੋ ਜਾਵੇਗਾ। ਉਹਨਾਂ ਹਰਸਿਮਰਤ ਬਾਦਲ ਨੂੰ ਇਹ ਦੱਸਣ ਲਈ ਕਿਹਾ ਕਿ ਕੇਂਦਰ ਵਿਚ ਮੰਤਰੀ ਹੁੰਦਿਆਂ ਹਰਸਿਮਰਤ ਬਾਦਲ ਨੇ ਰਾਜ ਦੇ ਕਿਸਾਨਾਂ ਨੂੰ ਬਚਾਉਣ ਲਈ ਕੀ ਕੀਤਾ ਹੈ। ਉਹਨਾਂਚੇਤਾਵਨੀ ਦਿੱਤੀ ਕਿ ਜੇ ਕਿਸਾਨ ਵਿਰੋਧੀ ਆਰਡੀਨੈਂਸ ਵਾਪਸ ਨਾ ਲਿਆ ਗਿਆ ਤਾਂ ਹਰਸਿਮਰਤ ਬਾਦਲ ਅਤੇ ਨਰਿੰਦਰ ਮੋਦੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM

Kisan Andolan ਨੂੰ ਲੈ ਕੇ Charanjit Channi ਦਾ ਵੱਡਾ ਦਾਅਵਾ,BJP ਨੇ ਕਿਸਾਨਾ ਉੱਤੇ ਗੋਲੀ ਚਲਾਉਣ ਦੇ ਦਿਤੇ ਸੀ ਹੁਕਮ

12 Oct 2025 3:02 PM

Rajvir Jawanda Last Ride In Village | Rajvir Jawanda Antim Sanskar in Jagraon | Rajvir Jawanda News

09 Oct 2025 3:24 PM
Advertisement