ਪੰਜਾਬ 'ਚ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ 6 ਲੱਖ ਹੈਕਟੇਅਰ ਤੋਂ ਪਾਰ
Published : Aug 4, 2021, 3:45 pm IST
Updated : Aug 4, 2021, 3:45 pm IST
SHARE ARTICLE
Paddy
Paddy

ਬਠਿੰਡਾ ਜ਼ਿਲ੍ਹੇ ਦੇ ਕਿਸਾਨ ਮੋਹਰੀ

ਚੰਡੀਗੜ੍ਹ  - ਪੰਜਾਬ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਿਚ ਡੂੰਘੀ ਦਿਲਚਸਪੀ ਜ਼ਾਹਰ ਕੀਤੀ ਹੈ। ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੇ 6.01 ਲੱਖ ਹੈਕਟੇਅਰ (15.02 ਲੱਖ ਏਕੜ) ਰਕਬਾ ਇਸ ਨਵੀਨਤਮ ਤਕਨਾਲੌਜੀ ਹੇਠ ਲਿਆਂਦਾ ਹੈ। ਪੰਜਾਬ ਰਿਮੋਰਟ ਸੈਸਿੰਗ ਸੈਂਟਰ, ਲੁਧਿਆਣਾ ਦੀ ਰਿਪੋਰਟ ਮੁਤਾਬਕ ਹੁਣ ਤੱਕ ਸਭ ਤੋਂ ਵੱਧ ਰਕਬਾ ਸਿੱਧੀ ਬਿਜਾਈ ਹੇਠ ਆਇਆ ਹੈ। ਇਸ ਸਾਲ ਸੂਬੇ ਵਿਚ ਝੋਨੇ ਹੇਠ ਕੁੱਲ ਰਕਬੇ ਵਿੱਚੋਂ 23 ਫੀਸਦੀ ਖੇਤਰ ਪਾਣੀ ਦੀ ਬੱਚਤ ਕਰਨ ਵਾਲੀ ਇਸ ਤਕਨਾਲੌਜੀ ਹੇਠ ਆ ਚੁੱਕਾ ਹੈ।

Paddy Paddy

ਸੂਬੇ ਵਿਚ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਿਚ ਬਠਿੰਡਾ ਜ਼ਿਲ੍ਹੇ ਦੇ ਕਿਸਾਨਾਂ ਨੇ ਬਾਜ਼ੀ ਮਾਰੀ ਹੈ ਜਿਨ੍ਹਾਂ ਨੇ 52,760 ਹੈਕਟੇਅਰ ਰਕਬਾ ਇਸ ਤਕਨਾਲੌਜੀ ਹੇਠ ਲਿਆਂਦਾ ਹੈ। ਇਸ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿਚ ਕ੍ਰਮਵਾਰ 46,820 ਹੈਕਟੇਅਰ ਅਤੇ 45,850 ਹੈਕਟੇਅਰ ਰਕਬਾ ਸਿੱਧੀ ਬਿਜਾਈ ਹੇਠ ਲਿਆਂਦਾ ਗਿਆ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸੁਖਦੇਵ ਸਿੰਘ ਸਿੱਧੂ ਨੇ ਦੱਸਿਆ ਕਿ ਬੀਤੇ ਸਾਲ ਤਕਰੀਬਨ 5 ਲੱਖ ਹੈਕਟੇਅਰ ਰਕਬਾ ਝੋਨੇ ਦੀ ਰਵਾਇਤੀ ਬਿਜਾਈ ਦੀ ਥਾਂ ਸਿੱਧੀ ਬਿਜਾਈ ਹੇਠ ਆਇਆ ਸੀ ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਨੇ 46,510 ਹੈਕਟੇਅਰ ਰਕਬਾ ਇਸ ਤਕਨਾਲੌਜੀ ਹੇਠ ਲਿਆ ਕੇ ਬਾਜ਼ੀ ਮਾਰੀ ਸੀ। ਉਨ੍ਹਾਂ ਅੱਗੇ ਕਿਹਾ ਕਿ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੇ ਇਸ ਤਕਨਾਲੌਜੀ ਨੂੰ ਅਪਣਾਉਣ ਵਿਚ ਉਤਸ਼ਾਹਤ ਦਿਖਾਇਆ

Captain Amarinder Singh Captain Amarinder Singh

ਜਿਸ ਕਰਕੇ ਇਸ ਬਿਜਾਈ ਹੇਠ ਰਕਬਾ ਵਧ ਕੇ 6.01 ਲੱਖ ਤੱਕ ਪਹੁੰਚ ਗਿਆ ਹੈ। ਉਨ੍ਹਾਂ ਅੱਗੇ ਇਹ ਵੀ ਦੱਸਿਆ ਕਿ ਇਸ ਤਕਨੀਕ ਨਾਲ ਕਿਸਾਨਾਂ ਵੱਲੋਂ 10 ਤੋਂ 15 ਫੀਸਦੀ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ। ਡਾਇਰੈਕਟਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਉਤੇ ਖੇਤੀਬਾੜੀ ਵਿਭਾਗ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨਾਲ ਮਿਲ ਕੇ ਵਿਸ਼ੇਸ਼ ਮੁਹਿੰਮ ਆਰੰਭੀ ਸੀ ਤਾਂ ਕਿ ਕਿਸਾਨਾਂ ਨੂੰ ਵੱਡੇ ਪੱਧਰ ਉਤੇ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਭਰ ਤੋਂ ਕਿਸਾਨਾਂ ਪਾਸੋਂ ਮਿਲੇ ਵਿਆਪਕ ਹੁੰਗਾਰੇ ਨਾਲ ਇਨ੍ਹਾਂ ਯਤਨਾਂ ਨੂੰ ਬੂਰ ਪਿਆ ਹੈ।

ਸਿੱਧੂ ਨੇ ਕਿਹਾ ਕਿ ਇਹ ਨਵੀਨਤਮ ਤਕਨਾਲੌਜੀ ਬੀਤੇ ਸਾਲ ਹੀ ਬਹੁਤ ਸਹਾਈ ਸਿੱਧ ਹੋਈ ਸੀ ਜਿਸ ਤਹਿਤ 15-20 ਫੀਸਦੀ ਪਾਣੀ ਬਚਾਉਣ ਤੋਂ ਇਲਾਵਾ ਝੋਨੇ ਦੀ ਪੈਦਾਵਾਰ ਦੀ ਲਾਗਤ ਵਿਚ ਵੀ ਕਮੀ ਆਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਦੀ ਖੋਜ ਅਤੇ ਰਿਪੋਰਟਾਂ ਦੇ ਮੁਤਾਬਕ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬੇ ਦਾ ਝਾੜ ਵੀ ਰਵਾਇਤੀ ਤਕਨੀਕ ਦੇ ਬਰਾਬਰ ਹੀ ਹੁੰਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement