''ਮੋਦੀਆ ਤੇਰੇ ਵਰਗੇ ਲੱਖਾਂ ਮੋਦੀ ਜੰਮ ਜਾਣ, ਕਿਸਾਨਾਂ ਦਾ ਸਿਰ ਨਹੀਂ ਝੁਕਾ ਸਕਦੇ''

By : GAGANDEEP

Published : Oct 4, 2020, 12:17 pm IST
Updated : Oct 4, 2020, 12:17 pm IST
SHARE ARTICLE
Barjinder singh parwana
Barjinder singh parwana

ਲੀਡਰਾਂ ਨੂੰ ਧਰਨਿਆਂ ਤੋਂ ਦੂਰ ਰੱਖਣ ਦੀ ਕੀਤੀ ਅਪੀਲ

ਰਾਜਪੁਰਾ : ਮੋਦੀ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਕਾਨੂੰਨਾਂ ਦੇ ਵਿਰੁੱਧ ਪੰਜਾਬ ਦੇ ਕਿਸਾਨਾਂ ਦਾ ਅੰਦੋਲਨ ਪੂਰੀ ਤਰ੍ਹਾਂ ਭਖਿਆ ਹੋਇਆ ਹੈ । ਜਿੱਥੇ ਥਾਂ ਥਾਂ 'ਤੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਵਿਰੁੱਧ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉਥੇ ਹੀ ਇਨ੍ਹਾਂ ਕਾਨੂੰਨਾਂ ਤੋਂ ਲਾਹਾ ਲੈਣ ਵਾਲੀਆਂ ਅੰਬਾਨੀ-ਅਡਾਨੀ ਦੀਆਂ ਕੰਪਨੀਆਂ ਦੇ ਟੋਲ ਪਲਾਜ਼ੇ, ਪੈਟਰੌਲ ਪੰਪ ਅਤੇ ਗੋਦਾਮ ਵੀ ਘੇਰੇ ਜਾ ਰਹੇ ਹਨ।

farmer Protest At Shambhu Border farmer Protest 

ਰਾਜਪੁਰਾ-ਪਟਿਆਲਾ ਰੋਡ 'ਤੇ ਬਣੇ ਟੋਲ ਪਲਾਜ਼ਾ ਨੂੰ ਵੀ ਕਿਸਾਨਾਂ ਨੇ ਬੰਦ ਕੀਤਾ ਹੋਇਆ, ਇਸ ਮੌਕੇ ਬੋਲਦਿਆਂ ਦਮਦਮੀ ਟਕਸਾਲ ਜਥਾ ਰਾਜਪੁਰਾ ਦੇ ਆਗੂ ਬਰਜਿੰਦਰ ਸਿੰਘ ਪਰਵਾਨਾ ਨੇ ਅਪਣੇ ਜੋਸ਼ ਭਰੀ ਤਕਰੀਰ ਵਿਚ ਕਿਸਾਨਾਂ ਨੂੰ ਇਸ ਅੰਦੋਲਨ ਦੇ ਲਈ ਲਾਮਬੰਦ ਕੀਤਾ।

Barjinder singh parwana Barjinder singh parwana

ਉਨ੍ਹਾਂ ਆਖਿਆ ਕਿ ਜੇ ਅੰਦੋਲਨ ਨੂੰ ਸਿਰੇ ਚੜ੍ਹਾਉਣਾ ਹੈ ਤਾਂ ਲੀਡਰਾਂ ਵਿਚ ਧਰਨਿਆਂ ਵਿਚ ਨਾ ਵੜਨ ਦਿੱਤਾ ਜਾਵੇ, ਕਿਉਂਕਿ ਜੇ ਇਨ੍ਹਾਂ ਲੀਡਰਾਂ ਨੂੰ ਕਿਸਾਨਾਂ ਦਾ ਦਰਦ ਹੁੰਦਾ ਤਾਂ ਅੱਜ ਇਹ ਲੀਡਰ ਸੁੱਖ ਦੀ ਨੀਂਦ ਸੁੱਤੇ ਨਾ ਹੁੰਦੇ ਬਲਕਿ ਕਿਸਾਨਾਂ ਦੇ ਨਾਲ ਧਰਨਿਆਂ ਵਿਚ ਬੈਠੇ ਹੁੰਦੇ।

Barjinder singh parwana Barjinder singh parwana

ਉਨ੍ਹਾਂ ਇਹ ਵੀ ਆਖਿਆ ਕਿ ਪੰਜਾਬੀ ਹਰ ਕਿਸੇ ਦੀ ਮਦਦ ਕਰਦੇ ਨੇ ਪਰ ਪੰਜਾਬੀਆਂ ਦੀ ਮਦਦ ਕਰਨ ਲਈ ਕੋਈ ਨਹੀਂ ਆਉਂਦਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement