
ਭਾਜਪਾ ਆਗੂਆਂ ਵੱਲੋਂ ਮੀਟਿੰਗਾਂ ਕਰਾਉਣ ਦੀ ਗੱਲ ਕਰਨ ਨੂੰ ਬੇਤੁਕਾ ਦੱਸਿਆ
ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਸਾਨਾਂ ਨੂੰ ਹੋਰ ਤਿੱਖੇ ਅੰਦੋਲਨ ਲਈ ਲਾਮਬੰਦ ਕਰਦਿਆਂ ਆਖਿਆ
farmer Protest
ਕਿ ਭਾਜਪਾ ਵਾਲੇ ਭਾਵੇਂ ਕਿੰਨਾ ਹੀ ਮੀਟਿੰਗਾਂ ਕਰਵਾਉਣ ਦੀ ਗੱਲ ਆਖ ਰਹੇ ਹੋਣ ਪਰ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਦੇ ਮੂਡ ਵਿਚ ਨਹੀਂ ਜੋ ਪੀਐਮ ਮੋਦੀ ਅਤੇ ਹਰਦੀਪ ਸਿੰਘ ਪੁਰੀ ਦੇ ਬਿਆਨ ਤੋਂ ਸਾਫ਼ ਜ਼ਾਹਰ ਹੋ ਚੁੱਕਿਆ।
Sarvan singh pandher
ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਸੁਚੇਤ ਕਰਦਿਆਂ ਆਖਿਆ ਕਿ ਕਿਸਾਨੀ ਅੰਦੋਲਨ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਸ਼ੁਰੂ ਹੋ ਚੁੱਕੀਆਂ ਹਨ, ਇਸ ਲਈ ਤਕੜੇ ਹੋ ਕੇ ਸੰਘਰਸ਼ ਜਾਰੀ ਰੱਖੋ, ਕੇਂਦਰ ਦੀ ਮੋਦੀ ਸਰਕਾਰ ਪੂਰੀ ਤਰ੍ਹਾਂ ਘਬਰਾਹਟ ਵਿਚ ਆਈ ਹੋਈ ਹੈ।